ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਕਿਹਾ ਕਿ ਇਸ ਸਾਲ ‘ਮਾਤਰੂ ਵੰਧਨਾ ਸਪਤਾਹ’ ਦੌਰਾਨ ਸਿਵਲ ਸਰਜਨ ਸੰਗਰੂਰ ਦੇ ਸਹਿਯੋਗ ਨਾਲ ਸਰਕਾਰ ਵੱਲੋਂ ਜਾਰੀ ਗਤੀਵਿਧੀਆਂ ਦੀ ਸੂਚੀ ਅਨੁਸਾਰ ਸੀ.ਡੀ.ਪੀ.ਓ’ਜ਼ ਦੀ ਨਿਗਰਾਨੀ ਹੇਠ ਸੁਪਰਵਾਇਜਰਾਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਗਤੀਵਿਧੀਆਂ ਕੀਤੀਆ ਗਈਆ। ਉਨ੍ਹਾਂ ਕਿਹਾ ਕਿ 1 ਤੋਂ 7 ਸਤੰਬਰ 2021 ਤੱਕ ਸੁਪਰਵਾਇਜਰਾਂ ਅਤੇ ਆਂਗਣਵਾੜੀ ਵਰਕਰਾਂ ਦੇ ਸਹਿਯੋਗ ਨਾਲ ਪਿੰਡ-ਪਿੰਡ ਵਿਚ ‘ਪ੍ਰਧਾਨ ਮੰਤਰੀ ਮਾਤਰੂ ਵੰਧਨਾ ਯੋਜਨਾ’ ਦੇ ਜਾਗਰੂਕ ਕੈਂਪ ਲਗਾਏ ਗਏ ਅਤੇ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਗਏ। ਉਨ੍ਹਾਂ ਕਿਹਾ ਕਿ ਇਸ ਦੌਰਾਨ ਗਰਭਵਤੀ ਔਰਤਾਂ ਨੂੰ ਕੋਵਿਡ -19 ਟੀਕਾਕਰਨ ਲਈ ਵੀ ਜਾਗਰੂਕ ਕੀਤਾ ਗਿਆ।
ਮਲੇਰਕੋਟਲਾ 08 ਸਤੰਬਰ :
ਮਲੇਰਕੋਟਲਾ ਵਿਖੇ ਪਿੰਡ ਭੱਟੀਆਂ ਖ਼ੁਰਦ ਦੇ ਐਸ.ਸੀ. ਭਾਈਚਾਰੇ ਦੀ ਜ਼ਮੀਨ ‘ਤੇ ਕਥਿਤ ਤੌਰ ਤੇ ਨਾਜਾਇਜ਼ ਕਬਜ਼ਾ ਕਰਨ ਸਬੰਧੀ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਪੁੱਜੀ ਸ਼ਿਕਾਇਤ ਦੀ ਪੜਤਾਲ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ੍ਰੀ ਚੰਦੇਸ਼ਵਰ ਸਿੰਘ ਮੋਹੀ ਅੱਜ ਮਲੇਰਕੋਟਲਾ ਕਲੱਬ ਮਲੇਰਕੋਟਲਾ ਵਿਖੇ ਪੁੱਜ ਕੇ ਸਥਿਤੀ ਦਾ ਜਾਇਜਾ ਲਿਆ।
ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਸ ਮਸਲੇ ਤੇ ਚਰਚਾ ਵੀ ਕੀਤੀ ਅਤੇ ਕਿਹਾ ਕਿ ਇਸ ਮਾਮਲੇ ਨੂੰ ਜਲਦ ਤੋਂ ਜਲਦ ਸੁਲਝਾਇਆ ਜਾਵੇ ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰਾਂ ਸ੍ਰੀ ਚੰਦੇਸ਼ਵਰ ਸਿੰਘ ਮੋਹੀ ਨੇ ਦੱਸਿਆ ਕਿ ਸ੍ਰੀ ਗੁਰਮੀਤ ਸਿੰਘ ਪੁੱਤਰ ਸ੍ਰੀ ਕਿਸ਼ਨ ਸਿੰਘ ਪਿੰਡ ਭੱਟੀਆਂ ਖ਼ੁਰਦ ਵੱਲੋਂ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਹੈ।ਮੈਂਬਰ ਨੇ ਦੱਸਿਆ ਕਿ ਇਸ ‘ਤੇ ਚੇਅਰਪਰਸਨ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮਾਮਲੇ ਦੀ ਜ਼ਮੀਨੀ ਹਕੀਕਤ ਜਾਣਨ ਲਈ ਉਨ੍ਹਾਂ ਦੀ ਜ਼ਿੰਮੇਵਾਰੀ ਲਗਾਈ ਅਤੇ ਉਨ੍ਹਾਂ ਨੇ ਇੱਥੇ ਪੁੱਜ ਕੇ ਸ਼ਿਕਾਇਤ ਕਰਤਾ ਧਿਰ, ਦੂਜੀ ਧਿਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰਿਪੋਰਟ ਚੇਅਰਪਰਸਨ ਦੇ ਸਨਮੁੱਖ ਪੇਸ਼ ਕੀਤੀ ਜਾਵੇਗੀ। ਸ੍ਰੀ ਚੰਦੇਸ਼ਵਰ ਸਿੰਘ ਮੋਹੀ ਨੇ ਕਿਹਾ ਕਿ ਇਸ ਮਾਮਲੇ ‘ਚ ਜੇਕਰ ਕੋਈ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰਾਂ ਨੇ ਐਸ.ਡੀ.ਐਮ. ਸ੍ਰੀ ਟੀ.ਬੈਨਿਥ, ਡੀ.ਐਸ.ਪੀ. ਡੀ.ਐਸ.ਪੀ ਸ੍ਰੀ ਮੋਹਿਤ ਅਗਰਵਾਲ, ਨਾਇਬ ਤਹਿਸੀਲਦਾਰ ਸ੍ਰੀ ਗੁਰਦੀਪ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਖੁਸ਼ਵਿੰਦਰ ਸਿੰਘ, ਅਤੇ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ੍ਰੀ ਗੁਰਿੰਦਰਜੀਤ ਸਿੰੰਘ ਧਾਲੀਵਾਲ, ਤਹਿਸੀਲ ਭਲਾਈ ਅਫ਼ਸਰ ਸ੍ਰੀ ਜਗਦੀਪ ਸਿੰਘ ਆਦਿ ਨਾਲ ਵੀ ਗੱਲਬਾਤ ਕੀਤੀ।
Please Share This News By Pressing Whatsapp Button