♦इस खबर को आगे शेयर जरूर करें ♦

ਇਕ ਮਹੀਨੇ ਦੇ ਅੰਦਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਸੁਧਾਰ ਕੀਤਾ ਜਾਵੇ : ਚੰਦਰ ਗੇਂਦ

ਸੰਗਰੂਰ, 14 ਸਤੰਬਰ

ਡਵੀਜ਼ਨਲ ਕਮਿਸ਼ਨਰ ਪਟਿਆਲਾ ਡਵੀਜ਼ਨ ਸ਼੍ਰੀ ਚੰਦਰ ਗੇਂਦ ਨੇ ਸਿਹਤ ਅਧਿਕਾਰੀਆਂ ਨੂੰ ਇੱਕ ਮਹੀਨੇ ਦੇ ਅੰਦਰ ਸਿਵਲ ਹਸਪਤਾਲ, ਸੰਗਰੂਰ ਵਿੱਚ ਸੁਧਾਰ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਹਸਪਤਾਲ ਕੋਵਿਡ -19 ਵਾਇਰਸ ਦੀ ਤੀਜੀ ਲਹਿਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਤਿਆਰ ਹੋ ਸਕੇ। ਸਿਵਲ ਹਸਪਤਾਲ ਵਿੱਚ ਐਮਰਜੈਂਸੀ ਅਤੇ ਕੋਵਿਡ ਕੇਅਰ ਵਾਰਡਾਂ ਵਿੱਚ ਸਿਹਤ ਸਹੂਲਤਾਂ ਦੀ ਉਪਲਬਧਤਾ ਦਾ ਜਾਇਜ਼ਾ ਲੈਂਦਿਆਂ ਸ਼੍ਰੀ ਗੇਂਦ ਨੇ ਸਾਫ਼-ਸਫਾਈ ਦੇ ਮਾੜੇ ਹਾਲਾਤ ਲਈ ਅਧਿਕਾਰੀਆਂ ਦੀ ਖਿਚਾਈ ਕੀਤੀ। ਉਨ੍ਹਾਂ ਸਿਵਲ ਸਰਜਨ ਨੂੰ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਸਪਤਾਲ ਵਿੱਚ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਇੱਕ ਮਹੀਨੇ ਬਾਅਦ ਮੁੜ ਹਸਪਤਾਲ ਦਾ ਦੌਰਾ ਕੀਤਾ ਜਾਵੇਗਾ।
ਉਨ੍ਹਾਂ ਆਕਸੀਜਨ ਜਨਰੇਸ਼ਨ ਪਲਾਂਟ, ਨਸ਼ਾ ਛੁਡਾਊ ਕੇਂਦਰ ਅਤੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਪਲਾਂਟਾਂ ਦੇ 24 ਘੰਟੇ ਸੰਚਾਲਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਓਟ ਕਲੀਨਿਕਾਂ ਨੂੰ ਕੈਪਟਨ ਸਰਕਾਰ ਦਾ ਇਨਕਲਾਬੀ ਕਦਮ ਕਰਾਰ ਦਿੰਦਿਆਂ ਸ਼੍ਰੀ ਗੇਂਦ ਨੇ ਕਿਹਾ ਕਿ ਇਹ ਕਲੀਨਿਕ ਨਸ਼ਿਆਂ ਦੇ ਆਦੀ ਲੋਕਾਂ ਲਈ ਵਰਦਾਨ ਸਾਬਤ ਹੋਏ ਹਨ ਕਿਉਂਕਿ ਸੂਬੇ ਭਰ ਵਿੱਚ ਵੱਡੀ ਗਿਣਤੀ ਵਿੱਚ ਨਸ਼ਾ ਪੀੜਤ ਲੋਕ ਇਨ੍ਹਾਂ ਕੇਂਦਰਾਂ ਵਿੱਚ ਆਪਣਾ ਇਲਾਜ ਕਰਵਾ ਰਹੇ ਹਨ।

ਡਵੀਜ਼ਨਲ ਕਮਿਸ਼ਨਰ, ਜਿਨ੍ਹਾਂ ਨਾਲ ਡਿਪਟੀ ਕਮਿਸ਼ਨਰ, ਸੰਗਰੂਰ ਰਾਮਵੀਰ ਵੀ ਮੌਜੂਦ ਸਨ, ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਚੱਲ ਰਹੇ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਮਾਡਲ ਖੇਡ ਦੇ ਮੈਦਾਨਾਂ ਦਾ ਨਿਰਮਾਣ, ਪਿੰਡਾਂ ਵਿੱਚ ਬੂਟੇ ਲਗਾਉਣ, ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ, ਵਿੱਦਿਅਕ ਯੋਜਨਾਵਾਂ ਆਦਿ ਸਮੇਤ ਕਈ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹੇ ਵਿੱਚ ਰਾਜ ਸਰਕਾਰ ਦੇ ਟੀਕਾਕਰਨ ਪ੍ਰੋਗਰਾਮ ਨੂੰ ਲਾਗੂ ਕਰਨ ਦੀ ਸਮੀਖਿਆ ਵੀ ਕੀਤੀ ਅਤੇ ਜ਼ਿਲ੍ਹੇ ਵਿੱਚ ਟੀਕੇ ਦੀਆਂ 20,000 ਖੁਰਾਕਾਂ ਦੀ ਰੋਜ਼ਾਨਾ ਉਪਲਬਧਤਾ `ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਅਧਿਕਾਰੀਆਂ ਨੂੰ ਲੋਕਾਂ ਦਾ ਵੱਧ ਤੋਂ ਵੱਧ ਟੀਕਾਕਰਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ।
ਇਸ ਦੌਰਾਨ ਡਿਪਟੀ ਕਮਿਸ਼ਨਰ ਰਾਮਵੀਰ ਨੇ ਡਵੀਜ਼ਨਲ ਕਮਿਸ਼ਨਰ ਨੂੰ ਜਾਣੂੰ ਕਰਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਸੰਭਾਵਿਤ ਤੀਜੀ ਲਹਿਰ ਨਾਲ ਨਜਿੱਠਣ ਲਈ ਪਹਿਲਾਂ ਹੀ ਵਿਆਪਕ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਸਮੂਹ ਪ੍ਰਾਜੈਕਟ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਕੀਤੇ ਜਾਣਗੇ, ਜਿਸ ਦੇ ਸਬੰਧ ਵਿੱਚ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਜਿੰਦਰ ਸਿੰਘ ਬੱਤਰਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਈਸ਼ਾ ਸਿੰਘਲ, ਸਹਾਇਕ ਕਮਿਸ਼ਨਰ ਚੰਨਪ੍ਰੀਤ ਸਿੰਘ, ਐਸ.ਡੀ.ਐਮ. ਸੰਗਰੂਰ ਅਮਰਿੰਦਰ ਸਿੰਘ ਟਿਵਾਣਾ, ਸਿਵਲ ਸਰਜਨ ਡਾ. ਅੰਜਨਾ ਗੁਪਤਾ ਅਤੇ ਹੋਰ ਮੌਜੂਦ ਸਨ।

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129