♦इस खबर को आगे शेयर जरूर करें ♦

ਘੱਟ ਗਿਣਤੀ ਵਰਗ ਲਈ ਵੱਖ ਵੱਖ ਵਜ਼ੀਫ਼ਾ ਸਕੀਮਾਂ ਦੀਆਂ ਦਰਖਾਸਤਾਂ ਲਈ ਸਮਾਂ ਸਾਰਣੀ ਜਾਰੀ

ਮਲੇਰਕੋਟਲਾ 22 ਸਤੰਬਰ:

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਵਿੱਦਿਅਕ ਸੈਸ਼ਨ 2021-22 ਦੌਰਾਨ ਸੌ ਫ਼ੀਸਦੀ ਕੇਂਦਰੀ ਪ੍ਰਯੋਜਿਤ ਘੱਟ ਗਿਣਤੀ ਵਰਗ ਲਈ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਤੇ ਮੈਰਿਟ ਕਮ-ਮੀਨਜ਼ ਦੀਆਂ ਆਨਲਾਈਨ ਦਰਖਾਸਤਾਂ ਪੋਰਟਲ ਤੇ ਦਰਜ ਕਰਨ ਦੇ ਸਬੰਧ ਵਿਚ ਭਾਰਤ ਸਰਕਾਰ ਵੱਲੋਂ ਸਮਾਂ ਸਾਰਣੀ ਜਾਰੀ ਕਰ ਦਿੱਤੀ ਗਈ ਹੈ।

ਵਧੀਕ ਡਿਪਟੀ ਕਮਿਸ਼ਨਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਤਹਿਤ ਨਵੇਂ ਅਤੇ ਰੀਨਿਊ ਵਲ ਵਿਦਿਆਰਥੀਆਂ ਦੁਆਰਾ ਆਨਲਾਈਨ ਦਰਖਾਸਤਾਂ 15 ਨਵੰਬਰ 2021 ਤੱਕ ਦਰਜ ਕੀਤੀਆਂ ਜਾ ਸਕਦੀਆਂ ਹਨ, ਜਦਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਤੇ ਮੈਰਿਟ ਕਮ-ਮੀਨਜ਼ ਸਕੀਮਾਂ ਤਹਿਤ ਨਵੇਂ ਅਤੇ ਰੀਨਿਊ ਵਲ ਵਿਦਿਆਰਥੀਆਂ ਦੁਆਰਾ ਆਨਲਾਈਨ ਦਰਖਾਸਤਾਂ 30 ਨਵੰਬਰ 2021 ਤੱਕ ਦਰਜ ਕੀਤੀਆਂ ਜਾ ਸਕਦੀਆਂ ਹਨ। ਵਿੱਦਿਅਕ ਸੰਸਥਾਵਾਂ ਵੱਲੋਂ ਇਹਨਾਂ ਆਨਲਾਈਨ ਦਰਖਾਸਤਾਂ ਨੂੰ ਮਿਤੀ 15 ਦਸੰਬਰ 2021 ਤੱਕ ਵੈਰੀਫਾਈ ਕੀਤਾ ਜਾਵੇਗਾ।

                   ਉਨ੍ਹਾਂ ਦੱਸਿਆ ਕਿ ਘੱਟ ਗਿਣਤੀ ਵਰਗ ਤਹਿਤ ਜੈਨ, ਬੋਧੀ, ਸਿੱਖ, ਪਾਰਸੀ, ਮੁਸਲਿਮ ਅਤੇ ਇਸਾਈ ਸਮੁਦਾਇ ਸ਼ਾਮਲ ਹਨ। ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਪਲਾਈ ਕਰਨ ਲਈ ਆਮਦਨ ਸੀਮਾ ਇਕ ਲੱਖ ਰੁਪਏ, ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਦੋ ਲੱਖ ਰੁਪੈ ਅਤੇ ਮੈਰਿਟ-ਕਮ-ਮੀਨਜ਼ ਬੇਸਡ ਸਕਾਲਰਸ਼ਿਪ ਸਕੀਮ ਤਹਿਤ ਢਾਈ ਲੱਖ ਰੁਪਏ ਨਿਰਧਾਰਿਤ ਕੀਤੀ ਗਈ ਹੈ। ਇਹਨਾਂ ਸਕੀਮਾਂ ਦਾ ਲਾਭ ਪਰਿਵਾਰ ਦੇ ਦੋ ਬੱਚਿਆਂ ਤੱਕ ਲਿਆ ਜਾ ਸਕਦਾ ਹੈ ਅਤੇ ਕੋਰਸ ਘੱਟੋ ਘੱਟ ਇਕ ਸਾਲ ਦਾ ਹੋਣਾ ਜ਼ਰੂਰੀ ਹੈ। ਇਸ ਸਕੀਮ ਤਹਿਤ ਵਿਦਿਆਰਥੀ ਵੱਲੋਂ ਪਿਛਲੀ ਪਾਸ ਕੀਤੀ ਗਈ ਪ੍ਰੀਖਿਆ ਵਿਚੋਂ 50 ਫ਼ੀਸਦੀ ਅੰਕ ਪ੍ਰਾਪਤ ਕਰਨੇ ਜ਼ਰੂਰੀ ਹਨ।

          ਉਨ੍ਹਾਂ ਦੱਸਿਆ ਕਿ ਵਿੱਦਿਅਕ ਸੰਸਥਾਵਾਂ ਵੱਲੋਂ ਆਪਣੇ-ਆਪ ਨੂੰ ਨੈਸ਼ਨਲ ਸਕਾਲਰਸ਼ਿਪ ਪੋਰਟਲ ਤੇ ਰਜਿਸਟਰਡ ਕਰਵਾਉਣਾ ਅਤੇ ਸੰਸਥਾ ਦਾ ਨੋਡਲ ਅਫ਼ਸਰ ਨਿਯੁਕਤ ਕਰਨਾ ਜ਼ਰੂਰੀ ਹੈ। ਵਿੱਦਿਅਕ ਸੰਸਥਾਵਾਂ ਨੂੰ ਨੈਸ਼ਨਲ ਸਕਾਲਰਸ਼ਿਪ ਸਕੀਮ ਪੋਰਟਲ ਤੇ ਰਜਿਸਟਰਡ ਹੋਣ ਲਈ “ਇੰਸਟੀਚਿਊਟ ਨੋਡਲ ਅਫ਼ਸਰ ਰਜਿਸਟ੍ਰੇਸ਼ਨ ਫਾਰਮ” ਨਿਰਧਾਰਿਤ ਕੀਤਾ ਗਿਆ ਹੈ, ਜੋ ਪੋਰਟਲ ਤੇ ਸੰਸਥਾ ਦੇ ਲਾਗ-ਇਨ ਕਰਨ ਤੇ ਆਨਲਾਈਨ ਭਰਿਆ ਜਾਵੇਗਾ। ਸਕੂਲੀ ਸੰਸਥਾਵਾਂ ਵੱਲੋਂ ਇਸ ਫਾਰਮ ਨੂੰ ਭਰਨ ਉਪਰੰਤ ਨੋਡਲ ਅਫ਼ਸਰ ਦੀ ਫ਼ੋਟੋ ਅਤੇ ਪਹਿਚਾਣ ਪੱਤਰ ਸਮੇਤ ਤਸਦੀਕ ਫਾਰਮ ਨਿੱਜੀ ਪੱਧਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲ:ਸਿ/ਸੈ:ਸਿ) ਨੂੰ ਜਮ੍ਹਾਂ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਕਾਲਜ ਸੰਸਥਾਵਾਂ ਵੱਲੋਂ ਇਹ ਫਾਰਮ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮਲੇਰਕੋਟਲਾ ਨੂੰ ਜਮ੍ਹਾਂ ਕਰਵਾਏ ਜਾਣੇ ਹਨ। ਘੱਟ ਗਿਣਤੀ ਵਰਗ ਦੇ ਵਿਦਿਆਰਥੀ ਅਤੇ ਵਿੱਦਿਅਕ ਸੰਸਥਾਵਾਂ ਵਧੇਰੇ ਜਾਣਕਾਰੀ ਲਈ ਨੈਸ਼ਨਲ ਸਕਾਲਰਸ਼ਿਪ ਪੋਰਟਲ www.scholarships.gov.in ਤੇ ਜਾਂ ਦਫ਼ਤਰ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ, ਮਲੇਰਕੋਟਲਾ ਵਿਖੇ ਸੰਪਰਕ ਕਰ ਸਕਦੇ ਹਨ।

          ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਘੱਟ ਗਿਣਤੀ ਵਰਗ ਨਾਲ ਸਬੰਧਿਤ ਯੋਗ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਨੈਸ਼ਨਲ ਸਕਾਲਰਸ਼ਿਪ ਪੋਰਟਲ ਤੇ ਸਬੰਧਿਤ ਸਕੀਮ ਤਹਿਤ ਜ਼ਰੂਰ ਅਪਲਾਈ ਕਰਨ। ਉਨ੍ਹਾਂ ਵੱਲੋਂ ਜ਼ਿਲ੍ਹਾ ਮਲੇਰਕੋਟਲਾ ਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਸੰਸਥਾਵਾਂ ਅਧੀਨ ਘੱਟ ਗਿਣਤੀ ਵਰਗ ਨਾਲ ਸਬੰਧਿਤ ਯੋਗ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਸਕੀਮਾਂ ਸਬੰਧੀ ਜਾਣੂੰ ਕਰਵਾਉਣ ਅਤੇ ਅਪਲਾਈ ਕਰਨ ਲਈ ਪ੍ਰੇਰਿਤ ਕਰਨ ।

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129