ਹੁਣ ਤੱਕ 215811 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ : ਕਾਰਜਕਾਰੀ ਸਿਵਲ ਸਰਜਨ ਬੀਤੇ 24 ਘੰਟਿਆਂ ਦੌਰਾਨ ਕਰੋਨਾ ਨਾਲ ਨਹੀਂ ਹੋਈ ਕੋਈ ਮੌਤ
ਮਲੇਰਕੋਟਲਾ 05 ਅਕਤੂਬਰ :
ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 215811 ਸੈਂਪਲ ਲਏ ਗਏ, ਜਿਨਾਂ ਚੋਂ 3790 ਪਾਜੀਟਿਵ ਕੇਸ ਆਏ, ਜਿਸ ਚੋਂ 3603 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਹੁਣ ਤੱਕ 184 ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 03 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।
ਕਾਰਜਕਾਰੀ ਸਿਵਲ ਸਰਜਨ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਨਾਲ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ। ਇਸ ਤੋਂ ਇਲਾਵਾ ਬੀਤੇ 24 ਘੰਟਿਆਂ ਦੌਰਾਨ ਕੋਈ ਇੱਕ ਨਵਾ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਇਸ ਸਮੇਂ ਜ਼ਿਲੇ ਵਿੱਚ ਕੁੱਲ 03 ਕੇਸ ਐਕਟਿਵ ਹੈ।
ਉਨ੍ਹਾਂ ਦੱਸਿਆ ਕਿ ਸਿਹਤ ਬਲਾਕ ਮਲੇਰਕੋਟਲਾ ਵਿਖੇ 1557 ਕੇਸ, ਅਮਰਗੜ੍ਹ ਵਿਖੇ 839,ਫ਼ਤਿਹਗੜ੍ਹ ਪੰਜਗਰਾਈਆਂ ਵਿਖੇ 908 ਅਤੇ ਅਹਿਮਦਗੜ੍ਹ ਵਿਖੇ 486 ਕੁਲ 3790 ਕੇਸ਼ ਸਾਹਮਣੇ ਆਏ ਜਿਨ੍ਹਾਂ ਵਿਚੋਂ ਸਿਹਤ ਬਲਾਕ ਮਲੇਰਕੋਟਲਾ 1488 ਅਮਰਗੜ੍ਹ 785 ,ਫ਼ਤਿਹਗੜ੍ਹ ਪੰਜਗਰਾਈਆਂ 860 ਅਤੇ ਅਹਿਮਦਗੜ੍ਹ 470 ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਸਿਹਤਯਾਬ ਹੋ ਕੇ ਆਪਣੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ । ਹੁਣ ਕੇਵਲ ਇੱਕ ਕੇਸ ਮਲੇਰਕੋਟਲਾ ਵਿਖੇ ਅਤੇ ਦੋ ਕੇਸ ਅਮਰਗੜ੍ਹ ਵਿਖੇ ਐਕਟਿਵ ਹੈ ।
Please Share This News By Pressing Whatsapp Button