ਜ਼ਿਲ੍ਹਾ ਮੈਜਿਸਟੇ੍ਰਟ ਵੱਲੋ ਕੰਬਾਇਨ ਹਰਵੈਸਟਰ ਸੁਪਰ ਐਸ.ਐਮ.ਐਸ ਲਗਾਏ ਬਗੈਰ ਨਾ ਵਰਤਣ ਦੇ ਆਦੇਸ਼ ਜਾਰੀ
ਸੰਗਰੂਰ, 29 ਸਤੰਬਰ:
ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਮਵੀਰ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸੰਗਰੂਰ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕ ਹਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸਦੀ ਖੇਤੀਬਾੜੀ ਵਿਭਾਗ ਰਾਹੀ ਅਪਰੇਸ਼ਨ ਵਰਦੀਨੈਸ ਬਾਰੇ ਇੰਸਪੈਕਸ਼ਨ ਕਰਵਾਉਣ ਅਤੇ ਕੋਈ ਵੀ ਕੰਬਾਇਨ ਹਰਵੈਸਟਰ ਸੁਪਰ ਐਸ.ਐਮ.ਐਸ ਲਗਾਏ ਬਗੈਰ ਨਹੀ ਵਰਤਿਆ ਜਾਵੇਗਾ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਲ 2021 ਦੌਰਾਨ ਝੌਨੇ ਦੀ ਕਟਾਈ ਦਾ ਸੀਜ਼ਨ ਸੁਰੂ ਹੋਣ ਵਾਲਾ ਹੈ। ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਝੋਨੇ ਦੀ ਕਟਾਈ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆ ਹਨ। ਰਾਤ ਸਮੇਂ ਕੰਬਾਇਨ ਚੱਲਣ ਨਾਲ ਜਾਨੀ-ਮਾਲੀ ਨੁਕਸਾਨ ਹੋਣ ਦਾ ਅਤੇ ਦੁਰਘਟਨਾ ਵਾਪਰਨ ਦਾ ਡਰ ਰਹਿੰਦਾ ਹੈ। ਕੰਬਾਇਨਾਂ ਰਾਤ ਵੇਲੇ ਹਰਾ ਝੋਨਾ ਜੋ ਕਿ ਚੰਗੀ ਤਰ੍ਹਾਂ ਪੱਕਿਆ ਨਹੀ ਹੁੰਦਾ, ਕੱਚਾ ਦਾਣਾ ਹੀ ਕੱਟ ਦਿੰਦੀਆ ਹਨ ਜਿਸ ਕਾਰਣ ਹਰਾ ਕੱਟਿਆ ਹੋਇਆ ਝੋਨਾ ਸੁੱਕਣ ਤੇ ਕਾਲਾ ਪੈ ਜਾਂਦਾ ਹੈ। ਬਹੁਤ ਸਾਰੀਆਂ ਪੁਰਾਣੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ ਜਿਸ ਨਾਲ ਝੋਨੇ ਦੀ ਕੁਆਲਟੀ ਗਿਰ ਜਾਂਦੀ ਹੈ।
ਇਸ ਤੋਂ ਇਲਾਵਾ ਕੰਬਾਇਨਾਂ ਵਿੱਚ ਮਕੈਨੀਕਲ ਨੁਕਸ ਹੋਣ ਕਾਰਣ ਵੀ ਝੋਨੇ ਦੀ ਕੁਆਲਟੀ ਪ੍ਰਭਾਵਿਤ ਹੁੰਦੀ ਹੈ, ਜਿਸ ਕਰਕੇ ਖਰੀਦ ਏਂਜੰਸੀਆਂ ਝੋਨਾ ਖਰੀਦ ਕਰਨ ਤੋਂ ਝਿਜਕਦੀਆਂ ਹਨ। ਹੁਕਮਾਂ ’ਚ ਕਿਹਾ ਕਿ ਇਸ ਨਾਲ ਜਿੱਥੇ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ, ਉਥੇ ਅਸਿੱਧਾ ਅਸਰ ਦੇਸ਼ ਦੇ ਉਤਪਾਦਨ ਤੇ ਵੀ ਪੈਂਦਾ ਹੈ। ਝੋਨਾ ਨਾ ਵਿਕਣ ਕਾਰਣ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ ਜਿਸ ਨਾਲ ਅਮਨ ਕਾਨੰੂਨ ਭੰਗ ਹੋਣ ਦੀ ਸਥਿਤੀ ਉਤਪੰਨ ਹੋਣ ਦੀ ਸੰਭਾਵਨਾ ਬਣ ਜਾਂਦੀ ਹੈ। ਇਹ ਹੁਕਮ 28 ਨਵੰਬਰ 2021 ਤੱਕ ਲਾਗੂ ਰਹਿਣਗੇ।
Please Share This News By Pressing Whatsapp Button