ਹਰ ਸਾਲ ਰਜਿਸਟਰਡ ਉਸਾਰੀਆਂ ਕਿਰਤੀਆਂ ਨੂੰ ਬੋਰਡ ਵੱਲੋਂ ਚਲਾਈਆਂ ਜਾਂਦੀਆਂ ਵੱਖ-ਵੱਖ ਸਕੀਮਾਂ ਅਧੀਨ ਦਿੱਤਾ ਜਾਂਦਾ ਹੈ ਲਾਭ : ਸਹਾਇਕ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ
ਮਲੇਰਕੋਟਲਾ 11ਸਤੰਬਰ :
ਪੰਜਾਬ ਸਰਕਾਰ ਦੇ ਕਿਰਤ ਵਿਭਾਗ ਅਧੀਨ ਉਸਾਰੀ ਕਿਰਤੀਆ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਬਣੇ ਬਿਲਡਿੰਗ ਐਂਡ ਅੰਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀਆਂ ਭਲਾਈ ਸਕੀਮਾਂ ਰਜਿਸਟਰਡ ਉਸਾਰੀ ਕਿਰਤੀਆਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ।
ਜ਼ਿਲ੍ਹਾ ਮਲੇਰਕੋਟਲਾ ਵਿੱਚ ਵੱਖ ਵੱਖ ਸਕੀਮਾਂ ਅਧੀਨ ਸੈਸ਼ਨ 2021-22 ਦੌਰਾਨ 734 ਲਾਭਪਾਤਰੀਆਂ ਨੂੰ ਲਗਭਗ 1 ਕਰੋੜ 25 ਲੱਖ ਰੁਪਏ ਦਾ ਲਾਭ ਦੇਣ ਲਈ ਅਰਜ਼ੀਆਂ ਪਾਸ ਕੀਤੀਆਂ ਗਈਆਂ ਹਨ । ਇਹ ਰਾਸ਼ੀ ਸਿੱਧੇ ਤੌਰ ਤੇ ਸਮੂਹ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇਗੀ।
ਸਹਾਇਕ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ ਜੀ ਨੇ ਦੱਸਿਆ ਕਿ ਰਜਿਸਟਰਡ ਉਸਾਰੀ ਕਿਰਤੀਆਂ ਦੇ ਬੱਚਿਆਂ ਲਈ ਵਜ਼ੀਫ਼ਾ ਸਕੀਮ, ਲੜਕੀਆਂ ਲਈ ਸ਼ਾਦੀ ਦੀ ਸ਼ਗਨ ਸਕੀਮ, ਯਾਤਰਾ ਸਹੂਲਤ, ਦਾਹ ਸੰਸਕਾਰ ਤੇ ਅੰਤਿਮ ਕਿਰਿਆ ਕਰਮ ਦੇ ਖ਼ਰਚੇ ਲਈ ਸੰਸਕਾਰ ਸਕੀਮ, ਬੋਰਡ ਦੇ ਲਾਭਪਾਤਰੀਆਂ ਲਈ ਪੈਨਸ਼ਨ ਸਕੀਮ, ਪ੍ਰਸੂਤ ਲਾਭ ਸਕੀਮ, ਮਾਨਸਿਕ ਰੋਗਾਂ ਜਾਂ ਅਪੰਗਤਾ ਨਾਲ ਗ੍ਰਸਤ ਬੱਚਿਆਂ ਦੀ ਸੰਭਾਲ ਲਈ ਵਿੱਤੀ ਸਹਾਇਤਾ, ਲੜਕੀਆਂ ਦੇ ਜਨਮ ਸਮੇਂ ਬਾਲੜੀ ਤੋਹਫ਼ਾ ਸਕੀਮ ਵਜੋਂ ਰਾਸ਼ੀ ਜਮ੍ਹਾਂ ਕਰਾਉਣ ਅਤੇ ਉਸਾਰੀ ਕਿਰਤੀ ਦੀ ਮੌਤ ਹੋਣ ਤੋਂ ਬਾਅਦ ਐਕਸ ਗ੍ਰੇਸ਼ੀਆ ਜਿਹੀਆਂ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ।
ਸਹਾਇਕ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ ਜੀ ਨੇ ਦੱਸਿਆ ਕਿ ਉਸਾਰੀ ਕਿਰਤੀ ਅਤੇ ਉਸਾਰੀ ਮਜ਼ਦੂਰ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਵਾਸਤੇ ਨਜ਼ਦੀਕੀ ਸੇਵਾ ਕੇਂਦਰਾਂ ਰਾਹੀਂ ਰਜਿਸਟ੍ਰੇਸ਼ਨ ਫ਼ੀਸ ਭਰਕੇ ਸਬੰਧਿਤ ਵਿਭਾਗ ਕੋਲ ਆਪਣੀ ਰਜਿਸਟਰੇਸ਼ਨ ਕਰਾਉਣ ਤਾਂ ਜੋ ਉਹਨਾਂ ਨੂੰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਮਿਲ ਸਕੇ ।ਇਸ ਤੋਂ ਇਲਾਵਾ ਰਜਿਸਟਰਡ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਵੀ ਕਵਰ ਕੀਤਾ ਜਾਂਦਾ ਹੈ।
ਇਸ ਮੌਕੇ ਸਹਾਇਕ ਕਿਰਤ ਕਮਿਸ਼ਨਰ ਮਲੇਰਕੋਟਲਾ ਸ਼੍ਰੀ ਸਰਬਜੋਤ ਸਿੰਘ ਸਿੱਧੂ ਜੀ ਨੇ ਕਿਹਾ ਕਿ ਉਸਾਰੀ ਕਿਰਤੀ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਵਾਸਤੇ ਰਜਿਸਟਰੇਸ਼ਨ ਕਰਾਉਣ ਲਈ ਜਾਂ ਵੱਖ-ਵੱਖ ਭਲਾਈ ਸਕੀਮਾਂ ਲਈ ਅਪਲਾਈ ਕਰਨ ਵਾਸਤੇ ਨਜ਼ਦੀਕੀ ਸੇਵਾ ਕੇਂਦਰ ਸੰਪਰਕ ਕੀਤਾ ਜਾ ਸਕਦਾ ਹੈ
Please Share This News By Pressing Whatsapp Button