♦इस खबर को आगे शेयर जरूर करें ♦

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਲ ਸਪਲਾਈ ਤੇ ਸੀਵਰੇਜ ਕੁਨੈਕਸ਼ਨ ਸਬੰਧੀ ਹੁਕਮ ਜਾਰੀ

ਸੰਗਰੂਰ 20 ਸਤੰਬਰ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਹਰ ਇੱਕ ਲੋੜਵੰਦ ਵਿਅਕਤੀ, ਸਮਰੱਥ ਅਧਿਕਾਰੀ ਦੀ ਲਿਖਤੀ ਪ੍ਰਵਾਨਗੀ ਉਪਰੰਤ ਹੀ ਪਾਣੀ ਦੀ ਸਪਲਾਈ ਅਤੇ ਸੀਵਰੇਜ਼ ਕੁਨੈਕਸ਼ਨ ਲਵਾਏਗਾ ਅਤੇ ਆਪਣੇ ਪੱਧਰ ’ਤੇ ਨਜਾਇਜ਼ ਤੌਰ ’ਤੇ ਪਾਣੀ ਦੀ ਸਪਲਾਈ ਦੇ ਕੁਨੈਕਸ਼ਨ ਨਹੀਂ ਲਾਏਗਾ। ਇਹ ਹੁਕਮ 19 ਨਵੰਬਰ 2021 ਤੱਕ ਲਾਗੂ ਰਹਿਣਗੇ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਈ ਵਾਰ ਧਿਆਨ ਵਿੱਚ ਆਉਂਦਾ ਹੈ ਕਿ ਕੁਝ ਵਿਅਕਤੀਆਂ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿੱਚ ਨਜਾਇਜ ਤੌਰ ’ਤੇ ਅਣ-ਅਧਿਕਾਰਤ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਆਪਣੇ ਪੱਧਰ ’ਤੇ ਲਾਏ ਜਾਂਦੇ ਹਨ ਅਤੇ ਕਈ ਵਾਰ ਅਜਿਹੀ ਵਜ੍ਹਾ ਕਰਕੇ ਗਲੀਆਂ -ਨਾਲੀਆਂ ਦਾ ਗੰਦਾ ਪਾਣੀ ਪੀਣ ਵਾਲੇ ਪਾਣੀ ਵਿੱਚ ਮਿਲ ਜਾਂਦਾ ਹੈ ਅਤੇ ਇਸ ਦੇ ਸਿੱਟੇ ਵੱਜੋਂ ਭਿਆਨਕ ਬੀਮਾਰੀ ਫੈਲ ਸਕਦੀ ਹੈ ਅਤੇ ਜਾਨ-ਮਾਲ ਦਾ ਨੁਕਸਾਨ ਹੋ ਸਕਦਾ ਹੈ।

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129