ਨੈਸ਼ਨਲ ਰੇਬੀਜ਼ ਕੰਟਰੋਲ ਪ੍ਰੋਗਰਾਮ ਦੇ ਤਹਿਤ ਜ਼ਿਲ੍ਹੇ ਅੰਦਰ ਪਿਛਲੇ ਦਿਨੀਂ ਵਿਸ਼ਵ ਹਲਕਾ ਦਿਵਸ ਮਨਾਇਆ ਗਿਆ
ਮਲੇਰਕੋਟਲਾ 01 ਅਕਤੂਬਰ :
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਨੈਸ਼ਨਲ ਰੇਬੀਜ਼ ਕੰਟਰੋਲ ਪ੍ਰੋਗਰਾਮ ਦੇ ਤਹਿਤ ਜ਼ਿਲ੍ਹੇ ਅੰਦਰ ਪਿਛਲੇ ਦਿਨੀਂ ਵਿਸ਼ਵ ਹਲਕਾ ਦਿਵਸ ਮਨਾਇਆ ਗਿਆ। ਇਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਸਿਹਤ ਬਲਾਕਾਂ ਵਿਖੇ ਕੀਤੇ ਗਏ । ਇਸ ਗੱਲ ਦੀ ਜਾਣਕਾਰੀ ਕਾਰਜਕਾਰੀ ਸਿਵਲ ਸਰਜਨ ਡਾ. ਬਿੰਦੂ ਨਲਵਾ ਨੇ ਦਿੱਤੀ ।
ਕਾਰਜਕਾਰੀ ਸਿਵਲ ਸਰਜਨ ਨੇ ਦੱਸਿਆ ਕਿ ਬਲਾਕ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਹਰ ਜਗ੍ਹਾ ‘ਤੇ ਹਲਕਾ ਦਿਵਸ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਗਰੂਕਤਾ ਬੈਨਰ ਲਗਵਾਏ ਗਏ ਹਨ ਅਤੇ ਪੈਂਫ਼ਲਿਟ ਵੀ ਵੰਡੇ ਗਏ। ਉਨ੍ਹਾਂ ਕਿਹਾ ਕਿ ਕੁੱਤੇ ਦੇ ਕੱਟੇ ਨੂੰ ਅਣਦੇਖਾ ਨਾ ਕਰੋ ਇਹ ਜਾਨਲੇਵਾ ਵੀ ਹੋ ਸਕਦਾ ਹੈ। ਅਤੇ ਇਸ ਦਾ ਤੁਰੰਤ ਡਾਕਟਰੀ ਇਲਾਜ ਕਰਵਾਉਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ । ਰੈਬੀਜ ਘਾਤਕ ਰੋਗ ਹੈ ਪਰ ਇਸ ਤੋਂ ਆਸਾਨੀ ਨਾਲ ਬਚਾਅ ਕੀਤਾ ਜਾ ਸਕਦਾ ਹੈ।
ਸਿਹਤ ਬਲਾਕ ਅਮਰਗੜ੍ਹ ਵੱਲੋਂ ਕੀਤੇ ਗਏ ਜਾਗਰੂਕਤਾ ਕੈਂਪ ਸਮੇਂ ਸਿਹਤ ਅਧਿਕਾਰੀਆਂ ਨੇ ਕਿਹਾ ਕਿ ਘਰਾਂ ਵਿੱਚ ਰੱਖੇ ਪਾਲਤੂ ਜਾਨਵਰਾਂ ਦਾ ਵੈਟਰਨਰੀ ਹਸਪਤਾਲਾਂ ਤੋ ਟੀਕਾਕਰਨ ਹੋਣਾ ਅਤਿ ਜ਼ਰੂਰੀ ਹੈ ਅਤੇ ਬੱਚਿਆ ਦਾ ਖ਼ਾਸ ਕਰਕੇ ਧਿਆਨ ਰੱਖਣ ਦੀ ਜ਼ਰੂਰਤ ਹੈ । ਜੇਕਰ ਕੋਈ ਕੁੱਤਾ ਜਾ ਹੋਰ ਜਾਨਵਰ ਕੱਟ ਜਾਵੇ ਤਾਂ ਟੀਕਾਕਰਨ ਕਰਵਾਉਣ ਤੋ ਪਰਹੇਜ਼ ਨਹੀਂ ਕਰਨਾ ਚਾਹੀਦਾ। ਇਸ ਲਈ ਜਾਗਰੂਕਤਾ ਹੋਣਾ ਬਹੁਤ ਜ਼ਰੂਰੀ ਹੈ ਪਰ ਕਈ ਲੋਕ ਕੁੱਤੇ ਦੇ ਵੱਡੇ ਨੂੰ ਨਜ਼ਰ-ਅੰਦਾਜ਼ ਕਰ ਦਿੰਦੇ ਹਨ ਜੋ ਕਿ ਘਾਤਕ ਸਿੱਧ ਹੋ ਸਕਦਾ ਹੈ।
ਇਸ ਮੌਕੇ ਅਧਿਕਾਰੀਆਂ ਨੇ ਰੈਬਿਜ ਤੋਂ ਬਚਾਅ ਦੇ ਲਈ ਨੁਕਤੇ ਸਾਂਝੇ ਕਰਦੇ ਹੋਏ ਕਿਹਾ ਕਿ ਜਾਨਵਰ ਦੇ ਵੱਡੇ ਜਾਣ ਤੇ ਜ਼ਖ਼ਮ ਨੂੰ ਜਲਦੀ ਪਾਣੀ ਅਤੇ ਸਾਬਣ ਨਾਲ ਧੋਵੋ , ਜਾਨਵਰ ਦੇ ਵੱਡੇ ਜਾ ਖਰੋਚਾਂ ਨੂੰ ਅਣਦੇਖਾ ਨਾ ਕਰੋ। ਬਿਨਾ ਕਿਸੇ ਦੇਰੀ ਤੋਂ ਡਾਕਟਰ ਕੋਲ ਇਲਾਜ ਕਰਵਾਉਣ। ਇਸ ਦੇ ਇਲਾਜ ਲਈ ਨੇੜਲੇ ਸਰਕਾਰੀ ਹਸਪਤਾਲਾਂ ਵਿੱਚ ਸੰਪਰਕ ਕਰੋ। ਅਧਿਕਾਰੀਆਂ ਨੇ ਦੱਸਿਆ ਕਿ ਕੁੱਤੇ ਦੁਆਰਾ ਕੱਟੇ ਜਾਣ ਤੇ ਇਲਾਜ ਲਈ ਟੀਕੇ ਸਰਕਾਰੀ ਜ਼ਿਲ੍ਹਾ ਹਸਪਤਾਲਾਂ , ਸਬ ਡਵੀਜ਼ਨਾਂ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਮੁਫ਼ਤ ਲਗਾਏ ਜਾਂਦੇ ਹਨ।ਇਸ ਮੌਕੇ ਆਈ.ਈ.ਸੀ ਬਲਾਕ ਨੋਡਲ ਅਫ਼ਸਰ ਰਣਬੀਰ ਸਿੰਘ ਢੰਡੇ, ਸਿਹਤ ਇੰਸਪੈਕਟਰ ਜਗਤਾਰ ਸਿੰਘ ਤੇ ਨਿਰਭੈ ਸਿੰਘ, ਜਸਪਾਲ ਸਿੰਘ, ਹਰਦੀਪ ਸਿੰਘ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।
Please Share This News By Pressing Whatsapp Button