ਝੋਨੇੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਲਈ ਜ਼ਿਲ੍ਹੇ ਦੀਆਂ 200 ਤੋਂ ਵਧੇਰੇ ਸਹਿਕਾਰੀ ਸਭਾਵਾਂ ਕੋਲ ਆਧੁਨਿਕ ਮਸ਼ੀਨਰੀ ਉਪਲੱਬਧ-ਵਧੀਕ ਡਿਪਟੀ ਕਮਿਸ਼ਨਰ
ਸੰਗਰੂਰ, 06 ਅਕਤੂਬਰ:
ਜ਼ਿਲ੍ਹੇ ਦੀਆਂ 200 ਤੋਂ ਵਧੇਰੇ ਸਹਿਕਾਰੀ ਸਭਾਵਾਂ ਕੋਲ ਝੋਨੇੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਲਈ ਆਧੁਨਿਕ ਮਸ਼ੀਨਰੀ ਉਪਲੱਬਧ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਦਿੱਤੀ। ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਇਹਨਾਂ ਉਪਕਰਨਾਂ ਦੀ ਵਰਤੋਂ ਕੀਤੀ ਜਾਵੇ, ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ ਅਤੇ ਧੂੰਏ ਕਾਰਣ ਹੋਣ ਵਾਲੀਆਂ ਅਣਸੁਖਾਵੀ ਘਟਨਾਵਾਂ ਨੂੰ ਕੰਟਰੋਲ ਕੀਤਾ ਜਾ ਸਕੇ।
ਸ੍ਰੀ ਅਨੋਮਲ ਸਿੰਘ ਧਾਲੀਵਾ ਨੇ ਕਿਹਾ ਕਿ 2 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਲਈ ਇਹ ਮਸ਼ੀਨਰੀ ਬਿਨਾਂ ਕਿਸੇ ਕਿਰਾਏ ਤੋਂ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਲਈ ਸੁਪਰ ਐੱਸ.ਐੱਮ.ਐੱਸ. ਵਾਲੀਆਂ ਕੰਬਾਈਨਾਂ ਦੀ ਹੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਨਿਰਧਾਰਿਤ ਨਮੀ ਵਾਲਾ ਝੋਨਾ ਹੀ ਮੰਡੀਆਂ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਰਾਤ ਅਤੇ ਸਵੇਰ ਮੌਕੇ ਜਲਦੀ ਝੋਨੇ ਦੀ ਕਟਾਈ ਕਰਨ ਤੋਂ ਗੁਰੇਜ਼ ਕੀਤਾ ਜਾਵੇ ਕਿਉਂਕਿ ਇਸ ਸਮੇਂ ਝੋਨੇ ’ਚ ਨਮੀ ਦੀ ਮਾਤਰਾ ਵਧੇਰੇ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਧਰਤੀ ਹੇਠਲੇ ਮਿੱਤਰ ਕੀੜੇ ਵੀ ਨੁਕਸਾਨੇ ਜਾਂਦੇ ਹਨ, ਜਿਸ ਨਾਲ ਫ਼ਸਲਾਂ ਦੀ ਪੈਦਾਵਾਰ ’ਤੇ ਮਾੜਾ ਅਸਰ ਪੈਂਦਾ ਹੈ।
ਇਸ ਤੋਂ ਪਹਿਲਾ ਉਨ੍ਹਾਂ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਲਗਾਉਣ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਡੇ ਪੱਧਰ ’ਤੇ ਕੈਂਪ ਲਗਾਏ ਜਾ ਰਹੇ ਹਨ। ਜ਼ਿਲ੍ਹੇ ਦੇ ਕਰੀਬ 60 ਫ਼ੀਸਦੀ ਯੋਗ ਲਾਭਪਾਤਰੀਆਂ ਵੱਲੋਂ ਵੈਕਸੀਨ ਦੀ ਪਹਿਲੀ ਖੁਰਾਕ ਲਗਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿੰਨ੍ਹਾ ਵਿਅਕਤੀਆਂ ਦੀ ਵੈਕਸੀਨ ਦੀ ਦੁਜੀ ਖੁਰਾਕ ਲੱਗਣ ਵਾਲੀ ਹੈ ਉਹ ਆਪਣੇ ਨਿਰਧਾਰਿਤ ਸਮੇਂ ’ਤੇ ਜ਼ਰੂਰ ਲਗਵਾਉਣ ਤਾਂ ਜੋ ਕੋਵਿਡ-19 ਖਿਲਾਫ਼ ਮੁਕੰਮਲ ਸੁਰੱੱਖਿਆ ਹੋ ਸਕੇ।
Please Share This News By Pressing Whatsapp Button