ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਆਲ ਇੰਡੀਆਂ ਪਿੰਗਲਵਾੜਾ ਚੈਰੀਟੇਬਲ ਟਰੱਸਟ ਵਿਖੇ ਸੈਮੀਨਾਰ ਦਾ ਆਯੋਜਨ
ਸੰਗਰੂਰ, 10 ਅਕਤੂਬਰ:
ਕੌਮੀ ਕਾਨੂੰਨੀਂ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀਂ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਆਦੇਸ਼ਾਂ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵਲੋਂ ਅੱਜ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਆਲ ਇੰਡੀਆਂ ਪਿੰਗਲਵਾੜਾ ਚੈਰੀਟੇਬਲ ਟਰਸਟ, ਬਰਾਂਚ ਸੰਗਰੂਰ ਵਿਖੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਸ਼੍ਰੀਮਤੀ ਦਿਪਤੀ ਗੋਇਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵਲੋਂ ਪਿੰਗਲਵਾੜਾ ਬਰਾਂਚ ਸੰਗਰੂਰ ਵਿਖੇ ਪਹੁੰਚੇ ਨਰਸਿੰਗ ਦੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਇਸ ਦਿਨ ਦੀ ਮਹੱਤਤਾ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਜੱਜ ਸਾਹਿਬ ਵਲੋਂ ਪਿੰਗਲਵਾੜੇ ਵਿੱਚ ਰਹਿ ਰਹੇ ਬੱਚਿਆ ਨੂੰ ਵੀ ਮਿਲਿਆ ਗਿਆ। ਪਿੰਗਲਵਾੜਾ ਬਰਾਂਚ ਸੰਗਰੂਰ ਵਿਖੇ ਆਨੋਰੇਰੀ ਐਡਮਿਨਸਟਰੇਟਰ ਤਰਲੋਚਨ ਸਿੰਘ ਚੀਮਾ ਅਤੇ ਪਿੰਗਲਵਾੜਾਂ ਬਰਾਂਚ ਦਾ ਸਮੂਹ ਸਟਾਫ ਹਾਜਰ ਰਿਹਾ। ਇਸ ਮੌਕੇ ਤੇ ਸ਼੍ਰੀਮਤੀ ਦਿਪਤੀ ਗੋਇਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੌਮੀ ਕਾਨੂੰਨੀਂ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਨੇ ਫੈਸਲਾ ਕੀਤਾ ਹੈ ਕਿ ਭਾਰਤ ਦੀ ਆਜਾਦੀ ਦੇ 75 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕੀਤਾ ਜਾਵੇ।ਇਸ ਲਈ ਆਜਾਦੀ ਕਾ ਅਮ੍ਰਿਤ ਮਹੋਤਸਵ ਅਧੀਨ ਮਿਤੀ 02 ਅਕਤੂਬਰ ਤੋਂ ਲੈ ਕੇ ਮਿਤੀ 14 ਨੰਵਬਰ ਤੱਕ ਦੇਸ਼ ਦੇ ਵੱਖ ਵੱਖ ਪਿੰਡਾਂ ਅਤੇ ਜਿਲਾ੍ਹ ਸੰਗਰੂਰ ਦੇ ਵੱਖ ਵੱਖ ਪਿੰਡਾਂ ਵਿੱਚ ਵੀ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ
Please Share This News By Pressing Whatsapp Button