ਅੱਜ ਜ਼ਿਲ੍ਹੇ ਦ ਸਰਕਾਰੀ ਟੀਕਾਕਰਨ ਕੇਂਦਰਾਂ `ਚ 836 ਵਿਅਕਤੀਆਂ ਦਾ ਕੀਤਾ ਗਿਆ ਟੀਕਾਕਰਨ
ਮਲੇਰਕੋਟਲਾ 05 ਸਤੰਬਰ :
ਕਰੋਨਾ ਵਾਇਰਸ ਵਰਗੀ ਮਹਾਂਮਾਰੀ ਤੇ ਕਾਬੂ ਪਾਉਣ ਅਤੇ ਮਿਸ਼ਨ ਫ਼ਤਿਹ ਦੇ ਮਕਸਦ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਲੋਂ ਸਾਰੇ ਕੋਵਿਡ ਟੀਕਾਕਰਨ ਕੇਂਦਰਾਂ ਵਿੱਚ ਲੋਕਾਂ ਦੀ ਦੂਜੀ ਖ਼ੁਰਾਕ ਲਗਾਉਣ ਵਿੱਚ ਤੇਜ਼ੀ ਲਿਆਉਣ ਲਈ ਐਤਵਾਰ ਦਾ ਦਿਨ ਨਿਰਧਾਰਿਤ ਕੀਤਾ ਗਿਆ ਹੈ। ਅੱਜ ਜ਼ਿਲ੍ਹਾ ਮਲੇਰਕੋਟਲਾ ਵਿਖੇ ਸਰਕਾਰੀ ਟੀਕਾਕਰਨ ਕੇਂਦਰਾਂ `ਚ 836 ਵਿਅਕਤੀਆਂ ਦਾ ਮੁਕੰਮਲ ਟੀਕਾਕਰਨ ਕੀਤਾ ਗਿਆ । ਇਸ ਗੱਲ ਦੀ ਜਾਣਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਮੁਹੰਮਦ ਅਖ਼ਤਰ ਨੇ ਦਿੱਤੀ ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ `ਚ 1,49,339 ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ ਜਿਸ ਵਿੱਚ 1,10,848 ਵਿਅਕਤੀਆਂ ਨੂੰ ਪਹਿਲਾ ਖ਼ੁਰਾਕ ਲਗਾਈ ਜਾ ਚੁੱਕੀ ਹੈ ਅਤੇ 38,491 ਵਿਅਕਤੀਆਂ ਦਾ ਮੁਕੰਮਲ ਕੋਵਿਡ ਟੀਕਾਕਰਨ ਹੋ ਚੁੱਕਾ ਹੈ। ਉਨ੍ਹਾਂ ਹੋਰ ਕਿਹਾ ਕਿ ਟੀਕੇ ਦੀ ਦੂਜੀ ਖ਼ੁਰਾਕ ਲਗਾਉਣ ਦਾ ਦਿਨ ਨਿਰਧਾਰਿਤ ਕਰਨ ਦਾ ਉਦੇਸ਼ ਕੇਵਲ ਮੁਕੰਮਲ ਟੀਕਾਕਰਨ ਵਿੱਚ ਤੇਜ਼ੀ ਲਿਆਉਣਾ ਹੈ ਤਾਂ ਜੋ ਸਰਕਾਰ ਮਿਸ਼ਨ ਫ਼ਤਿਹ ਦੇ ਉਦੇਸ਼ ਦੀ ਪ੍ਰਾਪਤੀ ਕਰਕੇ ਇਸ ਮਹਾਂਮਾਰੀ ਤੇ ਕਾਬੂ ਪਾ ਸਕੇ ।
ਉਨ੍ਹਾਂ ਨੇ ਧਾਰਮਿਕ ਸਮਾਜਿਕ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਵੈਕਸੀਨੇਸ਼ਨ ਲਗਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਪੁਰੀ ਤਰ੍ਹਾਂ ਸੁਰੱਖਿਅਤ ਹੈ। ਸੰਭਾਵੀ ਤੀਜੀ ਲਹਿਰ ਤੋਂ ਬਚਾਓ ਦਾ ਸਭ ਤੋਂ ਪ੍ਰਭਾਵਸ਼ਾਲੀ ਉਪਾਏ ਕੋਵਿਡ ਵੈਕਸੀਨੇਸ਼ਨ ਹੀ ਹੈ
Please Share This News By Pressing Whatsapp Button