-‘ਮੇਰਾ ਕੰਮ – ਮੇਰਾ ਮਾਣ’ ਪ੍ਰੋਗਰਾਮ ਕੀਤਾ ਆਗਾਜ਼, ਸਰਕਾਰੀ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਮੁਫ਼ਤ ਆਨਲਾਈਨ ਕੋਚਿੰਗ ਦੀ ਵੀ ਕੀਤੀ ਸ਼ੁਰੂਆਤ
ਮਲੇਰਕੋਟਲਾ 09 ਸਤੰਬਰਡਿਪਟੀ ਕਮਿਸ਼ਨਰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ਣ ਲਈ ਮੇਰਾ ਕੰਮ – ਮੇਰਾ ਮਾਣ ਪ੍ਰੋਗਰਾਮ ਦਾ ਆਗਾਜ਼ ਕੀਤਾ ਹੈ ਅਤੇ ਨੌਜਵਾਨਾਂ ਨੂੰ ਸਰਕਾਰੀ ਇਮਤਿਹਾਨਾਂ ਲਈ ਮੁਫ਼ਤ ਆਨਲਾਈਨ ਕੋਚਿੰਗ ਦੀ ਵੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਅਧੀਨ ਸੇਵਾਵਾਂ ਚੋਣ ਬੋਰਡ (ਐਸ.ਐਸ.ਐਸ.ਬੀ.), ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.), ਸਟਾਫ਼ ਚੋਣ ਕਮਿਸ਼ਨ (ਐਸ.ਐਸ.ਸੀ.), ਪੁਲਿਸ, ਰੇਲਵੇ ਬੋਰਡ, ਪ੍ਰੋਬੇਸ਼ਨ ਅਫ਼ਸਰ ਪ੍ਰੀਖਿਆ ਸਮੇਤ ਰਾਜ ਸਰਕਾਰ ਦੁਆਰਾ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਹਜ਼ਾਰਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਮੁਫ਼ਤ ਆਨਲਾਈਨ ਕੋਚਿੰਗ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਨਾਲ ਨੌਜਵਾਨਾਂ ਦੀ ਰੋ)ਗਾਰ ਯੋਗਤਾ ਵਿੱਚ ਸੁਧਾਰ ਹੋਵੇਗਾ ਅਤੇ ਸਰਕਾਰੀ ਨੌਕਰੀ ਪ੍ਰਾਪਤ ਕਰਨ ਦੇ ਉਨ੍ਹਾਂ ਦੇ ਸੁਪਨੇ ਪੂਰੇ ਹੋਣਗੇ।ਉਨ੍ਹਾਂ ਯੋਗ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਇਨ੍ਹਾਂ ਮੁਫ਼ਤ ਆਨਲਾਈਨ ਕਲਾਸਾਂ ਲਈ ਆਪਣਾ ਨਾਮ ਦਰਜ ਕਰਵਾਉਣ।
ਸੂਬਾ ਸਰਕਾਰ ਵੱਲੋਂ ਮੈਗਾ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ ਜੋ ਕਿ ਜ਼ਿਲ੍ਹੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਰਚੂਅਲ ਤਰੀਕੇ ਨਾਲ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਅਸਲ ਉਤਾੜ ਵਿਖੇ ਸੀਪਾਈਟ ਕੈਪ ਦਾ ਡਿਜੀਟਲ ਰੂਪ ‘ਚ ਨੀਂਹ ਪੱਥਰ ਰੱਖਣ ਮੌਕੇ ਜ਼ਿਲ੍ਹਾ ਸਦਰ ਮੁਕਾਮ ਤੋਂ ਸ਼ਮੂਲੀਅਤ ਕਰਨ ਉਪਰੰਤ ਕੀਤੇ ।ਉਨ੍ਹਾਂ ਕਿਹਾ ਕਿ ਰੋਜ਼ਗਾਰ ਦੇ ਬਿਹਤਰ ਮੌਕਿਆਂ ਰਾਹੀਂ ਨੌਜਵਾਨਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਮਲੇਰਕੋਟਲਾ ਵਿਖੇ 16 ਸਤੰਬਰ ਦਿਨ ਵੀਰਵਾਰ ਨੂੰ ਸਰਕਾਰੀ ਕਾਲਜ ਮਲੇਰਕੋਟਲਾ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾਵੇਗਾ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਮੁੱਖ ਟੀਚਾ ਰਿਹਾ ਹੈ ਕਿ ਘਰ-ਘਰ ਰੋਜ਼ਗਾਰ ਯੋਜਨਾ ਦੇ ਤਹਿਤ ਹਰ ਘਰ ਨੌਕਰੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਇਸ ਮੇਲੇ ਵਿੱਚ ਉਦਯੋਗਿਕ ਖੇਤਰ ਦੀਆਂ ਮੋਹਰੀ ਕੰਪਨੀਆਂ ਸ਼ਿਰਕਤ ਕਰਨਗੀਆਂ । ਉਨ੍ਹਾਂ ਕਿਹਾ ਕਿ ਮੇਲੇ ਵਿੱਚ ਸ਼ਿਰਕਤ ਕਰਨ ਵਾਲੀਆ ਕੰਪਨੀਆਂ ਪਾਰਦਰਸ਼ਤਾ ਢੰਗ ਨਾਲ ਨੌਜਵਾਨਾਂ ਦੀ ਲੋੜ ਅਨੁਸਾਰ ਉਨ੍ਹਾਂ ਦੀ ਚੋਣ ਕਰਨਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਸ ਰੁਜ਼ਗਾਰ ਮੇਲੇ ਨਾਲ ਇੱਕ ਪਾਸੇ ਜ਼ਿਲ੍ਹੇ ਦੇ ਲੋੜਵੰਦ ਨੌਜਵਾਨਾਂ ਨੂੰ ਨੌਕਰੀਆਂ ਮਿਲੇਗੀ ਉੱਥੇ ਦੂਜੇ ਪਾਸੇ ਸਥਾਨਕ ਉਦਯੋਗ ਦੀਆਂ ਲੋੜਾਂ ਦੀ ਪੂਰਤੀ ਹੋਵੇਗੀ ।
Please Share This News By Pressing Whatsapp Button