ਹਰਨੂਰ ਹੈਲਥ ਕੇਅਰ ਕੰਪਨੀ ਵੱਲੋਂ ਪਲੇਸਮੈਂਟ ਕੈਂਪ ਦੌਰਾਨ 36 ਪ੍ਰਾਰਥੀਆਂ ਦੀ ਹੋਈ ਚੋਣ-ਰਵਿੰਦਰ ਪਾਲ ਸਿੰਘ
ਸੰਗਰੂਰ, 08 ਅਕਤੂਬਰ:
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਹਰਨੂਰ ਹੈਲਥ ਕੇਅਰ ਕੰਪਨੀ ਵੱਲੋਂ ਫੀਲਡ ਵਰਕਰ ਦੀ ਆਸਾਮੀ ਲਈ ਫਿਜ਼ੀਕਲ ਪਲੇਸਮੈਂਟ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਸ਼੍ਰੀ ਰਵਿੰਦਰਪਾਲ ਸਿੰਘ ਨੇ ਦਿੱਤੀ।
ਉਨ੍ਹਾ ਕਿਹਾ ਕਿ ਹਰਨੂਰ ਹੈਲਥ ਕੇਅਰ ਕੰਪਨੀ ਵੱਲੋਂ ਇਸ ਇੰਟਰਵਿਊ ’ਚ ਦਸਵੀਂ, ਬਾਰਵੀਂ ਅਤੇ ਗੈ੍ਰਜੂਏਸ਼ਨ ਪਾਸ, 18 ਤੋਂ 35 ਸਾਲ ਦੀਆਂ ਸਿਰਫ਼ ਲੜਕੀਆਂ ਵੱਲੋਂ ਹਿੱਸਾ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਫਿਜ਼ੀਕਲ ਪਲੇਸਮੈਂਟ ਕੈਂਪ ਵਿੱਚ ਕੁੱਲ 46 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਅਤੇ ਕੰਪਨੀ ਦੇ ਐਚ.ਆਰ. ਵੱਲੋਂ 36 ਪ੍ਰਾਰਥੀਆਂ ਦੀ ਚੋਣ ਕੀਤੀ ਗਈ। ਉਨ੍ਹਾਂ ਕਿਹਾ ਕਿ ਦਫਤਰ ਵਿਖੇ ਆਏ ਸਾਰੇ ਪ੍ਰਾਰਥੀਆਂ ਦੀ ਕਰੀਅਰ ਕਾਊਂਸਲਰ ਵੱਲੋਂ ਕਾਊਂਸਲਿੰਗ ਕੀਤੀ ਗਈ ਅਤੇ ਸਰਕਾਰੀ ਤੇ ਪ੍ਰਾਈਵੇਟ ਆਸਾਮੀਆਂ ਲਈ ਜ਼ਰੂਰੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਵੱਲੋਂ ਭਵਿੱਖ ਵਿੱਚ ਵੱਖ-ਵੱਖ ਕੰਪਨੀਆਂ ਵੱਲੋਂ ਲਗਾਏ ਜਾਣ ਵਾਲੇ ਪਲੇਸਮੈਂਟ ਕੈਂਪਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।
Please Share This News By Pressing Whatsapp Button