ਮਿਸ਼ਨ ਫ਼ਤਿਹ ਤਹਿਤ ਹਰੇਕ ਬੁੱਧਵਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੋਵਿਡ-19 ਵੈਕਸੀਨੇਸ਼ਨ ਕੈਂਪ ਲਗਾਇਆ ਜਾਵੇਗਾ- ਡਿਪਟੀ ਕਮਿਸ਼ਨਰ
ਸੰਗਰੂਰ, 7 ਸਤੰਬਰ:
ਮਿਸ਼ਨ ਫ਼ਤਿਹ ਤਹਿਤ ਦਫ਼ਤਰ ਡਿਪਟੀ ਕਮਿਸ਼ਨਰ ਪ੍ਰਬੰਧਕੀ ਕੰਪਲੈਕਸ ਆਡੀਟੋਰੀਅਮ ਹਾਲ ਵਿਖੇ ਕੋਵਿਡ-19 ਵੈਕਸੀਨੇਸ਼ਨ ਲਈ ਹਫ਼ਤੇ ਦੇ ਹਰ ਬੁੱਧਵਾਰ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ’ਤੇ ਕਾਬੂ ਪਾਉਣ ਲਈ ਮੁਕੰਮਲ ਟੀਕਾਕਰਨ ਬਹੁਤ ਜ਼ਰੂਰੀ ਹੈ। ਜ਼ਿਲ੍ਹੇ ਦੇ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਵੈਕਸੀਨ ਲਗਾਉਣ ਲਈ ਜਿੱਥੇ ਵੱਖ ਵੱਖ ਸਿਹਤ ਕੇਂਦਰਾਂ ਦੇ ਨਾਲ ਨਾਲ ਆਊਟਰੀਚ ਕੈਂਪ ਲਗਾਏ ਜਾ ਰਹੇ ਹਨ ਉੱਥੇ ਹੀ ਆਮ ਜਨਤਾ ਦੀ ਸਹੂਲਤ ਲਈ ਹਫ਼ਤੇ ਦੇ ਹਰੇਕ ਬੁੱਧਵਾਰ ਸਵੇਰ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਦਫਤਰ ਡਿਪਟੀ ਕਮਿਸ਼ਨਰ ਆਡੀਟੋਰੀਅਮ ਹਾਲ ਵਿਖੇ ਵੈਕਸੀਨ ਕੈਂਪ ਲਗਾਏ ਜਾਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਯੋਗ ਲਾਭਪਾਤਰੀ ਆਪਣੇ ਨੇੜੇ ਦੇ ਟੀਕਾਕਰਨ ਕੇਂਦਰਾਂ ’ਤੇ ਪਹੁੰਚ ਕਰਕੇ ਵੈਕਸੀਨ ਜ਼ਰੂਰ ਲਗਵਾਉਣ।
Please Share This News By Pressing Whatsapp Button