♦इस खबर को आगे शेयर जरूर करें ♦

ਮਲੇਰਕੋਟਲਾ ਜਿ਼ਲ੍ਹੇ `ਚ ਕੋਵਿਡ ਵੈਕਸੀਨੇਸ਼ਨ ਦਾ ਅੰਕੜਾ ਸਵਾ ਦੋ ਲੱਖ ਤੋਂ ਪਾਰ ਹੁਣ ਤੱਕ ਜਿ਼ਲ੍ਹੇ ਦੇ 171816 ਲੋਕਾਂ ਨੂੰ ਕੋਵਿਡ ਤੋਂ ਬਚਾਅ ਦੀ ਪਹਿਲੀ ਡੋਜ਼ ਅਤੇ 58114 ਲੋਕਾਂ ਦੀ ਮੁਕੰਮਲ ਵੈਕਸੀਨੇਸ਼ਨ

ਮਲੇਰਕੋਟਲਾ 07 ਅਕਤੂਬਰ

        ਕੋਵਡ ਤੋਂ ਬਚਾਅ ਲਈ ਜਿ਼ਲ੍ਹੇ ਵਿਚ ਹੁਣ ਤੱਕ 2,29,930 ਲੋਕਾਂ ਨੂੰ ਵੈਕਸੀਨੇਸ਼ਨ ਦੀਆਂ ਡੋਜ਼ਾਂ ਲਗਾਈਆਂ ਜਾ ਚੁੱਕੀਆ ਹਨ  ਵੈਕਸੀਨੇਸ਼ਨ ਲਗਵਾਉਣ ਪ੍ਰਤੀ ਸਿਹਤ ਵਿਭਾਗ ਲੋਕਾਂ ਨੂੰ ਹਰ ਤਰ੍ਹਾਂ ਨਾਲ ਜਾਗਰੂਕ ਕਰ ਰਿਹਾ ਹੈ ਤੇ ਲੋਕ ਵੀ ਇਸ ਲਈ ਅੱਗੇ  ਰਹੇ ਹਨਇਸ ਗੱਲ ਦੀ ਜਾਣਕਾਰੀ ਸਹਾਇਕ ਸਿਵਲ ਸਰਜ਼ਨ ਡਾਕਟਰ ਬਿੰਦੂ ਨਲਵਾ ਨੇ ਦਿੱਤੀ  ਉਨ੍ਹਾਂ ਦੱਸਿਆ ਕਿ ਹੁਣ ਤੱਕ ਜਿ਼ਲ੍ਹੇ ਦੇ 1,71816  ਲੋਕਾਂ ਨੂੰ ਕੋਵਿਡ ਤੋਂ ਬਚਾਅ ਦੀ ਪਹਿਲੀ ਡੋਜ਼ ਅਤੇ 58114  ਲੋਕਾਂ ਦੀ ਮੁਕੰਮਲ  ਵੈਕਸੀਨੇਸ਼ਨ ਕੀਤੀ ਜਾ ਚੁੱਕੀ ਹੈ

       ਉਨ੍ਹਾਂ ਕਿਹਾ ਕਿ ਵਾਇਰਸ `ਤੇ ਫਤਿਹ ਪਾਉਣ ਲਈ ਵੈਕਸੀਨ ਹੀ ਇਕੋ ਇਕ ਰਸਤਾ ਹੈ ਅਤੇ ਸਮਾਜ ਨੂੰ ਸਧਾਰਣਤਾ ਵੱਲ ਵਾਪਸ ਆਉਣ ਵਿਚ ਸਹਾਇਤਾ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਯੋਗ ਵਿਅਕਤੀ ਨੂੰ ਛੇਤੀ ਤੋਂ ਛੇਤੀ ਟੀਕਾ ਲਗਾਉਣ ਵਿੱਚ ਹਰ ਸੰਭਵ ਯਤਨ ਕਰ ਰਿਹਾ ਹੈਉਨ੍ਹਾਂ ਅੱਗੇ ਕਿਹਾ ਕਿ ਕੋਵਿਡ ਵੈਕਸੀਨ ਕੇਂਦਰ ਸਰਕਾਰ ਦੁਆਰਾ ਸਪਲਾਈ ਕੀਤੀ ਜਾ ਰਹੀ ਹੈ ਅਤੇ ਜਦੋਂ ਵੀ ਇਹ ਆਉਂਦੀ ਹੈਲੋਕਾਂ ਨੂੰ ਬਿਨਾਂ ਦੇਰੀ ਟੀਕਾਕਰਨ ਕਰਵਾਉਣਾ ਚਾਹੀਦਾ ਹੈ

        ਸਹਾਇਕ ਸਿਵਲ ਸਰਜ਼ਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ਕਰਦੇ ਰਹਿਣ ਜਿਸ ਵਿੱਚ ਮਾਸਕ ਪਹਿਨਣਾਸਮਾਜਕ ਦੂਰੀ ਬਣਾਈ ਰੱਖਣੀਹੱਥਾਂ ਦੀ ਸਫਾਈ ਅਤੇ ਟੀਕਾਕਰਨ ਸ਼ਾਮਲ ਹੈਨਹੀਂ ਤਾਂ ਢਿੱਲਾ ਰਵੱਈਆ ਨਿਸ਼ਚਤ ਰੂਪ ਨਾਲ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਸੱਦਾ ਦੇਵੇਗਾ

    ਉਨ੍ਹਾਂ ਹੋਰ ਦੱਸਿਆ ਕਿ  ਜਿਲੇ ਦੀਆਂ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਇਸ ਟੀਕਾਕਰਨ ਦੀ ਮੁਹਿੰਮ ਨੂੰ ਸਫਲ ਕਰਨ ਵਿਚ ਪੂਰਾ ਸਹਿਯੋਗ ਦੇ ਰਹੀਆਂ ਹਨ  ਉਨ੍ਹਾਂ ਕਿਹਾ ਕਿ ਕੋਵਿਡ ਤੋਂ ਲੋਕਾਂ ਦੇ ਬਚਾਅ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਯਤਨਸ਼ੀਲ ਹੈ

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129