ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ’ਮੇਰਾ ਕਾਮ,ਮੇਰਾ ਮਾਨ’ ਸਕੀਮ ਸ਼ੁਰੂ :
ਮਲੇਰਕੋਟਲਾ 05 ਸਤੰਬਰ :
ਪੰਜਾਬ ਸਰਕਾਰ ਵੱਲੋਂ ਮੌਜੂਦਾ ਸਾਲ ਲਈ ਉਸਾਰੀ ਕਿਰਤੀਆਂ ਤੇ ਉਨ੍ਹਾਂ ਦੇ ਬੱਚਿਆਂ ਲਈ ਮਿਸ਼ਨ ਘਰ ਘਰ ਰੋਜ਼ਗਾਰ ਦੇ ਤਹਿਤ ’’ ਮੇਰਾ ਕਾਮ, ਮੇਰਾ ਮਾਨ ’’ ਸਕੀਮ ਮਸੂਰੀ ਕੀਤੀ ਗਈ ਹੈ। ਇਸ ਦਾ ਲਾਭ ਉਠਾ ਉਣ ਲਈ ਲਾਭਪਾਤਰੀਆਂ ਨੂੰ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਟਰੇਨਿੰਗ ਕੋਰਸ ਵਿੱਚ ਰਜਿਸਟਰ ਹੋਣਾ ਪਵੇਗਾ । ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਮਲੇਰਕੋਟਲਾ ਸ੍ਰੀ ਰਵਿੰਦਰਪਾਲ ਸਿੰਘ ਨੇ ਦਿੱਤੀ । ਉਨ੍ਹਾਂ ਕਿਹਾ ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਇਹ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਰੋਜ਼ਗਾਰ ਸਹਾਇਤਾ ਭੱਤੇ ਵਜੋਂ ਹਰ ਮਹੀਨੇ 2500 ਰੁਪਏ ਦੀ ਵਿੱਤੀ ਮਦਦ ਵੀ ਕੀਤੀ ਜਾਵੇਗੀ ਜੋ ਕਿ ਆਉਣ ਵਾਲੇ 12 ਮਹੀਨਿਆਂ ਲਈ ਜਾਰੀ ਰਹੇਗੀ ।
ਉਨ੍ਹਾਂ ਹੋਰ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਦੇ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਸਤੰਬਰ 2021 ਦੌਰਾਨ ਪੂਰੇ ਪੰਜਾਬ ਅੰਦਰ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਹ ਰੁਜ਼ਗਾਰ ਮੇਲੇ 9 ਸਤੰਬਰ ਤੋਂ ਸ਼ੁਰੂ ਹੋ ਰਹੇ ਹਨ।ਜ਼ਿਲ੍ਹਾ ਪੱਧਰੀ ਰੋਜ਼ਗਾਰ 17 ਸਤੰਬਰ ਨੂੰ ਸਰਕਾਰੀ ਕਾਲਜ ਮਲੇਰਕੋਟਲਾ ਵਿਖੇ ਲਗਾਈਆਂ ਜਾਵੇਗਾ ।
ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਮਲੇਰਕੋਟਲਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੇਲਿਆਂ ਵਿੱਚ 8ਵੀ, 10ਵੀਂ ਬਾਰ੍ਹਵੀਂ, ਗ੍ਰੈਜੂਏਸ਼ਨ, ਪੋਸਟ ਗ੍ਰੈਜੂਏਸ਼ਨ, ਆਈ.ਟੀ.ਆਈ, ਇੰਜੀਨੀਅਰਿੰਗ ਡਿੱਗਰੀ ਤੇ ਡਿਪਲੋਮਾ ਆਦਿ ਦੇ ਪ੍ਰਾਰਥੀਆਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ।ਇਸ ਮੇਲੇ ਵਿੱਚ ਨਾਮਵਰ ਕੰਪਨੀਆਂ ਵੱਲੋਂ ਪ੍ਰਾਰਥੀਆਂ ਦੀ ਸਿਲੈੱਕਸ਼ਨ ਕੀਤੀ ਜਾਵੇਗੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਉਨ੍ਹਾਂ ਹੋਰ ਦੱਸਿਆ ਕਿ ਹੋਰ ਦੱਸਿਆ ਰੋਜ਼ਗਾਰ ਵਿਭਾਗ ਵੱਲੋਂ ਸਰਕਾਰੀ ਨੌਕਰੀ ਲਈ ਮੁਫ਼ਤ ਆਨ ਲਾਈਨ ਮਾਧਿਅਮ ਨਾਲ ਕੋਚਿੰਗ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ । ਜੋ ਵੀ ਪ੍ਰਾਰਥੀ ਪੰਜਾਬ ਪੁਲਿਸ, ਕਲਰਕ, ਬੈਂਕ ਕਲਰਕ ਜਾਂ ਕਿਸੇ ਹੋਰ ਪ੍ਰੀਖਿਆ ਦੀ ਤਿਆਰੀ ਕਰਨਾ ਚਾਹੁੰਦੇ ਹਨ ਉਹ ਆਪਣਾ ਨਾਮ ਵੈਬਸਾਈਟhttps://www.eduzphere.
Please Share This News By Pressing Whatsapp Button