ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਜਾਗਰੂਕਤਾ ਲਈ ਪ੍ਰਚਾਰ ਮੁਹਿੰਮ ਸਫ਼ਲਤਾ ਪੂਰਵਕ ਜਾਰੀ
ਪਟਿਆਲਾ, 3 ਅਕਤੂਬਰ: (ਬਲਵਿੰਦਰ ਪਾਲ )
ਦੇਸ਼ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਦੇ ਰੂਪ ‘ਚ ਮਨਾਏ ਜਾਣ ਦੌਰਾਨ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦੇਸ਼ ਭਰ ‘ਚ ਸ਼ੁਰੂ ਕੀਤਤੀ ਕਾਨੂੰਨੀ ਜਾਗਰੂਕਤਾ ਮੁਹਿੰਮ ਦੇ ਮੱਦੇਨਜ਼ਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਟਿਆਲਾ ਵੱਲੋਂ ਵੀ ਪਿੰਡਾਂ ‘ਚ ਪ੍ਰਚਾਰ ਮੁਹਿੰਮ ਸਫ਼ਲਤਾ ਪੂਰਵਕ ਚਲਾਈ ਜਾ ਰਹੀ ਹੈ।
ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਰਾਜਿੰਦਰ ਅਗਰਵਾਲ ਦੀ ਅਗਵਾਈ ਹੇਠ ਅਰੰਭੀ ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮੈਡਮ ਪਰਮਿੰਦਰ ਕੌਰ ਨੇ ਦੱਸਿਆ ਕਿ 8 ਤੋਂ 14 ਨਵੰਬਰ ਨੂੰ ਕਾਨੂੰਨੀ ਸੇਵਾਵਾਂ ਹਫ਼ਤੇ ਦੇ ਰੂਪ ‘ਚ ਮਨਾਇਆ ਜਾਣਾ ਹੈ, ਇਸ ਲਈ ਇਸ ਪ੍ਰਚਾਰ ਮੁਹਿੰਮ ਨੂੰ 14 ਨਵੰਬਰ ਤੱਕ ਚਾਲੂ ਰੱਖਿਆ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ 1038 ਪਿੰਡਾਂ ‘ਚ ਕਾਨੂੰਨੀ ਜਾਗਰੂਕਤਾ ਪੈਦਾ ਕਰਨ ਲਈ ਇੱਕ ਸ੍ਰੀ ਰਾਜਿੰਦਰ ਅਗਰਵਾਲ ਵੱਲੋਂ ਰਵਾਨਾਂ ਕੀਤੀ ਗਈ ਜਾਗਰੂਕਤਾ ਵੈਨ ਵੱਲੋਂ ਪਿੰਡਾਂ ਬਾਰਨ, ਮਾਜਰੀ ਅਕਾਲੀਆਂ, ਹਰਦਾਸਪੁਰ, ਕਸਿਆਣਾ ਤੇ ਚਲੈਲਾ ਆਦਿ ਵਿਖੇ ਅੱਜ ਪ੍ਰਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਦੌਰਾਨ ਮੁਫ਼ਤ ਕਾਨੂੰਨੀ ਸਹਾਇਤਾ, ਸਥਾਈ ਲੋਕ ਅਦਾਲਤ, ਟੋਲ ਫਰੀ ਨੰਬਰ 1968, ਮੀਡੀਏਸ਼ਨ ਦੇ ਲਾਭ, ਲੀਗਲ ਸਰਵਿਸ ਐਪ ਅਤੇ 11 ਦਸੰਬਰ 2021 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ। ਇਸ ਮੌਕੇ ਪੈਰਾ ਲੀਗਲ ਵਲੰਟੀਅਰ ਪਰਮਜੀਤ ਸਿੰਘ ਤੇ ਮਨਿੰਦਰ ਸਿੰਘ ਮੌਜੂਦ ਰਹੇ।
Please Share This News By Pressing Whatsapp Button