ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਲੇਰਕੋਟਲਾ 7 ਦਸੰਬਰ ਨੂੰ ਮਨਾਇਆ ਜਾਵੇਗਾ ਹਥਿਆਰਬੰਦ ਸੈਨਾ ਝੰਡਾ ਦਿਵਸ : ਸਹਾਇਕ ਕਮਿਸ਼ਨਰ
ਮਲੇਰਕੋਟਲਾ 14 ਅਕਤੂਬਰ :
ਸਹਾਇਕ ਕਮਿਸ਼ਨਰ ਸ੍ਰੀ ਹਰਬੰਸ ਸਿੰਘ ਨੇ ਦੱਸਿਆ ਕਿ 7 ਦਸੰਬਰ 2021 ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਜਾਵੇਗਾ। ਇਸ ਦਿਨ ਰਾਸ਼ਟਰ ਆਪਣੇ ਬਹਾਦਰ ਸੈਨਿਕਾਂ ਵੱਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦਾ ਹੈ। ਉਨ੍ਹਾਂ ਕਿਹਾ ਕਿ ਸੇਵਾ ਕਰ ਰਹੇ ਸਾਬਕਾ ਸੈਨਿਕਾਂ ਦੀ ਬਹਾਦਰੀ ਪ੍ਰਤੀ ਸਲੂਟ ਕਰਨ ਦਾ ਇਹ ਇੱਕ ਸੁਨਹਿਰੀ ਮੌਕਾ ਹੁੰਦਾ ਹੈ।
ਸਹਾਇਕ ਕਮਿਸ਼ਨਰ ਸ੍ਰੀ ਹਰਬੰਸ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੰਡੇ ਦੇ ਸਨਮਾਨ ਵਿਚ ਵਿੱਤੀ ਐਸਦਾਨ ਇਕੱਠਾ ਕੀਤਾ ਜਾਂਦਾ ਹੈ। ਇਕੱਤਰ ਹੋਈ ਰਾਸ਼ੀ ਕੇਂਦਰ ਅਤੇ ਰਾਜਿਆ ਸੈਨਿਕ ਬੋਰਡ ਵੱਲੋਂ ਲਾਗੂ ਕੀਤੀਆਂ ਕਈ ਪ੍ਰਕਾਰ ਦੀਆਂ ਭਲਾਈ ਸਕੀਮਾਂ ਵਿਚ ਵਰਤੀ ਜਾਂਦੀ ਹੈ। ਉਨ੍ਹਾਂ ਹੋਰ ਦੱਸਿਆ ਕਿ ਦਾਨ ਰਾਸ਼ੀ ਤੋਂ ਵਿਧਵਾਵਾਂ, ਅਪੰਗ ਸੈਨਿਕਾਂ, ਸਾਬਕਾ ਸੈਨਿਕਾਂ, ਉਨ੍ਹਾਂ ਦੇ ਆਸ਼ਰਿਤਾਂ ਅਤੇ ਸੇਵਾ ਕਰ ਰਹੇ ਸੈਨਿਕਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਤਕਰੀਬਨ ਇੱਕ ਕਰੋੜ ਤੋਂ ਜ਼ਿਆਦਾ ਵਿਅਕਤੀ ਇਸ ਰਾਸ਼ੀ ਦੇ ਲਾਭ ਪਾਤਰ ਹੋਣਗੇ।
Please Share This News By Pressing Whatsapp Button