♦इस खबर को आगे शेयर जरूर करें ♦

ਸਿਵਲ ਹਸਪਤਾਲ ਸੰਗਰੂਰ ਵਿਖੇ ਵਿਸ਼ਵ ਦਿ੍ਰਸ਼ਟੀ ਦਿਵਸ ’ਤੇ ਲੋਕਾਂ ਨੂੰ ਅੱਖਾਂ ਦੀ ਬਿਮਾਰੀਆਂ ਤੋਂ ਬਚਣ ਲਈ ਕੀਤਾ ਜਾਗਰੂਕ

ਸੰਗਰੂਰ, 14 ਅਕਤੂਬਰ:
ਸਿਵਲ ਹਸਪਤਾਲ ਆਈ ਮੋਬਾਇਲ ਸੰਗਰੂਰ ਵਿਖੇ ਵਿਸ਼ਵ ਦਿ੍ਰਸ਼ਟੀ ਦਿਵਸ ਮਨਾਇਆ ਗਿਆ ਜਿਸ ਦੌਰਾਨ ਲੋਕਾਂ ਨੂੰ ਅੱਖਾਂ ਦੀ ਸਾਂਭ- ਸੰਭਾਲ ਅਤੇ ਬਿਮਾਰੀਆਂ ਅਤੇ ਅੱਖਾਂ ਦੀ ਰੌਸ਼ਨੀ ਨੂੰ ਦਰੁਸਤ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ।
ਸੀਨੀਅਰ ਮੈਡੀਕਲ ਅਫਸਰ ਡਾ ਸੰਜੇ ਮਾਥੁਰ ਨੇ ਦੱਸਿਆ ਕਿ ਇਸ ਸਾਲ ਵਿਸ਼ਵ ਦਿ੍ਰਸ਼ਟੀ ਦਿਵਸ ਦਾ ਥੀਮ ‘ਆਪਣੀਆਂ ਅੱਖਾਂ ਨਾਲ ਪਿਆਰ ਕਰੋ’ ਹੈ। ਉਨ੍ਹਾਂ ਕਿਹਾ ਕਿ ਅੱਖਾਂ ਕੁਦਰਤ ਦਾ ਅਨਮੋਲ ਤੋਹਫਾ ਹਨ, ਜਿਨ੍ਹਾਂ ਦੀ ਸਾਂਭ ਸੰਭਾਲ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਤਣਾਅ ਕਰਕੇ ਅੱਖਾਂ ’ਤੇ ਮਾੜਾ ਅਸਰ ਪੈਂਦਾ ਹੈ ਇਸ ਲਈ ਸਾਨੂੰ ਜੀਵਨ ‘ਚ ਤਣਾਅ ਮੁਕਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਅਨ੍ਹੇਪਣ ਦਾ ਕਾਰਨ ਜਾਗਰੂਕਤਾ ਦੀ ਘਾਟ ਵੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅੱਖਾਂ ਦਾ ਇਲਾਜ਼ ਸਮੇਂ ਸਿਰ ਕਰ ਲਿਆ ਜਾਵੇ ਤਾਂ ਅੱਖਾਂ ਦੀਆਂ ਗੰਭੀਰ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ।
ਡਾ. ਸੰਜੇ ਮਾਥੁਰ  ਨੇ ਦੱਸਿਆ ਕਿ ਮੋਤੀਆ ਅਤੇ ਗਲੂਕੋਮਾ ਤੋਂ ਬਾਅਦ, ਕੌਰਨੀਆ ਸੰਬਧੀ ਬਿਮਾਰੀਆਂ ਅੱਖਾਂ ਦੇ ਨੁਕਸਾਨ ਅਤੇ ਅੰਨ੍ਹੇਪਣ ਦੇ ਮੁੱਖ ਕਾਰਨ ਹਨ, ਇਸ ਲਈ ਸਮੇਂ ਸਮੇਂ ਉੱਤੇ ਅੱਖਾਂ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ ਤਾਂ ਜੋ ਬਿਮਾਰੀ ਦਾ ਸਮੇਂ ਸਿਰ ਪਤਾ ਲਗਾ ਕੇ ਇਲਾਜ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸ਼ੂਗਰ ਤੋਂ ਪੀੜਤ ਵਿਅਕਤੀ ਨੂੰ ਸਮੇਂ ਸਮੇਂ ਸਿਰ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ ਤੇ ਸ਼ੂਗਰ ਨੂੰ ਕੰਟਰੋਲ ਵਿਚ ਰੱਖਣ ਲਈ ਲੋੜੀਂਦਾ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਨੂੰ 40 ਸਾਲ ਦੀ  ਉਮਰ ਤੋਂ ਬਾਅਦ ਧੁੰਦਲਾ ਦਿਖਾਈ ਦਿੰਦਾ ਹੈ ਤਾਂ ਉਸ ਨੂੰ ਮੋਤੀਆਬਿੰਦ ਦੀ ਸ਼ਿਕਾਇਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਬਿਨਾਂ ਡਾਕਟਰੀ ਸਲਾਹ ਤੋਂ ਕੋਈ ਵੀ ਦਵਾਈ ਅੱਖਾਂ ਵਿੱਚ ਨਹੀਂ ਪਾਉਣੀ ਚਾਹੀਦੀ।

ਇਸ ਤੋਂ ਪਹਿਲਾ ਅੱਖਾਂ ਦੇ ਮਾਹਿਰ ਡਾ. ਨਿਧੀ ਨੇ ਕਿਹਾ ਕਿ ਤੰਬਾਕੂਨੋਸ਼ੀ ਅੱਖਾਂ ਸਮੇਤ ਸਰੀਰ ਦੇ ਵੱਖ-ਵੱਖ ਅੰਗਾਂ ਨੂੰ ਨੁਕਸਾਨ ਪਹੁੰਚਾਉਂਦੀ ਹੈ, ਇਸ ਲਈ ਤੰਬਾਕੂਨੋਸ਼ੀ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੜ੍ਹਨ ਵੇਲੇ  ਵਿਸ਼ੇਸ਼ ਕਰਕੇ ਬੱਚਿਆ ਲਈ ਜਰੂਰੀ ਹੈ ਕਿ ਘੱਟ ਰੌਸ਼ਨੀ ਵਿੱਚ ਨਹੀਂ ਪੜ੍ਹਨਾ ਚਾਹੀਦਾ ਅਤੇ ਮੋਬਾਈਲ ਦੀ ਵਰਤੋਂ ਤੋਂ ਜਿੰਨਾ ਹੋ ਸਕੇ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅੱਖਾਂ ਦੀ ਰੌਸ਼ਨੀ ਲਈ ਹਰੀਆਂ ਪੱਤੇਦਾਰ ਵਿਟਾਮਿਨ-ਏ ਭਰਪੂਰ ਸਬਜ਼ੀਆਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸਿਹਤ ਸੰਬੰਧੀ ਜਾਣਕਾਰੀ ਲੈਣ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਟੋਲ-ਫ੍ਰੀ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129