ਡਿਪਟੀ ਕਮਿਸ਼ਨਰ ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਵੈਨਾਂ ਹਰੀ ਝੰਡੀ ਦੇ ਕੇ ਰਵਾਨਾ
ਮਲੇਰਕੋਟਲਾ 15 ਸਤੰਬਰ :
ਜ਼ਿਲ੍ਹੇ ਦੇ ਹਰ ਪਿੰਡ ਪੱਧਰ ‘ਤੇ ਪਹੁੰਚ ਕਰਕੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਮੰਤਵ ਨਾਲ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸ੍ਰੀਮਤੀ ਗਿੱਲ ਨੇ ਸਮੂਹ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ।ਉਨ੍ਹਾਂ ਕਿਹਾ ਕਿ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਮਨੁੱਖੀ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ ਉੱਥੇ ਅੱਗ ਕਾਰਨ ਪੈਦਾ ਹੋਣ ਵਾਲੇ ਧੂੰਏਂ ਨਾਲ ਸੜਕੀ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ।ਉਨ੍ਹਾਂ ਹੋਰ ਕਿਹਾ ਕਿ ਧੂੰਆਂ ਸਾਹ ਦੀ ਬਿਮਾਰੀ ,ਦਿਲ ਦੀ ਬਿਮਾਰੀ,ਕੋਵਿਡ-19 ਦੇ ਮਰੀਜ਼ਾਂ ਦੀਆਂ ਮੁਸ਼ਕਲਾਂ ਵਿੱਚ ਵੀ ਵਾਧਾ ਕਰ ਸਕਦਾ ਹੈ ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਕਿਸਾਨ ਕਣਕ ਪਰਾਲੀ ਦੀ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਪ੍ਰੇਮੀ ਬਣਨ ਅਤੇ ਆਪਣੇ ਆਲ਼ੇ-ਦੁਆਲੇ ਨੂੰ ਸੁਰੱਖਿਅਤ ਰੱਖਣ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੀਆਂ ਹਦਾਇਤਾਂ ਮੁਤਾਬਿਕ 2 ਏਕੜ ਤੱਕ ਜ਼ਮੀਨ ਵਾਲੇ ਕਿਸਾਨ ਨੂੰ ਇਕ ਵਾਰ ਅੱਗ ਲਗਾਉਣ ‘ਤੇ 2500 ਰੁਪਏ, 2 ਏਕੜ ਤੋਂ 5 ਏਕੜ ਤੱਕ ਜ਼ਮੀਨ ਵਾਲੇ ਕਿਸਾਨ ਨੂੰ ਇਕ ਵਾਰ ਅੱਗ ਲਗਾਉਣ ‘ਤੇ 5 ਹਜ਼ਾਰ ਰੁਪਏ ਅਤੇ 5 ਏਕੜ ਤੋਂ ਵੱਧ ਜ਼ਮੀਨ ਵਾਲੇ ਕਿਸਾਨਾਂ ਨੂੰ ਇਕ ਵਾਰ ਅੱਗ ਲਗਾਉਣ ‘ਤੇ 15 ਹਜ਼ਾਰ ਰੁਪਏ ਦਾ ਜੁਰਮਾਨਾ ਭਰਨਾ ਪਵੇਗਾ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਤਰਫ਼ੋਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਫ਼ੈਸਲੇ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਵੈਨਾਂ ਰਾਹੀਂ ਪ੍ਰਚਾਰ ਕੀਤੀ ਜਾ ਰਹੀ ਹੈ।
ਇਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐਸ.ਡੀ.ਓ ਸ੍ਰੀ ਸਚਿਨ ਸਿੰਗਲਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੇ ਨਾੜ/ਫ਼ਸਲੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਅੱਗ ਲਗਾਉਣਾ ਆਪਣੇ ਪੈਸੇ ਨੂੰ ਅੱਗ ਲਗਾਉਣ ਦੇ ਬਰਾਬਰ ਹੈ ਕਿਉਂਕਿ ਕਣਕ ਦੇ ਨਾੜ/ਫ਼ਸਲੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਦਬਾਉਣ ਨਾਲ ਨਾੜ ਵਿੱਚ ਮੌਜੂਦ ਖ਼ੁਰਾਕ ਤੱਤ ਦੁਬਾਰਾ ਜ਼ਮੀਨ ਵਿੱਚ ਜਮ੍ਹਾਂ ਹੋਣ ਕਾਰਨ ਖਾਦ ਦੀ ਮੰਗ ਹਰੇਕ ਸਾਲ ਘਟਣੀ ਸ਼ੁਰੂ ਹੋ ਜਾਂਦੀ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹਿੰਦੀ ਹੈ।ਜਿਸ ਨਾਲ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਵੀ ਘੱਟਦੀ ਹੈ ਅਤੇ ਝਾੜ ਵਿੱਚ ਵੀ ਚੋਖਾ ਵਾਧਾ ਹੁੰਦਾ ਹੈ ।ਇਸ ਤੋਂ ਇਲਾਵਾ ਪਰਾਲੀ ਨੂੰ ਵੱਖ ਵੱਖ ਖੇਤਰਾਂ ਵਿੱਚ ਵਰਤੋਂ ਵਿੱਚ ਲਿਆ ਜਾ ਸਕਦਾ ਹੈ ਕਿਉਂਕਿ ਕੁਦਰਤ ਵੱਲੋਂ ਦਿੱਤੀ ਕੋਈ ਵੀ ਚੀਜ਼ ਵਿਅਰਥ ਨਹੀਂ ਹੈ ਜਿਸ ਦੀ ਸੰਭਾਲ ਕਰਨਾ ਸਾਡੇ ਸਾਰੀਆਂ ਦਾ ਫ਼ਰਜ਼ ਹੈ ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫ਼ਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਬਚਾਉਣ ਲਈ ਐਕਸ਼ਨ ਪਲਾਨ ਵੀ ਬਣਾਈਆਂ ਗਿਆ ਹੈ। ਜਿਸ ਤਹਿਤ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗ ਕਿਸਾਨਾਂ ਨੂੰ ਫ਼ਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰ ਰਹੇ ਹਨ ।
Please Share This News By Pressing Whatsapp Button