♦इस खबर को आगे शेयर जरूर करें ♦

ਐਮ.ਪੀ. ਪ੍ਰਨੀਤ ਕੌਰ ਵੱਲੋਂ ਯਾਦਵਿੰਦਰਾ ਲਾਇਰਸ ਕੰਪਲੈਕਸ ‘ਚ 34 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਨਵੀਨੀਕਰਨ ਦੇ ਕੰਮ ਤੇ ਨਵੀਂ ਲਿਫ਼ਟ ਦਾ ਉਦਘਾਟਨ

ਪਟਿਆਲਾ, 17 ਸਤੰਬਰ:(ਬਲਵਿੰਦਰ ਪਾਲ )
ਪਟਿਆਲਾ ਤੋਂ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਇੱਥੇ ਜ਼ਿਲ੍ਹਾ ਕਚਿਹਰੀਆਂ ਵਿਖੇ ਯਾਦਵਿੰਦਰਾ ਲਾਇਰਸ ਕੰਪਲੈਕਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭੇਜੀ 34 ਲੱਖ ਰੁਪਏ ਦੀ ਗ੍ਰਾਂਟ ਨਾਲ ਕਰਵਾਏ ਗਏ ਨਵੀਨੀਕਰਨ ਤੇ ਮਜ਼ਬੂਤੀਕਰਨ ਦੇ ਕੰਮ ਸਮੇਤ ਨਵੀਂ ਲਿਫ਼ਟ ਦਾ ਉਦਘਾਟਨ ਕੀਤਾ।
ਇਸ ਮੌਕੇ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਵਕੀਲ ਅਤੇ ਡਾਕਟਰ ਸਾਡੇ ਸਮਾਜ ਦਾ ਇੱਕ ਅਜਿਹਾ ਅੰਗ ਹਨ, ਜਿਨ੍ਹਾਂ ਦੀ ਲੋੜ ਹਰੇਕ ਵਿਅਕਤੀ ਨੂੰ ਕਿਸੇ ਨਾ ਕਿਸੇ ਰੂਪ ‘ਚ ਜਰੂਰ ਪੈਂਦੀ ਹੈ, ਇਸ ਲਈ ਪੰਜਾਬ ਸਰਕਾਰ ਨੇ ਪਟਿਆਲਾ ਦੇ ਵਕੀਲਾਂ ਦੇ ਚੈਂਬਰਾਂ ਲਈ ਬਣਦੀਆਂ ਸਹੂਲਤਾਂ ਪ੍ਰਦਾਨ ਕਰਕੇ ਆਪਣਾ ਫ਼ਰਜ਼ ਨਿਭਾਇਆ ਹੈ। ਉਨ੍ਹਾਂ ਨੇ ਯਾਦਵਿੰਦਰਾ ਲਾਇਰਸ ਕੰਪਲੈਕਸ ਲਈ 34 ਲੱਖ ਰੁਪਏ ਦੀ ਗ੍ਰਾਂਟ ਦੇਣ ਲਈ ਮੁੱਖ ਮੰਤਰੀ ਦਾ ਵਿਸ਼ੇੇਸ਼ ਧੰਨਵਾਦ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸ਼ਹਿਰ ਸਮੇਤ ਰਾਜ ਦੇ ਸਰਬਪੱਖੀ ਵਿਕਾਸ ਲਈ ਬਿਨ੍ਹਾਂ ਵਿਤਕਰੇ ਦੇ ਗਾਂਟਾਂ ਜਾਰੀ ਕੀਤੀਆਂ ਹਨ।
ਸ੍ਰੀਮਤੀ ਪ੍ਰਨੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਕਚਿਹਰੀਆਂ ਦੇ ਸਾਹਮਣੇ ਰਾਜਿੰਦਰਾ ਝੀਲ ਨੂੰ ਖ਼ੂਬਸੂਰਤ ਬਣਾਉਣ ਲਈ ਮੁੱਖ ਮੰਤਰੀ ਨੇ 5.4 ਕਰੋੜ ਰੁਪਏ ਅਤੇ ਮੁਸਾਫ਼ਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬਰੇਰੀ ਦੇ ਨਵੀਨੀਕਰਨ ਲਈ 1.5 ਕਰੋੜ ਰੁਪਏ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਹੋਰ ਅਨੇਕਾਂ ਵਿਕਾਸ ਕੰਮਾਂ ਤੋਂ ਇਲਾਵਾ ਪਟਿਆਲਾ ਸ਼ਹਿਰ ‘ਚ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਨਵੀਨੀਕਰਨ ਅਤੇ ਲੋਕਾਂ ਨੂੰ ਪੀਣ ਵਾਲੇ ਨਹਿਰੀ ਪਾਣੀ ਦਾ ਪ੍ਰਾਜੈਕਟ ਦਾ ਕੰਮ ਵੀ ਸ਼ੁਰੂ ਕਰਵਾਇਆ ਗਿਆ ਹੈ।

ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜਤਿੰਦਰਪਾਲ ਸਿੰਘ ਘੁਮਾਣ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਦਾ ਵਿਸ਼ੇਸ਼ ਧੰਨਵਾਦ ਕੀਤਾ। ਐਡਵੋਕੇਟ ਘੁਮਾਣ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ ਕਚਿਹਰੀਆਂ ਵਿਖੇ ਯਾਦਵਿੰਦਰਾ ਕੰਪਲੈਕਸ ਦੇ ਨਵੀਨੀਕਰਨ ਲਈ ਮੁੱਖ ਮੰਤਰੀ ਨੇ ਆਪਣੇ ਕੋਟੇ ‘ਚੋਂ ਗ੍ਰਾਂਟ ਭੇਜੀ ਸੀ, ਜਿਸ ਦਾ ਕੰਮ ਪੰਚਾਇਤੀ ਰਾਜ ਵੱਲੋਂ ਮੁਕੰਮਲ ਕਰਵਾ ਕੇ ਇੱਥੇ 16 ਬਾਥਰੂਮ ਤੇ ਇੱਕ ਨਵੀਂ ਲਿਫ਼ਟ ਲਗਾਈ ਗਈ ਹੈ।
ਇਸ ਦੌਰਾਨ ਸੀਨੀਅਰ ਐਡਵੋਕੇਟਸ ਐਨ.ਪੀ.ਐਸ ਵੜੈਚ, ਆਰ. ਐਨ ਕੌਸ਼ਲ, ਦਿਨੇਸ਼ ਬਾਤਿਸ਼, ਸੁਮੇਸ਼ ਜੈਨ, ਨਰਿੰਦਰ ਕਪੂਰ, ਜੌਹਨਪਾਲ ਸਿੰਘ, ਰਵਿੰਦਰ ਕੌਸ਼ਲ, ਗਗਨਦੀਪ ਗੋਸਲ, ਬਾਰ ਐਸੋਸੀਏਸ਼ਨ ਦੇ ਸਕੱਤਰ ਅਵਨੀਤ ਸਿੰਘ ਬਲਿੰਗ, ਵਾਈਸ ਪ੍ਰਧਾਨ ਦੀਪਕ ਮਦਾਨ, ਸੰਯੁਕਤ ਸਕੱਤਰ ਵਿਕਰਮ ਸਿੰਘ ਬਰਾੜ, ਖ਼ਜ਼ਾਨਚੀ ਉਮੇਸ਼ ਗੋਇਲ ਤੇ ਲਾਇਬਰੇਰੀ ਇੰਚਾਰਜ ਹਰਪ੍ਰੀਤ ਸਿੰਘ ਵੀ ਮੌਜੂਦ ਸਨ। ਸਮੁੱਚੀ ਬਾਰ ਐਸੋਸੀਏਸ਼ਨ ਦੇ ਮੈਂਬਰ ਵਕੀਲਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਦਾ ਧੰਨਵਾਦ ਕਰਦਿਆਂ ਸੰਸਦ ਮੈਂਬਰ ਨੂੰ ਸਨਮਾਨਤ ਕੀਤਾ।
ਸਮਾਰੋਹ ਮੌਕੇ ਸੂਚਨਾ ਕਮਿਸ਼ਨਰ ਅੰਮ੍ਰਿਤ ਪ੍ਰਤਾਪ ਸਿੰਘ ਸੇਖੋਂ, ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਸੁਰਿੰਦਰ ਸਿੰਘ ਘੁੰਮਣ, ਕੌਂਸਲਰ ਹਰਵਿੰਦਰ ਸਿੰਘ ਨਿੱਪੀ, ਅਤੁਲ ਜੋਸ਼ੀ, ਨਰੇਸ਼ ਦੁੱਗਲ, ਐਡਵੋਕੇਟ ਹਰਵਿੰਦਰ ਸ਼ੁਕਲਾ, ਸੰਦੀਪ ਮਲਹੋਤਰਾ, ਯੂਥ ਕਾਂਗਰਸ ਪ੍ਰਧਾਨ ਅਨੁਜ ਖੋਸਲਾ ਅਤੇ ਵੱਡੀ ਗਿਣਤੀ ਐਡਵੋਕੇਟਸ ਵੀ ਮੌਜੂਦ ਸਨ।

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129