ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਦੇ 7.3 ਲੱਖ ਤੋਂ ਵਧੇਰੇ ਯੋਗ ਲਾਭਪਾਤਰੀ ਲਗਵਾ ਚੁੱਕੇ ਹਨ ਕੋਵਿਡ ਵੈਕਸੀਨ-ਸਿਵਲ ਸਰਜਨ
ਸੰਗਰੂਰ, 23 ਸਤੰਬਰ
ਮਿਸ਼ਨ ਫਤਿਹ ਤਹਿਤ ਬੀਤੇ ਦਿਨ ਤੱਕ ਜ਼ਿਲ੍ਹਾ ਸੰਗਰੂਰ ਦੇ 7 ਲੱਖ 32 ਹਜ਼ਾਰ 477 ਯੋਗ ਵਿਅਕਤੀਆਂ ਦਾ ਕੋਵਿਡ ਟੀਕਾਕਰਨ ਕੀਤਾ ਜਾ ਚੁੱਕਾ ਹੈ। ਵੱਧ ਤੋਂ ਵੱਧ ਵਿਅਕਤੀਆਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਟੀਕਾਕਰਨ ਕਰਨ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਸਿਵਲ ਸਰਜਨ ਸੰਗਰੂਰ ਡਾ. ਅੰਜਨਾ ਗੁਪਤਾ ਨੇ ਹਫ਼ਤਾਵਰੀ ਫ਼ੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਦਿੱਤੀ।
ਡਾ. ਅੰਜਨਾ ਗੁਪਤਾ ਨੇ ਦੱਸਿਆ ਕਿ ਕੋਵਿਡ-19 ਦੀ ਸੰਭਾਵੀ ਤੀਜੀ ਲਹਿਰ ’ਤੇ ਕਾਬੂ ਪਾਉਣ ਲਈ ਜ਼ਰੂਰੀ ਹੈ ਕਿ ਹਰ ਯੋਗ ਵਿਅਕਤੀ ਦਾ ਟੀਕਾਕਰਨ ਜ਼ਰੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀਆਂ ਨੇ ਅਜੇੇ ਕੋਵਿਡ ਵੈਕਸੀਨ ਦੀ ਕੋਈ ਖੁਰਾਕ ਨਹੀਂ ਲਈ ਉਹ ਜਲਦੀ ਤੋਂ ਜਲਦੀ ਵੈਕਸੀਨ ਲਗਵਾਉਣ। ਉਨ੍ਹਾਂ ਕਿਹਾ ਕਿ ਕੋਵੀਸ਼ੀਲਡ ਵੈਕਸੀਨ ਲਗਵਾਉਣ ਵਾਲੇ ਵਿਅਕਤੀ 84 ਦਿਨਾਂ ਬਾਅਦ ਅਤੇ ਕੋਵੈਕਸੀਨ ਲਗਵਾਉਣ ਵਾਲੇ ਵਿਅਕਤੀ 28 ਦਿਨਾਂ ਬਾਅਦ ਵੈਕਸੀਨ ਦੀ ਦੂਜੀ ਖੁਰਾਕ ਲਗਵਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕੋਰੋਨਾਵਾਇਰਸ ਤੋਂ ਬਚਾਅ ਲਈ ਜਾਰੀ ਸਾਵਧਾਨੀਆਂ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾਵੇ।
ਸਿਵਲ ਸਰਜਨ ਨੇ ਕਿਹਾ ਕਿ ਬਰਸਾਤ ਦੇ ਮੌਸਮ ਕਾਰਨ ਡੇਂਗੂ ਦਾ ਖਤਰਾ ਵੱਧ ਜਾਂਦਾ ਹੈ, ਇਸ ਲਈ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਫ਼ੈਲਾਉਣ ਵਾਲਾ ਮੱਛਰ ਸਾਫ਼ ਖੜ੍ਹੇ ਪਾਣੀ ’ਚ ਪਲਦਾ ਹੈ, ਇਸ ਲਈ ਆਪਣੇ ਆਲੇ-ਦੁਆਲੇ ਪਾਣੀ ਨਾ ਖੜ੍ਹਨ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਅਤੇ ਪਾਣੀ ਦੇ ਸੋਮਿਆਂ ਦੀ ਸਫ਼ਾਈ ਲਈ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਦੇ ਤੌਰ ’ਤੇ ਮਨਾਇਆ ਜਾਂਦਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਹਫ਼ਤੇ ’ਚ ਇੱਕ ਦਿਨ ਘਰਾਂ ਜਾਂ ਦਫ਼ਤਰਾਂ ’ਚ ਕੂਲਰ, ਗਮਲੇ, ਫ਼ਰਿੱਜ਼ ਦੀਆਂ ਟ੍ਰੇਆਂ, ਟੁੱਟੇ ਬਰਤਨ ਆਦਿ ਦਾ ਨਿਰੀਖਣ ਕੀਤਾ ਜਾਵੇ ਅਤੇ ਪਾਣੀ ਨੂੰ ਖੜ੍ਹਨ ਨਾ ਦਿੱਤਾ ਜਾਵੇ।
I/253908/2021
Please Share This News By Pressing Whatsapp Button