♦इस खबर को आगे शेयर जरूर करें ♦

ਘੱਟ ਗਿਣਤੀਆਂ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ 2021-22 ਦਾ ਐਲਾਨ

ਮਲੇਰਕੋਟਲਾ 06 ਸਤੰਬਰ :

ਪੰਜਾਬ ਸਰਕਾਰ ਵੱਲੋਂ ਘੱਟ ਗਿਣਤੀ ਵਰਗ ਲਈ ਪ੍ਰੀ-ਮੈਟ੍ਰਿਕ , ਪੋਸਟ ਮੈਟ੍ਰਿਕ ਤੇ ਮੈਰਿਟ ਕਮ ਮੀਨੂਜ਼ ਬੇਸ ਸਕਾਲਰਸ਼ਿਪ 2021-22 ਦਾ ਐਲਾਨ ਕੀਤਾ ਗਿਆ ਹੈ, ਨਵੇਂ ਸਕਾਲਰਸ਼ਿਪ ਅਤੇ ਨਵੀਨੀਕਰਨ ਸਕਾਲਰਸ਼ਿਪ ਲਈ ਪ੍ਰੀ- ਮੈਟ੍ਰਿਕ ਸਕਾਲਰਸ਼ਿਪ ਲਈ 15 ਨਵੰਬਰ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ।ਇਸ ਗੱਲ ਦੀ ਜਾਣਕਾਰੀ ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਰਵਿੰਦਰ ਸਿੰਘ ਨੇ ਦਿੱਤੀ । ਉਨ੍ਹਾਂ ਹੋਰ ਦੱਸਿਆ ਕਿ ਡਾਇਰੈਕਟੋਰੇਟ ਸਮਾਜਿਕ ਨਿਆਂ , ਅਧਿਕਾਰਤਾ ਤੇ ਘੱਟ ਗਿਣਤੀ ਅਨੁਸਾਰ ਭਾਰਤ ਸਰਕਾਰ ਵੱਲੋਂ ਐਲਾਨੀਆਂ 6 ਘੱਟ ਗਿਣਤੀਆਂ (ਸਿੱਖ, ਮੁਸਲਿਮ, ਬੋਧੀ, ਪਾਰਸੀ, ਜੈਨੀ ਇਸਾਈ ) ਦੇ ਵਿਦਿਆਰਥੀ ਇਸ ਵਜ਼ੀਫ਼ੇ ਲਈ ਅਪਲਾਈ ਕਰ ਸਕਦੇ ਹਨ।

               ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਮੈਰਿਟ-ਕਮ-ਮੀਨਜਬੇਸਡ ਸਕਾਲਰਸ਼ਿਪ ਲਈ 30 ਨਵੰਬਰ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਪ੍ਰੀ-ਮੈਟ੍ਰਿਕ , ਪੋਸਟ ਮੈਟ੍ਰਿਕ ਤੇ ਮੈਰਿਟ ਕਮ ਮੀਨੂਜ਼ ਬੇਸ ਸਕਾਲਰਸ਼ਿਪ 2021-22 ਲਈ ਨੈਸ਼ਨਲ ਸਕਾਲਰਸ਼ਿਪ ਪੋਰਟਲ www.scholarships.gov.in ‘ਤੇ ਆਨ ਲਾਈਨ ਅਪਲਾਈ ਕੀਤਾ ਜਾ ਸਕਦਾ ਹੈ ।ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵਿੱਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਆਨ ਲਾਈਨ  ਸਕਾਲਰਸ਼ਿਪ ਲਈ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਦੀ ਤਕਨੀਕੀ ਮਦਦ ਨੂੰ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਨੂੰ ਅਪਲਾਈ ਕਰਨ ਵਿੱਚ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ।

ਇਸ ਸਕਾਲਰਸ਼ਿਪ ਤਹਿਤ ਬਿਨੈਕਾਰ ਘੱਟ ਗਿਣਤੀ ਭਾਈਚਾਰੇ ਸਿੱਖ, ਮੁਸਲਿਮ, ਬੋਧੀ, ਪਾਰਸੀ, ਜੈਨ ਤੇ ਇਸਾਈ ਨਾਲ ਹੀ ਸਬੰਧਿਤ ਹੋਣਾ ਚਾਹੀਦਾ ਹੈ ਅਤੇ ਉਹ ਕਿਸੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਪ੍ਰਾਈਵੇਟ ਯੂਨੀਵਰਸਿਟੀ, ਸੰਸਥਾ, ਕਾਲਜ ਜਾਂ ਸਕੂਲ ਵਿਚ ਪੜ੍ਹਦਾ ਹੋਣਾ ਚਾਹੀਦਾ ਹੈ।ਇਸ ਤੋਂ ਬਿਨਾਂ ਅਪਣਾਇਆ ਗਿਆ ਕੋਰਸ ਘੱਟੋ ਘੱਟ ਇਕ ਸਾਲ ਦੀ ਮਿਆਦ ਦਾ ਹੋਵੇ ਅਤੇ ਬਿਨੈਕਾਰ ਨੇ ਪਿਛਲੇ ਸਾਲ ਸਲਾਨਾ ਬੋਰਡ ਦੀ ਪ੍ਰੀਖਿਆ ਵਿਚ 50 ਫ਼ੀਸਦੀ ਅੰਕ ਪ੍ਰਾਪਤ ਕੀਤੇ ਹੋਣ।ਪ੍ਰਾਰਥੀ ਨੈਸ਼ਨਲ ਸਕਾਲਰਸ਼ਿਪ ਪੋਰਟਲ ਦੀ ਵੈੱਬਸਾਈਟ ਜਾਂ ਮੋਬਾਇਲ ਐਪ-ਨੈਸ਼ਨਲ ਸਕਾਲਰਸ਼ਿਪ(ਐਨ.ਐਸ.ਪੀ.) ਤੇ ਵਜ਼ੀਫ਼ੇ ਲਈ ਅਪਲਾਈ ਕਰ ਸਕਦੇ ਹਨ ।ਜਿਸ ਤੇ ਸਕਾਲਰਸ਼ਿਪ ਅਰਜ਼ੀ ਭਰਨ ਲਈ ਵਿਸਤ੍ਰਿਤ ਜਾਣਕਾਰੀ ਵੀ ਉਪਲਬਧ ਹੈ।

               ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਾਰਥੀਆਂ ਨੂੰ ਆਪਣੇ ਮੌਜੂਦਾ ਬੈਂਕ ਖਾਤੇ ਦੀ ਜਾਣਕਾਰੀ ਦੇਣ ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਪੁੱਛਗਿੱਛ ਤੇ ਪੱਤਰ ਵਿਹਾਰ ਲਈ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਦੀ ਈ.ਮੇਲ pmsminorityaffairspunjab@gmail.com, ਮੈਰਿਟ-ਕਮ-ਮੀਨੂਜ਼ ਬੇਸ ਸਕਾਲਰਸ਼ਿਪ ਸਕੀਮ ਦੀ ਏ.ਮੇਲ minoritymcm@gmail.com ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਈ.ਮੇਲ postmatricminoritypunjab@gmail.com ਤੇ ਕੀਤੀ ਜਾ ਸਕਦੀ ਹੈ । ਹੋਰ ਵਧੇਰੇ ਜਾਣਕਾਰੀ ਲਈ (ਟੋਲ ਫ਼ਰੀ) ਹੈਲਪ ਲਾਈਨ ਨੰਬਰ 1800-11-2001 ਤੋਂ ਦਫ਼ਤਰੀ ਸਮੇਂ ਸਵੇਰੇ 09.00 ਵਜੇ ਤੋਂ 05.00 ਵਜੇ ਲਈ ਜਾ ਸਕਦੀ ਹੈ ।

ਉਨ੍ਹਾਂ ਯੋਗ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਇਸ ਮੌਕੇ ਦਾ ਲਾਭ ਲੈ ਕੇ ਸਕਾਲਰਸ਼ਿਪ ਪ੍ਰਾਪਤ ਕਰਨ। ਇਸ ਤੋਂ ਇਲਾਵਾ ਵਿੱਦਿਅਕ ਸੰਸਥਾਵਾਂ ਨੂੰ ਵੀ ਸਕਾਲਰਸ਼ਿਪ ਪ੍ਰਾਪਤ ਕਰਨ ਵਿਚ ਸਹਾਇਤਾ ਲਈ ਵਿਦਿਆਰਥੀਆਂ ਨੂੰ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਦੇ ਹੁਕਮ ਦਿੱਤੇ ਗਏ ਹਨ।

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129