ਮੈਗਾ ਰੋਜ਼ਗਾਰ ਮੇਲੇ ਨੌਕਰੀਆਂ ਦੇ ਚਾਹਵਾਨਾਂ ਲਈ ਵਰਦਾਨ ਸਾਬਤ ਹੋਏ-ਐਸ.ਡੀ.ਐਮ
ਲਹਿਰਗਾਗਾ, ਸੰਗਰੂਰ, 17 ਸਤੰਬਰ:
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ 7ਵੇਂ ਸੂਬਾ ਪੱਧਰੀ ਦੂਸਰੇ ਮੈਗਾ ਰੋਜ਼ਗਾਰ ਮੇਲੇ ਦੌਰਾਨ ਲਹਿਰਗਾਗਾ ਦੇ ਜੀ.ਪੀ.ਐਫ਼ ਕੰਪਲੈਕਸ ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਮੌਕੇ ਵੱਖ-ਵੱਖ ਨਾਮੀ ਕੰਪਨੀਆਂ ਨੇ ਨੌਜਵਾਨਾ ਦੀ ਰੋਜ਼ਗਾਰ ਲਈ ਚੋਣ ਕਰਨ ਲਈ ਪਹੰੁਚ ਕੀਤੀ।
ਰੋਜ਼ਗਾਰ ਮੇਲੇ ਦੌਰਾਨ ਨੌਕਰੀ ਹਾਸਿਲ ਕਰਨ ਵਾਲੇ ਨੌਜਵਾਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਾਜ ਸਰਕਾਰ ਵੱਲੋਂ ਬੇਰੁਜ਼ਗਾਰਾਂ ਪ੍ਰਾਰਥੀਆਂ ਨੂੰ ਯੋਗਤਾ ਤੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਮੈਗਾ ਰੋਜ਼ਗਾਰ ਮੇਲੇ ਲਾਹੇਵੰਦ ਸਾਬਿਤ ਹੋ ਰਹੇ ਹਨ।
ਇਸ ਮੌਕੇ ਵੱਖ-ਵੱਖ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਲਈ ਚੁਣੇ ਨੌਜਵਾਨਾਂ ਨੂੰ ਸਰਟੀਫਿਕੇਟ ਪ੍ਰਦਾਨ ਕਰਨ ਪੁੱਜੇ ਐਸ.ਡੀ.ਐਮ ਲਹਿਰਾਗਾਗਾ ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਇਨ੍ਹਾਂ ਮੇਲਿਆਂ ਦੌਰਾਨ 10ਵੀਂ ਤੋਂ ਲੈਕੇ ਉਚ ਸਿੱਖਿਆ ਪ੍ਰਾਪਤ ਤੇ ਹੁਨਰਮੰਦ ਨੌਜਵਾਨਾਂ ਨੂੰ ਉਨ੍ਹਾਂ ਦੇ ਪਸੰਦ ਦੀ ਨੌਕਰੀ ਮਿਲ ਰਹੀ ਹੈ ਅਤੇ ਕੰਪਨੀਆਂ ਨੂੰ ਆਪਣੀ ਲੋੜ ਮੁਤਾਬਕ ਹੁਨਰਮੰਦ ਕਾਮੇ ਤੇ ਮਨੁੱਖੀ ਸ਼ਕਤੀ ਸੁਖਾਲੇ ਢੰਗ ਨਾਲ ਮਿਲ ਜਾਂਦੀ ਹੈ। ਇਥੇ ਨੌਕਰੀਆਂ ਹਾਸਲ ਕਰਨ ਵਾਲਿਆਂ ਨੂੰ 10 ਹਜ਼ਾਰ ਰੁਪਏ ਤੋਂ ਲੈਕੇ ਉਨ੍ਹਾਂ ਦੀ ਯੋਗਤਾ ਮੁਤਾਬਕ ਲੱਖਾਂ ਰੁਪਏ ਦੇ ਪੈਕੇਜ ਦਿੱਤੇ ਜਾ ਰਹੇ ਹਨ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਲਹਿਰਾ ਵਿਖੇ ਮੈਗਾ ਰੋਜ਼ਗਾਰ ਮੇਲੇ ਦੌਰਾਨ ਕਰੀਬ 3500 ਪ੍ਰਾਰਥੀਆਂ ਨੇ ਰੋਜ਼ਗਾਰ ਲਈ ਹੁਣ ਤੱਕ ਸਿਰਕਤ ਕੀਤੀ ਹੈ, ਜਿਸਦੇ ਵਿੱਚੋਂ ਵੱਖ-ਵੱਖ ਕੰਪਨੀਆਂ ਵੱਲੋਂ 3200 ਬੇਰੁਜ਼ਗਾਰ ਪ੍ਰਾਰਥੀਆਂ ਦੀ ਚੋਣ ਕਰਕੇ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ।
Please Share This News By Pressing Whatsapp Button