ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਤੀਬਾੜੀ ਵਿਭਾਗ ਮਲੇਰਕੋਟਲਾ ਵੱਲੋਂ ਖਾਦਾਂ ਦੇ ਨਮੂਨੇ ਭਰੇ
ਮਲੇਰਕੋਟਲਾ 07 ਅਕਤੂਬਰ :
ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕਿਸਾਨਾਂ ਨੂੰ ਸੁੱਧ ਅਤੇ ਮਿਆਰੀ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਦੇ ਮੰਤਵ ਤਹਿਤ ਖੇਤੀਬਾੜੀ ਵਿਕਾਸ ਅਫ਼ਸਰ ਡਾਕਟਰ ਨਵਦੀਪ ਕੁਮਾਰ ਵੱਲੋਂ ਮਲੇਰਕੋਟਲਾ ਵਿਖੇ ਸਥਿਤ ਵੱਖ-ਵੱਖ ਖਾਦ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ।
ਡਾ ਨਵਦੀਪ ਕੁਮਾਰ ਨੇ ਦੱਸਿਆ ਕਿ ਵੱਖ ਵੱਖ ਖਾਦ ਡੀਲਰਾਂ ਦੀ ਚੈਕਿੰਗ ਦੌਰਾਨ ਖਾਦਾਂ ਦੇ ਨਮੂਨੇ ਵੀ ਭਰੇ ਗਏ ਇਨ੍ਹਾਂ ਨਮੂਨਿਆਂ ਨੂੰ ਖਾਦ ਪਰਖ ਲੈਬਾਰਟਰੀ ਵਿਚ ਭੇਜਿਆ ਜਾਵੇਗਾ ਅਤੇ ਇਨ੍ਹਾਂ ਨਮੂਨਿਆਂ ਦੀ ਪਰਖ ਰਿਪੋਰਟ ਆਉਣ ਤੋਂ ਬਾਅਦ ਜੇਕਰ ਕੋਈ ਸੈਂਪਲ ਫ਼ੇਲ੍ਹ ਪਾਏ ਜਾਂਦੇ ਹਨ ਤਾਂ ਸਬੰਧਿਤ ਧਿਰ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਖੇਤੀਬਾੜੀ ਵਿਕਾਸ ਅਫ਼ਸਰ ਨੇ ਖਾਦ ਡੀਲਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਅਣ-ਅਧਿਕਾਰਤ ਖਾਦਾਂ, ਬੀਜਾਂ ਅਤੇ ਦਵਾਈਆਂ ਦੀ ਵਿੱਕਰੀ ਨਾ ਕਰਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਕੋਈ ਕਿਸਾਨ ਖਾਦ,ਬੀਜ ਜਾਂ ਕੀੜੇਮਾਰ ਦਵਾਈਆਂ ਖ਼ਰੀਦਦੇ ਹਨ ਤਾਂ ਵਿਕਰੇਤਾ ਕੋਲੋਂ ਪੱਕਾ ਬਿਲ ਜ਼ਰੂਰ ਲੈਣ ਨੂੰ ਯਕੀਨੀ ਬਣਾਉਣ ਤਾਂ ਜੋ ਲੋੜ ਪੈਣ ਤੇ ਕੰਮ ਆ ਸਕੇ ।
Please Share This News By Pressing Whatsapp Button