ਐਸ.ਸੀ ਲਾਭਪਾਤਰੀਆਂ ਲਈ ਦੋ ਹਫ਼ਤੇ ਦਾ ਮੁਫ਼ਤ ਡੇਅਰੀ ਸਿਖਲਾਈ ਪ੍ਰੋਗਰਾਮ 20 ਸਤੰਬਰ ਤੋਂ ਸੰਗਰੂਰ ਵਿਖੇ ਹੋਵੇਗਾ: ਡੇਅਰੀ ਵਿਕਾਸ ਇੰਸਪੈਕਟਰ ਮਲੇਰਕੋਟਲਾ
ਮਲੇਰਕੋਟਲਾ 17 ਸਤੰਬਰ :
ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਐਸ.ਸੀ ਲਾਭਪਾਤਰੀਆਂ ਨੂੰ ਦੋ ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ ਡੇਅਰੀ ਸਿਖਲਾਈ ਕੇਂਦਰ ਸੰਗਰੂਰ ਵਿਖੇ ਮਿਤੀ 20 ਸਤੰਬਰ, 2021 ਤੋਂ ਸ਼ੁਰੂ ਕੀਤਾ ਜਾਵੇਗਾ।
ਡੇਅਰੀ ਵਿਕਾਸ ਇੰਸਪੈਕਟਰ ਸ੍ਰੀ ਹਰਮੇਸ਼ ਸਿੰਘ ਗਿੱਲ ਨੇ ਦੱਸਿਆ ਕਿ ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ ਜਿਨ੍ਹਾਂ ਦੀ ਉਮਰ 18 ਸਾਲ ਤੋ 50 ਸਾਲ ਦੇ ਦਰਮਿਆਨ ਹੋਵੇ ਘੱਟੋ ਘੱਟ ਪੰਜਵੀਂ ਪਾਸ ਹੋਵੇ, ਅਤੇ ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦਾ ਹੋਵੇ।ਸਿਖਲਾਈ ਦੌਰਾਨ ਸਿੱਖਿਆਰਥੀਆਂ ਨੂੰ ਚਾਹ ਅਤੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ ਜਾਵੇਗਾ।
ਉਨ੍ਹਾਂ ਨੇ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਸਿਖਲਾਈ ਮੁਫ਼ਤ ਕਰਵਾਈ ਜਾ ਰਹੀ ਹੈ, ਜਿਸ ਦੀ ਕਿ ਕੋਈ ਵੀ ਫ਼ੀਸ ਨਹੀਂ ਹੈ। ਬਲਕਿ ਸਿੱਖਿਆਰਥੀਆਂ ਨੂੰ ਸਿਖਲਾਈ ਉਪਰੰਤ 2000 ਰੁਪਏ ਪ੍ਰਤੀ ਸਿੱਖਿਆਰਥੀ ਵਜ਼ੀਫ਼ਾ ਵੀ ਦਿੱਤਾ ਜਾਵੇਗਾ, ਇਸ ਲਈ ਉਨ੍ਹਾਂ ਨੇ ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦੇ ਨੌਜਵਾਨਾ ਨੂੰ ਅਪੀਲ ਕੀਤੀ ਕਿ ਇਸ ਡੇਅਰੀ ਸਿਖਲਾਈ ਨੂੰ ਪ੍ਰਾਪਤ ਕਰਕੇ ਵਿਭਾਗ ਦੀਆ ਸਕੀਮਾਂ ਦਾ ਪੂਰਨ ਲਾਹਾ ਲੈ ਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾਂ ਤੇ ਲੈ ਕੇ ਜਾਣਾ ਚਾਹੀਦਾ ਹੈ।
ਉਨ੍ਹਾਂ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਦੇ ਸਮੇਂ ਦੌਰਾਨ ਖੇਤੀ ਬਾੜੀ ਦੇ ਫ਼ਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਟ੍ਰੇਨਿੰਗ ਉਪਰੰਤ ਬੈਂਕਾਂ ਤੋਂ ਕਰਜ਼ਾ ਦੁਆ ਕੇ 33 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ ।
ਵਧੇਰੇ ਜਾਣਕਾਰੀ ਲਈ ਡੇਅਰੀ ਵਿਕਾਸ ਅਫ਼ਸਰ ਮਲੇਰਕੋਟਲਾ ਦੇ ਮੋਬਾਇਲ ਨੰ. 9878860929 ਤੇ ਸੰਪਰਕ ਕਰ ਸਕਦੇ ਹੋ।
Please Share This News By Pressing Whatsapp Button