4.7 ਏਕੜ ਰਕਬੇ’ਚ 08 ਕਰੋੜ 60 ਰੁਪਏ ਦੀ ਲਾਗਤ ਨਾਲ ਬਣੇਗਾ ਮਲੇਰਕੋਟਲਾ ਵਿਖੇ ਆਧੁਨਿਕ ਬੱਸ ਸਟੈਂਡ
ਮਲੇਰਕੋਟਲਾ 16 ਸਤੰਬਰ :
ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਅੱਜ ਮਲੇਰਕੋਟਲਾ ਸ਼ਹਿਰ ਵਿਖੇ ਉਸਾਰੇ ਜਾਣ ਵਾਲੇ ਬੱਸ ਸਟੈਂਡ ਦੀ ਉਸਾਰੀ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੀਆਂ ਕਿਹਾ ਕਿ ਜ਼ਿਲ੍ਹੇ ਦੇ ਚੰਹੁਪੱਖੀ ਤੇ ਮਿਆਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ 4.7 ਏਕੜ ਰਕਬੇ’ਚ 08 ਕਰੋੜ 60 ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅਤਿ ਆਧੁਨਿਕ ਬੱਸ ਸਟੈਂਡ ਦਾ ਕੰਮ ਮੁਢਲੀ ਤੇ ਲੋੜੀਂਦੀ ਪ੍ਰਕ੍ਰਿਆ ਪੂਰੀ ਹੋਣ ਉਪਰੰਤ ਜਲਦੀ ਹੀ ਆਧੁਨਿਕ ਨਵੇਂ ਬੱਸ ਸਟੈਂਡ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ।ਉਨ੍ਹਾਂ ਹੋਰ ਦੱਸਿਆ ਕਿ ਇਹ ਬੱਸ ਸਟੈਂਡ ਸਮੇਂ ਦੀ ਲੋੜ ਅਨੁਸਾਰ ਅਤਿ ਆਧੁਨਿਕ ਸੁਵਿਧਾਵਾਂ ਨਾਲ ਲੈਸ ਹੋਵੇਗਾ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਤਿ ਆਧੁਨਿਕ ਬੱਸ ਸਟੈਂਡ ਦੀ ਉਸਾਰੀ ਦੇ ਪ੍ਰੋਜੈਕਟ ਨੂੰ ਮਿਥੇ ਸਮੇਂ ਦੇ ਅੰਦਰ ਮੁਕੰਮਲ ਕਰਵਾਇਆ ਜਾਵੇਗਾ ।ਉਨ੍ਹਾਂ ਕਿਹਾ ਕਿ ਇਸ ਦੀ ਉਸਾਰੀ ਦਾ ਕੰਮ ਮੁਕੰਮਲ ਹੋਣ ਮਗਰੋਂ ਮਲੇਰਕੋਟਲਾ ਸ਼ਹਿਰ ਵਾਸੀਆਂ ਅਤੇ ਹੋਰ ਸਵਾਰੀਆਂ ਨੂੰ ਨਵੇਂ ਬੱਸ ਅੱਡੇ ਵਿਖੇ ਅਤਿ ਆਧੁਨਿਕ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ।ਉਨ੍ਹਾਂ ਹੋਰ ਦੱਸਿਆ ਕਿ ਨਵਾਂ ਬੱਸ ਅੱਡੇ ‘ਚ ਪ੍ਰਬੰਧਕੀ ਬਲਾਕ, ਕੈਸ਼ ਤੇ ਬਿਲ ਬਰਾਂਚ, ਰਿਕਾਰਡ ਰੂਮ, ਕਲਾਕ ਰੂਮ,ਆਧੁਨਿਕ ਸਹੂਲਤ ਵਾਲੇ ਪਾਖਾਨੇ, ਟਿਕਟ ਕਾਊਂਟਰ,ਆਦਿ ਆਦਿ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਨਵਾਂ ਬੱਸ ਅੱਡਾ ਇੱਕ ਨਮੂਨੇ ਦਾ ਬੱਸ ਅੱਡਾ ਹੋਵੇਗਾ, ਜੋ ਕਿ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਨਵੇਂ ਉਸਾਰੇ ਜਾਣ ਵਾਲੇ ਬੱਸ ਸਟੈਂਡ ਦੀਆਂ ਮੁੱਢਲੀਆਂ ਲੋੜਾਂ ਅਤੇ ਪ੍ਰਰਵਾਨਗੀ ਸਮਾਂਬੱਧ ਤਰੀਕੇ ਨਾਲ ਪੂਰੀਆਂ ਕੀਤੀਆਂ ਜਾਣ ।ਵਿਕਾਸ ਕਾਰਜਾਂ ਦੇ ਕੰਮ ਵਿੱਚ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)ਸ੍ਰੀ ਰਾਜੇਸ਼ ਤ੍ਰਿਪਾਠੀ,ਜੀ.ਐਮ.ਪੀ.ਆਰ.ਟੀ.ਸੀ. ਸੰਗਰੂਰ ਸ੍ਰੀ ਐਨ.ਪੀ.ਸਿੰਘ,ਐਕਸੀਅਨ ਪੀ.ਆਰ.ਟੀ.ਸੀ. ਪਟਿਆਲਾ ਸ੍ਰੀ ਜਤਿੰਦਰ ਪਾਲ ਸਿੰਘ ਗਰੇਵਾਲ, ਟਾਊਨ ਪਲਾਨਰ ਐਮ.ਸੀ. ਮਲੇਰਕੋਟਲਾ ਸ੍ਰੀ ਸਿਮਰਨਪ੍ਰੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ ।–
Please Share This News By Pressing Whatsapp Button