ਵੋਟਰ ਰਜਿਸਟ੍ਰੇਸ਼ਨ ਅਤੇ 2022 ਵਿਧਾਨ ਸਭਾ ਚੋਣਾਂ ‘ਚ ਵੋਟ ਪ੍ਰਤੀਸ਼ਤ ਵਧਾਉਣ ਲਈ ਸਵੀਪ ਵੱਲੋਂ ਗਤੀਵਿਧੀਆਂ ਜਾਰੀ
ਪਟਿਆਲਾ, 13 ਅਕਤੂਬਰ:(ਬਲਵਿੰਦਰ ਪਾਲ )
ਸਥਾਨਕ ਪ੍ਰਾਚੀਨ ਸ੍ਰੀ ਕਾਲੀ ਦੇਵੀ ਮੰਦਰ ਪਟਿਆਲਾ ਵਿਖੇ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਂਪ ਦਾ ਲਗਾਇਆ ਗਿਆ। ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਦੀ ਅਗਵਾਈ ਵਿਚ ਇਸ ਕੈਂਪ ਦੌਰਾਨ ਨਵੰਬਰ ਮਹੀਨੇ ਹੋਣ ਵਾਲੀ ਸਰਸਰੀ ਸੁਧਾਈ, ਨਵੀਂਆਂ ਵੋਟਾਂ ਦੀ ਰਜਿਸਟ੍ਰੇਸ਼ਨ, ਇਲੈੱਕਟ੍ਰਾਨਿਕ ਵਿਧੀ ਰਾਹੀਂ ਵੋਟਾਂ ਬਣਾਉਣ ਅਤੇ ਵੋਟਰ ਕਾਰਡ ਹਾਸਲ ਕਰਨ ਲਈ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਿਧਾਨ ਸਭਾ ਚੋਣਾਂ 2022 ਦੌਰਾਨ ਵੱਧ ਤੋਂ ਵੱਧ ਭਾਗੀਦਾਰੀ ਕੀਤੀ ਜਾਵੇ। ਪ੍ਰੋ. ਅਨਟਾਲ ਵੱਲੋਂ ਜਾਗਰੂਕਤਾ ਕੈਂਪ ਦੌਰਾਨ ਵੋਟਰ ਹੈਲਪ ਲਾਈਨ ਐਪ ਤੇ ਟੋਲ ਫ਼ਰੀ ਨੰਬਰ 1950 ਬਾਰੇ ਵੀ ਆਮ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਸਵੀਪ ਟੀਮ ਵੱਲੋਂ ਪੌਲੀਥੀਨ ਮੁਕਤ ਸਮਾਜ ਦਾ ਸੁਨੇਹਾ ਦਿੰਦੇ ਹੋਏ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ ਦੇ ਕਮਿਊਨਿਟੀ ਪੌਲੀਟੈਕਨਿਕ ਵਿੰਗ ਵੱਲੋਂ ਕੱਪੜੇ ਦੇ ਥੈਲੇ ਵੀ ਵੰਡੇ ਗਏ, ਜਿਨ੍ਹਾਂ ਉੱਪਰ ਵੋਟਰ ਜਾਗਰੂਕਤਾ ਅਤੇ ਸਵੱਛ ਭਾਰਤ ਦਾ ਸੁਨੇਹਾ ਦਿੱਤਾ ਹੋਇਆ ਹੈ।
ਇਸ ਤੋਂ ਇਲਾਵਾ ਹਲਕਾ ਸਨੌਰ ਦੇ ਨੋਡਲ ਅਧਿਕਾਰੀ ਸਵੀਪ ਸਤਵੀਰ ਸਿੰਘ ਗਿੱਲ ਵੱਲੋਂ ਸੱਤਵਾਂ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਇਸ ਮੌਕੇ ਵੋਟਰਾਂ ਨੂੰ ਵੋਟ ਦੀ ਮਹੱਤਤਾ, ਵੋਟ ਬਣਾਉਣ ਦੀ ਆਨਲਾਈਨ ਵਿਧੀ, ਵੋਟਰ ਹੈਲਪ ਲਾਈਨ ਐਪ, ਸੀ ਵੀਜ਼ਲ ਐਪ, ਵੋਟਰ ਹੈਲਪ ਲਾਈਨ ਐਪ ਅਤੇ ਬੂਥ ਪੱਧਰ ਉੱਪਰ ਚੋਣਾਂ ਵਾਲੇ ਦਿਨ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਸਤਵੀਰ ਸਿੰਘ ਗਿੱਲ ਵੱਲੋਂ ਆਉਣ ਵਾਲੀ ਸਪੈਸ਼ਲ ਸੁਧਾਈ ਦੌਰਾਨ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਵੋਟਰ ਸੂਚੀਆਂ ਵਿਚ ਨਾਮ ਦਰਜ ਕਰਵਾਉਣ ਲਈ ਪ੍ਰੇਰਿਤ ਕੀਤਾ।
ਕੈਪਸ਼ਨ : ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਵੋਟਰ ਜਾਗਰੂਕਤਾ ਕੈਂਪ ਦੌਰਾਨ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਦੇ ਹੋਏ।
Please Share This News By Pressing Whatsapp Button