ਮੁਫ਼ਤ ਕਾਨੂੰਨੀ ਸਹਾਇਤਾ ਲਈ ਚਲ ਰਹੀ ਜਾਗਰੂਕਤਾ ਅਭਿਆਨ ਨੂੰ ਸਫਲ ਬਣਾਉਣ ਲਈ ਸਮੂਹ ਅਧਿਕਾਰੀ ਸਹਿਯੋਗ ਕਰਨ-ਵਧੀਕ ਡਿਪਟੀ ਕਮਿਸ਼ਨਰ
ਸੰਗਰੂਰ, 13 ਅਕਤੂਬਰ
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਅੱਜ ਇੱਥੇ ਇਕ ਬੈਠਕ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਲੋਕਾਂ ਨੂੰ ਉਨਾਂ ਦੇ ਕਾਨੂੰਨੀ ਹੱਕਾਂ ਪ੍ਰਤੀ ਜਾਣੂ ਕਰਵਾਉਣ ਲਈ ਇਕ ਵਿਆਪਕ ਜਨ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਹ ਅਭਿਆਨ ਅਜਾਦੀ ਦੇ 75 ਸਾਲਾਂ ਦੇ ਜ਼ਸਨਾਂ ਦੇ ਇਕ ਭਾਗ ਵਜੋ ਅਜਾਦੀ ਕਾ ਅੰਮਿ੍ਰਤ ਮਹਾਉਤਸਵ ਤਹਿਤ ਚਲਾਇਆ ਜਾ ਰਿਹਾ ਹੈ। ਇਸ ਤਹਿਤ ਜਿਲੇ ਦੇ ਵੱਖ ਵੱਖ ਪਿੰਡਾਂ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰਾਂ/ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਨਾਂ ਦੱਸਿਆ ਕਿ ਆਜਾਦੀ ਕਾ ਅੰਮਿ੍ਰਤ ਮਹਾਂਉਤਸਵ ਤਹਿਤ ਜਿਲੇ ਵਿਚ ਲੋਕਾਂ ਨੂੰ ਨਾਲਸਾ ਦੀਆਂ ਸਕੀਮਾਂ ਅਤੇ ਜੋ ਵੀ ਮੁਫਤ ਕਾਨੂੰਨੀ ਸੇਵਾਵਾਂ ਦੇ ਹੱਕਦਾਰ ਹਨ ਸਬੰਧੀ ਉਨਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਸਬੰਧੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਸਬੰਧੀ ਆਮ ਲੋਕ ਟੋਲ ਫਰੀ ਨੰਬਰ 1968 ਤੇ ਵੀ ਕਾਲ ਕਰ ਸਕਦੇ ਹਨ। ਉਨਾਂ ਨੇ ਇਸ ਮੌਕੇ ਜਿਲੇ ਦੇ ਵੱਖ ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਮੁਹਿੰਮ ਦੀ ਸਫਲਤਾ ਵਿਚ ਸਹਿਯੋਗ ਕਰਨ।
ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜਿਲੇ ਵਿਚ ਪੈਨ ਇੰਡੀਆ ਜਾਗਰੂਕਤਾ ਮੁਹਿੰਮ 14 ਨਵੰਬਰ 2021 ਤੱਕ ਜਾਰੀ ਰਹੇਗੀ। ਇਸ ਮੁਹਿੰਮ ਤਹਿਤ ਜਿਲੇ ਦੇ ਵੱਖ ਵੱਖ ਪਿੰਡਾਂ ਵਿੱਚ ਸੈਮੀਨਾਰ ਆਯੋਜਿਤ ਕੀਤੇ ਜਾਣਗੇ। ਉਨਾਂ ਦੱਸਿਆ ਕਿ ਇੰਨਾਂ ਸੈਮੀਨਾਰਾਂ ਵਿਚ ਲੋਕਾਂ ਨੂੰ ਲੋਕ ਅਦਾਲਤਾਂ ਦੇ ਮਹੱਤਵ, ਮੁਫਤ ਕਾਨੂੰਨੀ ਸਹਾਇਤਾ, ਅਪਰਾਧ ਪੀੜਤਾਂ ਲਈ ਮੁਆਵਜਾ ਸਕੀਮਾਂ ਸਮੇਤ ਲੋਕਾਂ ਦੇ ਵੱਖ ਵੱਖ ਕਾਨੂੰਨੀ ਹੱਕਾਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਸ ਮੌਕੇ ਗਗਨਦੀਪ ਸਿੰਘ ਜ਼ਿਲਾ ਮਾਲ ਅਫ਼ਸਰ, ਡਾ. ਜਗਮੋਹਨ ਸਿੰਘ ਕਾਰਜ਼ਕਾਰੀ ਸਿਵਲ ਸਰਜਨ, ਗਗਨਦੀਪ ਸਿੰਘ ਜ਼ਿਲਾ ਪ੍ਰੋਗਰਾਮ ਅਫ਼ਸਰ, ਅੰਜਲੀ ਚੌਧਰੀ ਜ਼ਿਲਾ ਯੂਥ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ, ਅਰੁਣ ਕੁਮਾਰ ਸਹਾਇਕ ਡਾਇਰੈਕਟਰ ਯੂਥ ਸਰਵਿਸਜ਼ ਅਤੇ ਹੋਰ ਵੱਖ ਵੱਖ ਵਿਭਾਗੀ ਅਧਿਕਾਰੀ ਹਾਜ਼ਰ ਸਨ।
ਤਸਵੀਰਾਂ- ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਨਮੋਲ ਸਿੰਘ ਧਾਲੀਵਾਲ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਸਬੰਧੀ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।
Please Share This News By Pressing Whatsapp Button