ਸਕੱਤਰ ਕਾਨੂੰਨੀ ਸੇਵਾਵਾਂ ਵੱਲੋਂ ਮੁਫ਼ਤ ਕਾਨੂੰਨੀ ਸੇਵਾਵਾਂ ਲਈ ਜਾਗਰੂਕਤਾ ਵੈਨ ਰਵਾਨਾ
ਸੰਗਰੂਰ, 06 ਅਕਤੂਬਰ:
ਕੌਮੀ ਕਾਨੂੰਨੀਂ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀਂ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ ਜ਼ਿਲਾ ਪ੍ਰਸਾਸ਼ਨ ਅਤੇ ਖੇਤੀਬਾੜੀ ਵਿਭਾਗ ਸੰਗਰੂਰ ਦੇ ਸਹਿਯੋਗ ਨਾਲ ਆਮ ਲੋਕਾਂ ਨੂੰ ਕਾਨੂੰਨੀਂ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ ਸੰਗਰੂਰ ਦੇ ਸਮੂਹ ਪਿੰਡਾਂ ਵਿੱਚ ਜਾਗਰੂਕਤਾ ਵੈਨਾਂ ਰਵਾਨਾ ਕੀਤੀਆ। ਵੈਨਾਂ ਦੇ ਨਾਲ ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਫੈਲਾਉਣ ਲਈ ਪੈਨਲ ਵਕੀਲਾਂ ਤੇ ਪੈਰਾ ਲੀਗਲ ਵਲੰਟੀਅਰਾਂ ਦੀ ਡਿਊਟੀ ਲਗਾਈ ਗਈ ਹੈ।
ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਸ਼ੀ੍ਰਮਤੀ ਦੀਪਤੀ ਗੋਇਲ ਵੱਲੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਸ਼੍ਰੀਮਤੀ ਦੀਪਤੀ ਗੋਇਲ ਨੇ ਦੱਸਿਆ ਕਿ ਕੌਮੀ ਕਾਨੂੰਨੀਂ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਨੇ ਫੈਸਲਾ ਕੀਤਾ ਹੈ ਕਿ ਭਾਰਤ ਦੀ ਆਜਾਦੀ ਦੇ 75 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਮੁਫਤ ਕਾਨੂੰਨੀਂ ਸਹਾਇਤਾ ਸਬੰਧੀ ਜਾਗਰੂਕ ਕੀਤਾ ਜਾਵੇ। ਉਨਾਂ ਕਿਹਾ ਕਿ ਆਜ਼ਾਦੀ ਕਾ ਅਮਿ੍ਰਤ ਮਹੋਤਸਵ ਅਧੀਨ 02 ਅਕਤੂਬਰ ਤੋਂ 14 ਨੰਵਬਰ 2021 ਤੱਕ ਦੇਸ਼ ਦੇ ਸਮੂਹ ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਜਿਸ ਦੇ ਤਹਿਤ ਹੀ ਜਿਲਾ ਸੰਗਰੂਰ ਅਤੇ ਜਿਲਾ ਦੇ ਪਿੰਡਾਂ ਵਿੱਚ ਵੀ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਕੈਂਪ ਉਲੀਕੇ ਗਏ ਹਨ।
Please Share This News By Pressing Whatsapp Button