ਜ਼ਿਲ੍ਹੇ ‘ਚ ਕੋਈ ਵੀ ਕੋਵਿਡ ਪੋਜ਼ਟਿਵ ਦਾ ਕੇਸ ਨਹੀਂ ਆਇਆ : ਡਾ ਬਿੰਦੂ ਸਿੰਘ ਸਿਵਲ ਸਰਜਨ
ਮਲੇਰਕੋਟਲਾ 12 ਸਤੰਬਰ :
ਮਲੇਰਕੋਟਲਾ ਜ਼ਿਲ੍ਹੇ ਵਿੱਚ ਕੋਈ ਵੀ ਨਵੇਂ ਕੋਵਿਡ ਪੋਜ਼ਟਿਵ ਕੇਸ ਦੀ ਪੁਸ਼ਟੀ ਨਹੀਂ ਹੋਈ। ਇਹ ਜਾਣਕਾਰੀ ਕਾਰਜਕਾਰੀ ਸਿਵਲ ਸਰਜਨ ਡਾਕਟਰ ਬਿੰਦੂ ਨਲਵਾ ਨੇ ਦਿੱਤੀ ।ਉਨ੍ਹਾਂ ਹੋਰ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਵਿਚ ਪੂਰੀ ਤਨਦੇਹੀ ਨਾਲ ਕੋਵਿਡ ਨੂੰ ਕਾਬੂ ਵਿੱਚ ਰੱਖਣ ਲਈ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ‘ਚ ਕੋਈ ਵੀ ਕਰੋਨਾ ਵਾਇਰਸ ਦਾ ਐਕਟਿਵ ਕੇਸ ਨਹੀਂ ਹੈ ਇਹ ਬੜੀ ਖ਼ੁਸ਼ੀ ਦੀ ਗੱਲ ਹੈ ।ਹੁਣ ਤੱਕ ਜ਼ਿਲ੍ਹੇ ਵਿੱਚ ਕੁਲ 3784 ਕਰੋਨਾ ਵਾਇਰਸ ਦੇ ਕੇਸ ਸਾਹਮਣੇ ਆਏ ਸਨ ਜਿਨ੍ਹਾਂ ‘ਚ 3600 ਕਰੋਨਾ ਵਾਇਰਸ ਦੇ ਮਰੀਜ਼ ਸਿਹਤਯਾਬ ਹੋ ਕੇ ਘਰ ਵਾਪਸ ਜਾ ਚੁੱਕੇ ਹਨ ।
ਸਿਹਤ ਵਿਭਾਗ ਵੱਲੋਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਅਤੇ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵਿਚ ਜਾ ਕੇ ਕੋਵਿਡ ਦੇ ਸ਼ੱਕੀ ਮਰੀਜ਼ਾਂ ਦੇ ਨਮੂਨੇ ਇਕੱਤਰ ਕਰ ਕੇ ਜਾਂਚ ਲਈ ਰੋਜ਼ਾਨਾ ਭੇਜੇ ਜਾ ਰਹੇ ਹਨ।ਜ਼ਿਲ੍ਹੇ ਵਿੱਚ ਵਿਭਾਗ ਦੇ ਕਰਮਚਾਰੀਆਂ ਵੱਲੋਂ ਆਰ. ਟੀ .ਪੀ .ਸੀ. ਆਰ ਅਤੇ ਆਰ. ਏ. ਟੀ ਦੋਨੋਂ ਪ੍ਰਕਾਰ ਦੇ ਨਮੂਨੇ ਇਕੱਤਰ ਕੀਤੇ ਜਾ ਰਹੇ ਹਨ।
ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 1,29,160 ਲੋਕਾਂ ਨੂੰ ਕਰੋਨਾ ਵੈਕਸੀਨੇਸ਼ਨ ਦੀ ਪਹਿਲੀ ਡੋਜ਼ ਅਤੇ 42,439 ਲੋਕਾਂ ਦੀ ਮੁਕੰਮਲ ਕਰੋਨਾ ਵੈਕਸੀਨੇਸ਼ਨ ਕੀਤੀ ਜਾ ਚੁੱਕੀ ਹੈ। ਡਾ ਬਿੰਦੂ ਨੇ ਜ਼ਿਲ੍ਹੇ ਦੇ ਸਮੂਹ ਧਾਰਮਿਕ,ਸਮਾਜਿਕ ਅਤੇ ਐਨ.ਜੀ.ਓਜ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਕਰੋਨਾ ਵੈਕਸੀਨੇਸ਼ਨ ਲਗਾਉਣ ਲਈ ਵੱਧ ਤੋਂ ਵੱਧ ਪ੍ਰੇਰਿਤ ਕਰਨ ।
Please Share This News By Pressing Whatsapp Button