ਰਣਬੀਰ ਕਾਲਜ ’ਚ ਲੱਗੇ ਰੋਜ਼ਗਾਰ ਮੇਲੇ ’ਚ ਭਾਗ ਲੈਣ ਵਾਲੇ 84 ਫੀਸਦ ਨੌਜਵਾਨਾਂ ਨੂੰ ਮਿਲਿਆ ਰੋਜ਼ਗਾਰ: ਰਵਿੰਦਰਪਾਲ ਸਿੰਘ
ਸੰਗਰੂਰ, 13 ਸਤੰਬਰ:
ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ’ਤੇ ਲਗਾਏ ਜਾ ਰਹੇ 7ਵੇਂ ਮੈਗਾ ਰੋਜ਼ਗਾਰ ਮੇਲਿਆਂ ਦੀ ਲੜੀ ਤਹਿਤ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀਆਂ ਹਦਾਇਤਾਂ ’ਤੇ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ ਜਿੱਥੇ ਵੱਡੀ ਗਿਣਤੀ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਤੇ ਉਤਪਤੀ ਅਫਸਰ ਸ੍ਰੀ ਰਵਿੰਦਰਪਾਲ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲੇ ’ਚ ਭਾਗ ਲੈਣ ਵਾਲੇ 84 ਫੀਸਦ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿਚ 771 ਨੌਜਵਾਨਾਂ ਨੇ ਭਾਗ ਲਿਆ ਜਿੰਨ੍ਹਾ ਵਿੱਚੋਂ 647 ਨੌਜਵਾਨਾਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਉਨ੍ਹਾਂ ਦੀ ਯੋਗਤਾ ਦੇ ਆਧਾਰ ’ਤੇ ਚੋਣ ਕੀਤੀ ਗਈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਾਲ-ਨਾਲ ਸਵੈ ਰੋਜਗਾਰ ਦੇ ਮੌਕੇ ਵੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਵੀ ਰੁਜ਼ਗਾਰ ਮੇਲੇ ਲਗਾਏ ਗਏ ਹਨ ਤੇ ਭਵਿੱਖ ਵਿਚ ਵੀ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਪ੍ਰਦਾਨ ਕਰਨ ਲਈ ਰੋਜ਼ਗਾਰ ਮੇਲੇ ਲਗਾਏ ਜਾਣਗੇ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਮੈਗਾ ਰੋਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਰੋਜ਼ਗਾਰ ਹਾਸਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ 15 ਸਤੰਬਰ ਨੂੰ ਯੂਨੀਵਰਸਿਟੀ ਕਾਲਜ ਬੇਨੜਾ, ਧੂਰੀ ਅਤੇ 17 ਸਤੰਬਰ ਨੂੰ ਜੀ.ਪੀ.ਐਫ਼. ਕੰਪਲੈਕਸ ਨੇੜੇ ਬੱਸ ਸਟੈਂਡ ਲਹਿਰਾ ਵਿਖੇ ਵੀ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਨੌਜਵਾਨ ਅੱਜ ਕਿਸੇ ਕਾਰਨ ਰੋਜ਼ਗਾਰ ਮੇਲੇ ’ਚ ਨਹੀਂ ਪਹੁੰਚ ਸਕੇ ਜਾਂ ਨੌਕਰੀ ਲਈ ਚੁਣੇ ਨਹੀਂ ਜਾ ਸਕੇ ਉਹ 15 ਸਤੰਬਰ ਨੂੰ ਜਾਂ 17 ਸਤੰਬਰ ਨੂੰ ਰੋਜਗਾਰ ਮੇਲੇ ਵਿਚ ਪਹੁੰਚ ਕੇ ਨੌਕਰੀ ਲਈ ਇੰਟਰਵਿਊ ਦੇ ਸਕਦੇ ਹਨ।
Please Share This News By Pressing Whatsapp Button