ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਮਿਸ਼ਨ ਫਤਹਿ ਤਹਿਤ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ
ਸੰਗਰੂਰ 9 ਸਤੰਬਰ
ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋ ਮਿਸ਼ਨ ਫਤਹਿ ਮੁਹਿੰਮ ਤਹਿਤ ਮਿਸ਼ਨ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ 143 ਵਿਅਕਤੀਆਂ ਨੇ ਕੋਵਿਡ ਵੈਕਸੀਨ ਲਗਵਾਈ। ਇਹ ਜਾਣਕਾਰੀ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ਼੍ਰੀ ਿਸ਼ਨ ਕੁਮਾਰ ਮਿੱਤਲ ਨੇ ਦਿੱਤੀ।
ਸਕੱਤਰ ਰੈਡ ਕਰਾਸ ਸ੍ਰੀ ਮਿੱਤਲ ਨੇ ਦੱਸਿਆ ਕਿ ਕੋਰੋਨਾਵਾਇਰਸ ’ਤੇ ਮੁਕੰਮਲ ਕਾਬੂ ਪਾਉਣ ਲਈ ਜ਼ਰੂਰੀ ਹੈ ਕਿ ਹਰ ਯੋਗ ਵਿਅਕਤੀ ਆਪਣਾ ਕੋਵਿਡ ਟੀਕਾਕਰਨ ਜ਼ਰੂਰ ਕਰਵਾਵੇ। ਉਨ੍ਹਾਂ ਕਿਹਾ ਕਿ ਕੋਵਿਡ ਵੈਕਸੀਨ ਬਿਲਕੁੱਲ ਸੁਰੱਖਿਅਅਤ ਅਤੇ ਇਸਦੇ ਕੋਈ ਮਾੜਾ ਪ੍ਰਭਾਵ ਸਾਹਮਣੇ ਨਹੀਂ ਆਇਆ। ਉਨ੍ਹਾ ਕਿਹਾ ਕਿ ਇਸ ਟੀਕਾਕਰਲ ਮੁਹਿਵ ਨੂੰ ਲੋਕਾਂ ਵੱਲੋਂ ਭਰਪੂਰ ਸਹਿਯੋਗ ਮਿਲ ਰਿਹਾ ਹੈ ਅਤੇ ਲੋਕ ਆਪ ਮੁਹਾਰੇ ਕੈਂਪਾਂ ’ਚ ਸ਼ਿਰਕਤ ਕਰਕੇ ਵੈਕਸੀਨ ਲਗਵਾ ਰਹੇ ਹਨ।
ਉਨ੍ਹਾਂ ਕਿਹਾ ਕਿ ਜਿਹੜੇ ਯੋਗ ਵਿਅਕਤੀਆਂ ਨੇ ਅਜੇ ਤੱਕ ਵੈਕਸੀਨ ਨਹੀਂ ਲਗਵਾਈ ਜਾਂ ਉਨ੍ਹਾਂ ਨੂੰ ਦੂਜੀ ਖੁਰਾਕ ਲੱਗਣੀ ਹੈ ਉਹ ਆਪਣਾ ਟੀਕਾਕਰਨ ਜ਼ਰੂਰ ਕਰਵਾਉਣ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਫ਼ਿਲਹਾਲ ਟੀਕਾਕਰਨ ਨਹੀਂ ਕੀਤਾ ਜਾਂਦਾ ਇਸ ਲਈ ਉਨ੍ਹਾਂ ਦੀ ਸੁਰੱਖਿਆਂ ਨੂੰ ਯਕੀਨੀ ਬਣਾਉਣ ਲਈ ਬਾਕੀ ਪਰਿਵਾਰਕ ਮੈਂਬਰ ਕੋਵਿਡ ਵੈਕਸੀਨ ਜ਼ਰੂਰ ਲਗਵਾਉਣ। ਉਨ੍ਹਾਂ ਕਿਹਾ ਕਿ ਕੋਵਿਡ ਵੈਕਸੀਨੇਸ਼ਨ ਕੈਂਪਾਂ ’ਤੇ ਵੀ ਕੋਵਿਡ ਨਿਯਮਾਂ ਦੀ ਪਾਲਣਾ ਕਰਨਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਉੱਚਿਤ ਸਮਾਜਿਕ ਦੂਰੀ ਰਣਾ ਕੇ ਰੱਖੀ ਜਾਵੇ ਅਤੇ ਮਾਸਕ ਦੀ ਵਰਤੋਂ ਕੀਤੀ ਜਾਵੇ।
Please Share This News By Pressing Whatsapp Button