ਡਿਪਟੀ ਕਮਿਸ਼ਨਰ ਨੇ ਪਰਾਲੀ ਦੇ ਯੋਗ ਪ੍ਰਬੰਧਨ ਲਈ 6 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ *ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਹਰੇਕ ਵਿਅਕਤੀ
ਸੰਗਰੂਰ 06 ਅਕਤੂਬਰ:
ਝੋਨੇ ਦੇ ਨਾੜ ਨੂੰ ਬਿਨਾਂ ਅੱਗ ਲਗਾਏ ਪਰਾਲੀ ਦੇ ਯੋਗ ਪ੍ਰਬੰਧਨ ਨੂੰ ਲੈ ਕੇ ਜ਼ਿਲੇ ਦੇ ਕਿਸਾਨਾਂ ਨੂੰ ਹਰੇਕ ਪਿੰਡ ਪੱਧਰ ’ਤੇ ਪ੍ਰੇਰਿਤ ਕਰਨ ਲਈ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ਼ ਸੰਗਰੂਰ ਤੋਂ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ 6 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਿਸੇਸ ਤੌਰ ’ਤੇ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਸ੍ਰੀਮਤੀ ਦੀਪਤੀ ਗੋਇਲ ਵੀ ਹਾਜ਼ਰ ਸਨ।
ਜਾਗਰੂਕਤਾ ਵੈਨਾ ਰਵਾਨਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸੰਗਰੂਰ ਵੱਲੋ ਨੈਸਨਲ ਗ੍ਰੀਨ ਟਿ੍ਰਬਿਊਨਲ ਨਵੀਂ ਦਿੱਲੀ ਵੱਲੋ ਜਾਰੀ ਕੀਤੇ ਹੁਕਮਾਂ ਦੀ ਪਾਲਣਾ ਹਿੱਤ ਫਸਲਾ ਦੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋ ਰੋਕਣ ਲਈ ਵਿਸੇਸ ਮੁਹਿੰਮ ਚਲਾਈ ਗਈ ਹੈ। ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਕਿਸਾਨਾਂ ਨੂੰ ਵੱਧ ਤੋ ਵੱਧ ਜਾਗਰੂਕ ਕੀਤਾ ਜਾਵੇਗਾ।
ਉਨਾਂ ਕਿਹਾ ਕਿ ਪ੍ਰਦੂਸ਼ਣ ਪ੍ਰਤੀ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਲੋੜ ਹੈ। ੳਨਾਂ ਕਿਸਾਨਾਂ ਦੇ ਨਾਲ ਨਾਲ ਸਮੂਹ ਲੋਕਾ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸਣ ਪ੍ਰਤੀ ਵੱਧ ਤੋ ਵੱਧ ਜਾਗਰੂਕਤਾ ਫੈਲਾਉਣ ਅਤੇ ਆਪਣੇ ਬੱਚਿਆਂ ਨੂੰ ਸਾਫ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ। ਉਨਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣਾ ਸਾਡਾ ਸਾਂਝਾ ਫ਼ਰਜ਼ ਹੈ, ਜਿਸਦੇ ਲਈ ਹਰੇਕ ਜ਼ਿਲਾ ਵਾਸੀ ਨੰੂ ਹੰਭਲਾ ਮਾਰਨਾ ਚਾਹੀਦਾ ਹੈ।
ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਨੇ ਦੱਸਿਆ ਕਿ ਪ੍ਰਚਾਰ ਵੈਨਾਂ ਜਿਲੇ ਦੇ ਸਾਰੇ ਪਿੰਡਾਂ ਵਿੱਚ ਮਿਤੀ 6 ਅਕਤੂਬਰ ਤੋਂ 25 ਅਕਤੂਬਰ 2021 ਤੱਕ ਲਗਾਤਾਰ ਕਿਸਾਨਾਂ ਭਰਾਵਾਂ ਨੂੰ ਜਾਗਰੂਕ ਕਰਨਗੀਆਂ। ਉਨਾਂ ਦੱਸਿਆ ਕਿ ਰੋਜਾਨਾ 8-10 ਪਿੰਡਾਂ ਵਿੱਚ ਦੌਰਾ ਕਰਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਪ੍ਰਦੂਸਣ ਨਾਲ ਹੋਣ ਵਾਲੇ ਨੁਕਸਾਨ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਉਨਾਂ ਦੱਸਿਆ ਇਸ ਮੁਹਿੰਮ ਦੋਰਾਨ ਅੱਗ ਲਗਾਉਣ ਤੋ ਰੋਕਣ ਸਬੰਧੀ ਲੋਕਾ ਨੂੰ ਜਾਣਕਾਰੀ ਦੇਣ ਲਈ ਪੋਸਟਰ ਵੀ ਛਪਾਕੇ ਵੰਡੇ ਜਾ ਰਹੇ ਹਨ।
ਉਨਾਂ ਕਿਹਾ ਕਿ ਝੋਨੇ ਦੇ ਨਾੜ/ਫਸਲੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਦਬਾਉਣ ਨਾਲ ਨਾੜ ਵਿੱਚ ਮੌਜੂਦ ਖੁਰਾਕੀ ਤੱਤ ਦੁਬਾਰਾ ਜ਼ਮੀਨ ਵਿੱਚ ਜਮਾ ਹੋਣ ਕਾਰਨ ਖਾਦ ਦੀ ਮੰਗ ਹਰੇਕ ਸਾਲ ਘੱਟਣੀ ਸ਼ੁਰੂ ਹੋ ਜਾਂਦੀ ਹੈ ਅਤੇ ਜ਼ਮੀਨ ਦੀ ਉਪਜਾਊ ਸਕਤੀ ਵੀ ਬਰਕਰਾਰ ਰਹਿੰਦੀ ਹੈ। ਉਨਾ ਕਿਸਾਨਾਂ ਨੁੂੰ ਅਪੀਲ ਕੀਤੀ ਕਿ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਉਪਰੰਤ ਕਣਕ ਦੀ ਬਿਜਾਈ ਲਈ ਜੇਕਰ ਕਿਸੇ ਵੀ ਤਰਾਂ ਦੀ ਖੇਤੀ ਮਸੀਨਰੀ ਦੀ ਜ਼ਰੁੂਰਤ ਹੋਵੇ, ਉਹ ਆਪਣੀ ਮੋਬਾਇਲ ਫੋਨ ਵਿੱਚ ਆਈ ਖੇਤ ਐਪ ਡਾਊਨਲੋਡ ਕਰਕੇ ਲੋੜੀਂਦੀ ਖੇਤੀ ਮਸੀਨਰੀ ਕਿਰਾਏ ਤੇ ਲੈਕੇ ਪਰਾਲੀ ਦਾ ਯੋਗ ਪ੍ਰਬੰਧਨ ਕਰਕੇ ਕਣਕ ਦੀ ਬਿਜਾਈ ਕਰ ਸਕਦੇ ਹਨ।
Please Share This News By Pressing Whatsapp Button