ਪਰਾਲੀ ਦੇ ਸਹੀ ਨਿਪਟਾਰੇ ਨਾਲ ਵਾਤਾਵਰਣ ਦੀ ਸ਼ੁੱਧਤਾ ‘ਚ ਆਪਣਾ ਯੋਗਦਾਨ ਪਾ ਰਿਹਾ ਪਿੰਡ ਰੁਸਤਮਗੜ੍ਹ ਦਾ ਕਿਸਾਨ ਹਰਮਨਦੀਪ
ਮਲੇਰਕੋਟਲਾ 18 ਸਤੰਬਰ :
ਮਿਸ਼ਨ ਤੰਦਰੁਸਤ ਤਹਿਤ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਅਤੇ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਕਰਨ ਲਈ ਸਮੇਂ-ਸਮੇਂ ਸਿਰ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮਿਸ਼ਨ ਨੂੰ ਦੇ ਉਦੇਸ਼ਾਂ ਦੀ ਪ੍ਰਾਪਤੀ ਲਈ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਜ਼ਿਲ੍ਹੇ ਵਿੱਚ ਜਾਗਰੂਕ ਕੈਂਪ, ਪ੍ਰਦਰਸ਼ਨੀ ਪਲਾਂਟ ਅਤੇ ਆਓ ਡੋਰ ਮੀਡੀਆ ਪਬਲਿਸਿਟੀ ਰਾਹੀਂ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਬਹੁਤੇ ਕਿਸਾਨ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲੱਗ ਗਏ ਹਨ।
ਖੇਤੀਬਾੜੀ ਵਿਕਾਸ ਅਫ਼ਸਰ ਸ੍ਰੀ ਨਵਦੀਪ ਕੁਮਾਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਨਵੀਂਆਂ ਉਚਾਈਆਂ ਪ੍ਰਾਪਤ ਕਰਨ ਵਿੱਚ ਉਹਨਾਂ ਦੀ ਸਹਾਇਤਾ ਲਈ ਹਮੇਸ਼ਾ ਤਤਪਰ ਰਹਿੰਦਾ ਹੈ। ਪਿੰਡਾਂ ਵਿੱਚ ਸਥਾਪਤ ਸਹਿਕਾਰੀ ਸਭਾਵਾਂ ਅਤੇ ਪਰਾਲੀ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸਬਸਿਡੀ ‘ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੁਆਰਾ ਵੱਖ -ਵੱਖ ਮਸ਼ੀਨਰੀ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨਾ ਸਾੜਨ ਦੇ ਟੀਚੇ ਨੂੰ ਪ੍ਰਾਪਤੀ ਲਈ ਜਾਗਰੂਕਤਾ ਕੈਂਪ ਲਗਾਏ ਜਾਂਦੇ ਹਨ , ਸਬਸਿਡੀ ‘ਤੇ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਵਿਭਾਗ ਵੱਲੋਂ ਪਿਛਲੇ ਕਈ ਸਾਲਾਂ ਤੋਂ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਵੱਖ ਵੱਖ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੇ ਫਾਰਮਾਂ ਅਤੇ ਆਧੁਨਿਕ ਮਸ਼ੀਨਰੀ ਆਦਿ ਦੀਆਂ ਪ੍ਰਦਰਸ਼ਨੀਆਂ ਦਾ ਦੌਰੇ ਕਰਵਾ ਕੇ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਉੱਦਮ ਸਦਕਾ ਪਿੰਡ ਰੁਸਤਮਗੜ੍ਹ ਦੇ ਕਿਸਾਨ ਹਰਮਨਦੀਪ ਸਿੰਘ ਨੇ ਦੱਸਿਆ ਕਿ ਉਹ ਪਿਛਲੇ 03 ਸਾਲਾ ਤੋ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਵਾਹ ਕੇ ਪਰਾਲੀ ਦਾ ਪ੍ਰਬੰਧ ਕਰ ਰਹੇ ਹਨ।ਹਰਮਨਦੀਪ ਸਿੰਘ 27 ਸਾਲਾਂ ਪੜ੍ਹੇ ਲਿਖੇ ਪੋਸਟ ਗ੍ਰੈਜੂਏਟ ਕਿਸਾਨ ਕਰੀਬ 34 ਏਕੜ ਜ਼ਮੀਨ ਤੇ ਵਾਹੀ ਕਰ ਰਹੇ ਹਨ, ਜਿਸ ‘ਚ 13 ਏਕੜ ਦੀ ਮਾਲਕੀ ਅਤੇ 21 ਏਕੜ ਜ਼ਮੀਨ ਠੇਕੇ ਤੇ ਲਈ ਹੋਈ ਹੈ । ਆਗਾਹ ਵਧੂ ਕਿਸਾਨ ਵੱਲੋਂ ਹੈਪੀ ਸੀਡਰ ਨਾਲ ਕਰੀਬ 30 ਏਕੜ ਰਕਬੇ ਵਿੱਚ ਬਿਜਾਈ ਕੀਤੀ ਜਾਂਦੀ ਹੈ ਜੋ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਤੇ ਲਿਆ ਸੀ। ਇਸ ਤੋ ਇਲਾਵਾ ਉਹ 04 ਏਕੜ ਵਿੱਚ ਸਬਜ਼ੀਆਂ ਅਤੇ ਮੱਕੀ ਦੀ ਖੇਤੀ ਕਰਦੇ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੇ ਸੁਝਾਏ ਢੰਗਾਂ ਨਾਲ ਆਧੁਨਿਕ ਤਕਨੀਕੀ ਅਤੇ ਨਵੀਂ ਤਕਨੀਕ ਦੀਆਂ ਮਸ਼ੀਨਰੀ ਦੇ ਨਾਲ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨਾ ਹੋਰ ਵੀ ਸੌਖਾ ਹੋ ਗਿਆ ਹੈ।ਉਨ੍ਹਾਂ ਹੋਰ ਦੱਸਿਆ ਕਿ ਪਰਾਲੀ (ਫ਼ਸਲਾਂ ਦੀ ਰਹਿੰਦ-ਖੂੰਹਦ) ਨੂੰ ਖੇਤ ਵਿੱਚ ਜਜ਼ਬ ਕਰਨ ਲਈ ਉਲਟਾਵਾਂ ਹਲ ਅਤੇ ਸੁਪਰ ਸੀਡਰ ਉਸ ਨੇ ਖ਼ੁਦ ਆਪਣੀਆਂ ਬੱਚਤਾਂ ਨਾਲ ਖ਼ਰੀਦੇ ਹਨ।ਉਨ੍ਹਾਂ ਹੋਰ ਦੱਸਿਆ ਕਿ ਉਹ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਦੇ ਹਨ, ਉਨ੍ਹਾਂ ਦੇ ਨਿੱਜੀ ਤਜਰਬੇ ਅਨੁਸਾਰ ਹੈਪੀ ਸੀਡਰ ਨਾਲ ਬੀਜੀ ਕਣਕ ਦਾ ਝਾੜ ਰਿਵਾਇਤੀ ਢੰਗ ਨਾਲ ਬੀਜੀ ਜਾਣ ਵਾਲੀ ਕਣਕ ਤੋਂ ਵਧੇਰੇ ਪ੍ਰਾਪਤ ਹੋਇਆ ਹੈ।
ਕਿਸਾਨ ਹਰਮਨਦੀਪ ਨੇ ਦੱਸਿਆ ਕਿ ਅਜਿਹਾ ਕਰਨ ਨਾਲ ਖਾਦਾਂ ਅਤੇ ਕੀਟਨਾਸ਼ਕਾਂ ਦੀ ਅੱਧੀ ਵਰਤੋਂ ਹੋਣ ਲੱਗ ਗਈ ਹੈ ਕਿਉਂਕਿ ਫ਼ਸਲ ਦੇ ਅੰਦਰ ਝੋਨੇ ਦੇ ਪਰਾਲ ਨੂੰ ਮਿਲਾਉਣ ਨਾਲ ਮਿੱਟੀ ਦੀ ਸਿਹਤ ਵਿੱਚ ਬਹੁਤ ਸੁਧਾਰ ਹੁੰਦਾ ਹੈ ।ਇਹ ਸਭ ਪੰਜਾਬ ਖੇਤੀਬਾੜੀ ਵੱਲੋਂ ਵੱਖ ਵੱਖ ਸਮੇਂ ਤੇ ਲਗਾਈਆਂ ਜਾਂਦੀਆਂ ਜਾਗਰੂਕਤਾ ਪੈਦਾ ਕਰਨ ਵਾਲੀਆਂ ਪ੍ਰਦਰਸ਼ਨੀਆਂ ਦੇ ਦੌਰਿਆਂ ਸਦਕੇ ਸੰਭਵ ਹੋਇਆ ਹੈ ਜਿਨ੍ਹਾਂ ਤੋ ਪ੍ਰੇਰਿਤ ਹੋਕੇ ਉਸੇ ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਸਾੜਨਾ ਬੰਦ ਕਰ ਦਿੱਤਾ।ਜਿਸ ਨਾਲ ਜਿੱਥੇ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੋਇਆ ਹੈ।
ਖੇਤੀਬਾੜੀ ਵਿਕਾਸ ਅਫ਼ਸਰ ਮਲੇਰਕੋਟਲਾ ਸ੍ਰੀ ਨਵਦੀਪ ਕੁਮਾਰ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਸਾਂਭ-ਸੰਭਾਲ ਲਈ ਜਾਗਰੂਕ ਕਰਨ ਸਬੰਧੀ ਵਿਭਾਗ ਵੱਲੋਂ ਵੱਡੇ ਪੱਧਰ ਤੇ ਵਿੱਢੀ ਮੁਹਿੰਮ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਬਹੁਤ ਮਾੜਾ ਅਸਰ ਪੈਂਦਾ ਹੈ ਅਤੇ ਵਾਤਾਵਰਣ ਦੂਸ਼ਿਤ ਹੁੰਦਾ ਹੈ। ਕਈ ਵਾਰ ਪਰਾਲੀ ਨਾਲ ਲੱਗੇ ਧੂੰਏਂ ਦੀ ਲਪੇਟ ਵਿੱਚ ਆਉਣ ਨਾਲ ਕੀਮਤੀ ਜਾਨਾਂ ਵੀ ਜਾਂਦੀਆਂ ਹਨ। ਵਿਭਾਗ ਵੱਲੋਂ ਪਰਾਲੀ ਦੀ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ ਲਈ ਵੱਖ-ਵੱਖ ਖੇਤੀ ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਤਾਂ ਕਿ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਕਾਮਯਾਬ ਕੀਤਾ ਜਾ ਸਕੇ। ਉਹਨਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤਾਂ ਵਿੱਚ ਹੀ ਮਿਲਾਉਣ ਦੀ ਅਪੀਲ ਕੀਤੀ ਤਾਂ ਕਿ ਪੰਜਾਬ ਦੀ ਇਸ ਜ਼ਰਖੇਜ਼ ਧਰਤੀ ਨੂੰ ਬਚਾਇਆ ਜਾ ਸਕੇ।
Please Share This News By Pressing Whatsapp Button