ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁਖੀਆਂ ਨੰੂ ਪਿੰਡਾਂ ’ਚ ਠੀਕਰੀ ਪਹਿਰਾ ਲਗਾਉਣ ਦੇ ਆਦੇਸ਼
ਸੰਗਰੂਰ, 23 ਸਤੰਬਰ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਜ਼ਿਲ੍ਹਾ ਸੰਗਰੂਰ ਵਿੱਚ ਸਮੂਹ ਧਾਰਮਿਕ ਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ ਜਿੰਮੇਵਾਰੀ ਲਗਾਈ ਹੈ। ਪਹਿਲਾਂ ਤੋਂ ਜਾਰੀ ਹੁਕਮਾਂ ਦੀ ਤਾਰੀਖ ਵਿੱਚ ਵਾਧਾ ਕਰਦਿਆਂ ਕਿਹਾ ਗਿਆ ਹੈ ਕਿ ਪਿਛਲੇ ਦਿਨੀ ਧਾਰਮਿਕ ਸਥਾਨਾਂ ਤੇ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਹਨ। ਇਸ ਕਾਰਨ ਇਲਾਕੇ ਵਿੱਚ ਤਨਾਵ ਪੈਦਾ ਹੁੰਦਾ ਹੈ ਅਤੇ ਲੋਕਾਂ ਦੀ ਜਾਨ ਮਾਲ ਨੰੂ ਨੁਕਸਾਨ ਪਹੰੁਚਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹਨਾਂ ਹਾਲਾਤਾਂ ਵਿੱਚ ਇਹ ਜਰੂਰੀ ਹੈ ਕਿ ਪਿੰਡਾਂ ਅਤੇ ਕਸਬਿਆਂ ਵਿੱਚ ਧਾਰਮਿਕ ਸਥਾਨਾਂ ਦੀ ਮਰਿਆਦਾ ਨੰੂ ਕਾਇਮ ਰੱਖਿਆ ਜਾਵੇ ਤਾਂ ਜੋ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੰੂ ਠੇਸ ਨਾ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਕਾਨੰੂਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ ਮਾਲ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਉਠਾਉਣ ਦੀ ਫੌਰੀ ਜਰੂਰਤ ਹੈ। ਇਹ ਹੁਕਮ 19 ਨਵੰਬਰ 2021 ਤੱਕ ਲਾਗੂ ਰਹਿਣਗੇ।
Please Share This News By Pressing Whatsapp Button