ਸਰਬੱਤ ਦੇ ਭਲੇ ਲਈ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਕਰਵਾਇਆ ਸੁਖਮਨੀ ਸਾਹਿਬ ਦਾ ਪਾਠ – ਡਿਪਟੀ ਕਮਿਸ਼ਨਰ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ
ਮਲੇਰਕੋਟਲਾ, 13 ਸਤੰਬਰ :
23ਵੇ ਨਵੇਂ ਜ਼ਿਲ੍ਹੇ ਦੇ ਦਫ਼ਤਰ ਡਿਪਟੀ ਕਮਿਸ਼ਨਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਉਪਰੰਤ ਰਾਗੀ ਜਥੇ ਨੇ ਰਸਭਿੰਨਾ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਅਤੇ ਅਤੁੱਟ ਲੰਗਰ ਵੀ ਵਰਤਾਈਆਂ ਗਿਆ ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਪਰਿਵਾਰਾਂ ਅਤੇ ਸਰਬੱਤ ਦੇ ਭਲੇ ਦੀ ਸ਼ੁੱਭਕਾਮਨਾਵਾਂ ਕਰਦਿਆਂ ਕਿਹਾ ਜਿਸ ਤਰ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪਿਛਲੇ ਸਮੇਂ ‘ਚ ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਆਪਣੀ ਡਿਊਟੀ ਇਮਾਨਦਾਰੀ, ਤਨਦੇਹੀ ਤੇ ਪੂਰੀ ਲਗਨ ਨਾਲ ਨਿਭਾਉਂਦੇ ਆ ਰਹੇ ਹਨ , ਉਸੇ ਤਰ੍ਹਾਂ ਹੀ ਸਾਰੇ ਮੁਲਾਜ਼ਮ ਆਪਣੇ ਫ਼ਰਜ਼ ਤੇ ਸੌਂਪੀ ਗਈ ਡਿਊਟੀ ਸਮਰਪਣ ਭਾਵਨਾ ਨਾਲ ਨਿਭਾਉਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ, ਕਿ ਹਰ ਵਿਭਾਗ ਦਾ ਅਧਿਕਾਰੀ ਤੇ ਕਰਮਚਾਰੀ, ਲੋਕ ਸੇਵਾ ਨੂੰ ਸਮਰਪਿਤ ਰਹੇਗਾ ਅਤੇ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਲੋਕ ਭਲਾਈ ਸਕੀਮਾਂ ਤੇ ਪ੍ਰੋਗਰਾਮਾਂ ਦਾ ਲਾਭ, ਲਾਭਪਾਤਰੀਆਂ ਨੂੰ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਆਪਣਾ ਯੋਗਦਾਨ ਪਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ, ਸਹਾਇਕ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ, ਐਸ.ਡੀ.ਐਮ.ਮਲੇਰਕੋਟਲਾ ਸ੍ਰੀ ਟੀ.ਬੈਨਿਥ, ਸੁਪਰਡੈਂਟ ਸ੍ਰੀ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਸਮੂਹ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।
Please Share This News By Pressing Whatsapp Button