♦इस खबर को आगे शेयर जरूर करें ♦

ਪ੍ਰਸ਼ਾਸਨ ਨੇ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਲਈ ਤਿਆਰੀਆਂ ਦਾ ਲਿਆ ਜਾਇਜ਼ਾ

ਮਲੇਰਕੋਟਲਾ, 15 ਸਤੰਬਰ

ਜ਼ਿਲ੍ਹਾ ਪ੍ਰਸ਼ਾਸਨ ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਵਿੱਚ ਝੋਨੇ ਦੀ ਮੰਡੀਆਂ ਵਿੱਚੋਂ ਖ਼ਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ  ਖ਼ਰੀਦ ਪ੍ਰਬੰਧਾਂ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ ।ਉਨ੍ਹਾਂ ਜ਼ਿਲ੍ਹੇ ਦੀਆਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸੁਚਾਰੂ ਬਣਾਇਆ ਜਾਵੇ।

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਵੱਖ ਵੱਖ ਖ਼ਰੀਦ ਏਜੰਸੀਆਂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕੁਲ 5 ਲੱਖ 21 ਹਜ਼ਾਰ 850 ਐਮ.ਟੀ ਝੋਨੇ ਦੀ ਖ਼ਰੀਦ ਕੀਤੀ ਸੀ ਅਤੇ ਉਸ ਅਨੁਸਾਰ ਆਉਣ ਵਾਲੇ ਝੋਨੇ ਦੀ ਫ਼ਸਲ ਦੀ ਖ਼ਰੀਦ ਦੀਆਂ ਤਿਆਰ ਦੇ ਪ੍ਰਬੰਧ ਕਰਨ ਲਈ ਨਿਰਦੇਸ਼ ਦਿੱਤੇ ।

ਉਨ੍ਹਾਂ ਕਿਹਾ ਕਿ ਮਲੇਰਕੋਟਲਾ ਦੀਆਂ 49 ਨਿਯਮਤ ਅਨਾਜ ਮੰਡੀਆਂ ਹਨ ਮਲੇਰਕੋਟਲਾ ਅਧੀਨ 21 ਮੰਡੀਆਂ , ਅਹਿਮਦਗੜ੍ਹ ਅਧੀਨ 11 ਅਨਾਜ ਮੰਡੀਆਂ ,ਅਮਰਗੜ੍ਹ ਅਧੀਨ 08 ਅਨਾਜ ਮੰਡੀਆਂ ਅਤੇ ਸੰਦੌੜ ਅਧੀਨ 09 ਅਨਾਜ ਮੰਡੀਆਂ ਨਿਯਮਤ ਅਨਾਜ ਮੰਡੀਆਂ ਤੋਂ ਇਲਾਵਾ, ਪ੍ਰਸ਼ਾਸਨ ਵੱਲੋਂ ਸੰਚਾਲਨ ਦੌਰਾਨ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਭੀੜ ਤੋਂ ਬਚਣ ਲਈ ਅਸਥਾਈ ਯਾਰਡ ਵੀ ਸਥਾਪਤ ਕੀਤੇ ਜਾਣਗੇ।

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ 01 ਅਕਤੂਬਰ ਤੋਂ ਸ਼ੁਰੂ ਹੋ ਰਹੀ ਝੋਨੇ ਦੇ ਖ਼ਰੀਦ ਕਾਰਜਾਂ ਦੀ ਨਿਗਰਾਨੀ ਖ਼ੁਦ ਕਰਨ, ਤਾਂ ਜੋ ਖ਼ਰੀਦ ਦੇ ਉਨ੍ਹਾਂ ਦੇ ਨਿਰਧਾਰਿਤ ਹਿੱਸੇ ਦੇ ਅਨੁਸਾਰ ਝੋਨੇ ਦੀ ਤੁਰੰਤ ਲਿਫ਼ਟਿੰਗ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਉਨ੍ਹਾਂ ਦੀ ਉਪਜ ਦੀ ਵਿੱਕਰੀ ਸਮੇਂ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ।ਉਨ੍ਹਾਂ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਅਧੀਨ ਪੈਂਦੀਆਂ ਅਨਾਜ ਮੰਡੀਆਂ ਵਿੱਚ ਨਿਰਵਿਘਨ ਖ਼ਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ‘ਚ ਕੋਵਿਡ ਗਾਇਡਲਾਈਲਜ਼ ਦੀ ਪਾਲਣਾ ਨੂੰ ਯਕੀਨੀ ਬਣਾਉਣ।

ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ‘ਚ ਸੁੱਕੀ ਫ਼ਸਲ ਹੀ ਲੈ ਕੇ ਆਉਣ,ਉੱਥੇ ਹੀ ਵਾਤਾਵਰਨ ਨੂੰ ਦੁਸਤ ਹੋਣ ਤੋਂ ਬਚਾਉਣ ਲਈ ਫ਼ਸਲਾਂ ਦੀ ਰਹਿੰਦ ਖ਼ੁਦ/ਪਰਾਲੀ ਨੂੰ ਅੱਗ ਨਾ ਲਗਾਉਣ ।

ਉਨ੍ਹਾਂ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਝੋਨੇ ਦੀ ਗੁਣਵੱਤਾ ਦੀ ਨਿਗਰਾਨੀ ਲਈ ਬਿਜਲੀ, ਕਿਸਾਨਾਂ ਲਈ ਸ਼ੈੱਡ, ਅਤੇ ਉਪਕਰਨਾਂ ਦੀ ਲੋੜੀਂਦੀ ਵਿਵਸਥਾ ਕਰਨ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਮੰਡੀਆਂ ਵਿੱਚ ਮੀਂਹ ਤੋਂ ਪੈਦਾਵਾਰ ਨੂੰ ਬਚਾਉਣ,ਪੀਣ ਵਾਲੇ ਪਾਣੀ, ਪਖਾਨਿਆਂ ਦੀ ਸਫ਼ਾਈ  ਅਤੇ ਸਫ਼ਾਈ ਦੇ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ।

ਜ਼ਿਲ੍ਹਾ ਖ਼ੁਰਾਕ, ਸਿਵਲ ਸਪਲਾਈ ਅਤੇ ਕੰਟਰੋਲਰ (ਡੀ.ਐਫ.ਐਸ.ਸੀ.) ਸ੍ਰੀ ਟੀ.ਐਸ. ਚੋਪੜਾ ਨੇ ਇਸ ਲਈ 5.21 ਲੱਖ ਐਮ.ਈ ਝੋਨੇ ਦੀ ਖ਼ਰੀਦ ਲਈ 27,388 ਗੱਠਾ (ਬਾਰਦਾਣਾ) ਦੀ ਜ਼ਰੂਰਤ ਬਾਰੇ ਜਾਣੂ ਕਰਵਾਈਆਂ ਅਤੇ ਦੱਸਿਆ ਕਿ 13,694 ਗੱਠਾ (ਬਾਰਦਾਣਾ) ਮਿੱਲਰ ਵੱਲੋਂ ਅਤੇ 13694 ਗੱਠਾ(ਬਾਰਦਾਣਾ) ਵੱਖ ਵੱਖ ਖ਼ਰੀਦ ਏਜੰਸੀਆਂ ਵੱਲੋਂ ਨੂੰ ਮੁਹੱਈਆ ਕਰਵਾਈਆਂ ਜਾਵੇਗਾ । ਉਨ੍ਹਾਂ ਹੋਰ ਦੱਸਿਆ ਕਿ ਵੱਖ ਵੱਖ ਖ਼ਰੀਦ ਏਜੰਸੀਆਂ ਕੋਲ 8200 ਗੱਠਾ ਪਹੁੰਚ ਚੁੱਕੀਆਂ ਹਨ ਬਾਕੀ ਦੀਆਂ ਜਲਦੀ ਹੀ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ ।ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਮਨਦੀਪ ਸਿੰਘ  ਤੋਂ ਇਲਾਵਾ ਵੱਖ ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ ।

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129