ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਦੀ ਤਿਆਰੀ ਦਾ ਲਿਆ ਜਾਇਜ਼ਾ
ਮਲੇਰਕੋਟਲਾ 08 ਸਤੰਬਰ :
ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ 7ਵੇਂ ਰਾਜ ਪੱਧਰੀ ਰੋਜ਼ਗਾਰ ਮੇਲੇ ਦੀ ਸ਼ੁਰੂਆਤ 9 ਸਤੰਬਰ,2021 ਤੋਂ ਕੀਤੀ ਜਾ ਰਹੀ ਹੈ।ਇਸ ਦੇ ਤਹਿਤ ਜ਼ਿਲ੍ਹੇ ਵਿਚ ਇੱਕ ਰੋਜ਼ਗਾਰ ਮੇਲਾ 16 ਸਤੰਬਰ ਨੂੰ ਸਰਕਾਰੀ ਕਾਲਜ ਮਲੇਰਕੋਟਲਾ ਵਿਖੇ ਲਾਇਆ ਜਾਵੇਗਾ।ਰੋਜ਼ਗਾਰ ਮੇਲੇ’ਚ ਨਾਮੀ ਕੰਪਨੀਆਂ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।
ਅੱਜ ਇੱਥੇ ਇਨ੍ਹਾਂ ਮੇਲਿਆਂ ਦੇ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ।ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ ਜਰਨਲ ਸ੍ਰੀ ਰਾਜੇਸ਼ ਤ੍ਰਿਪਾਠੀ, ਐਸ.ਡੀ.ਐਮ ਮਲੇਰਕੋਟਲਾ ਸ੍ਰੀ ਟੀ.ਬੈਟਿਥ ,ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਤੋਂ ਇਲਾਵਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਤੋਂ ਇਲਾਵਾ ਉਦਯੋਗਪਤੀ ਦੇ ਨੁਮਾਇੰਦੇ ਵੀ ਸ਼ਾਮਲ ਹੋਏ।
ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਰੋਜ਼ਗਾਰ ਮੇਲੇ ਦੀ ਸਫ਼ਲਤਾ ਲਈ ਕੀਤੇ ਜਾਣ ਵਾਲੇ ਕਾਰਜਾਂ ਦਾ ਜਾਇਜ਼ ਲਿਆ ਅਤੇ ਸਬੰਧਿਤ ਅਧਿਕਾਰੀਆਂ ਨੂੰ ਮੇਲੇ ਬਾਬਤ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ।ਉਨ੍ਹਾਂ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਨ੍ਹਾਂ ਮੇਲਿਆਂ ਵਿਚ ਪਹੁੰਚ ਕੇ ਆਪਣੇ ਹੁਨਰ ਦੇ ਮੁਤਾਬਕ ਨੌਕਰੀ/ਰੋਜ਼ਗਾਰ ਹਾਸਲ ਕਰਨ ਦੇ ਮੌਕਿਆਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਇਸ ਮੌਕੇ ਮੇਲੇ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਕਰਨ ਤੇ ਜ਼ੋਰ ਦਿੱਤਾ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਨ੍ਹਾਂ ਮੇਲਿਆਂ ਸਬੰਧੀ ਜਾਣਕਾਰੀ ਪਹੁੰਚ ਸਕੇ ਅਤੇ ਮੀਡੀਆ ਦੇ ਵੱਖ-ਵੱਖ ਸਾਧਨ ਵਰਤਕੇ ਪ੍ਰਾਰਥੀਆਂ ਨੂੰ ਜਾਗਰੂਕ ਕੀਤਾ ਜਾਵੇ।ਉਨ੍ਹਾਂ ਨਾਲ ਹੀ ਦੱਸਿਆ ਕਿ ਰੋਜ਼ਗਾਰ ਹਾਸਲ ਕਰਨ ਦੇ ਚਾਹਵਾਨ ਨੌਜਵਾਨਾਂ ਦੀ ਰਜਿਸਟਰੇਸ਼ਨ ਮੌਕੇ ‘ਤੇ ਕੀਤੀ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ(ਜਰਨਲ) ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਰੋਜ਼ਗਾਰ ਮੇਲਿਆਂ ਦੌਰਾਨ ਡਿਊਟੀ ‘ਤੇ ਤਾਇਨਾਤ ਅਧਿਕਾਰੀ/ਕਰਮਚਾਰੀ ਅਤੇ ਪ੍ਰਾਈਵੇਟ ਕੰਪਨੀਆਂ ਦੇ ਸਾਰੇ ਨੁਮਾਇੰਦਿਆਂ ਦਾ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ । ਉਨ੍ਹਾਂ ਹੋਰ ਕਿਹਾ ਕਿ ਮੇਲੇ ਵਿਚ ਇੰਟਰਵਿਊ ਦੇਣ ਦੇ ਚਾਹਵਾਨ ਨੌਜਵਾਨਾਂ ਦੀ ਕੋਵਿਡ ਦੇ ਮੱਦੇਨਜ਼ਰ ਸਕਰੀਨਿੰਗ ਕੀਤੀ ਜਾਵੇ, ਇੰਟਰਵਿਊ ਅਤੇ ਬੈਠਣ ਲਈ ਕੋਵਿਡ ਨਿਯਮਾਂ ਅਨੁਸਾਰ ਪ੍ਰਬੰਧ ਕੀਤੇ ਜਾਣ, ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਜਾਣ ਅਤੇ ਪੁਲਿਸ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ।ਇਸ ਤੋਂ ਇਲਾਵਾ ਸੈਨੇਟਾਈਜ਼ਰ ਲੋੜ ਅਨੁਸਾਰ ਮੇਲੇ ਵਾਲੇ ਸਥਾਨ ‘ਤੇ ਲੋਕਾਂ ਲਈ ਉਪਲਬਧ ਜਾਣ।ਬਿਨਾਂ ਮਾਸਕ ਤੋਂ ਕਿਸੇ ਨੂੰ ਵੀ ਮੇਲੇ ਵਾਲੇ ਸਥਾਨ ‘ਤੇ ਜਾਣ ਨਹੀਂ ਦਿੱਤਾ ਜਾਵੇਗਾ ਸੋ ਇਸ ਲਈ ਇੰਟਰਵਿਊ ਦੇਣ ਦੇ ਚਾਹਵਾਨ ਸਹੀ ਮਾਸਕ ਪਹਿਨ ਕੇ ਹੀ ਆਉਣ।
Please Share This News By Pressing Whatsapp Button