ਪਟਾਕਿਆਂ ਦੀ ਵਿੱਕਰੀ ਲਈ ਅਸਥਾਈ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ 18 ਤੋਂ 21 ਅਕਤੂਬਰ ਤੱਕ ਦੇ ਸਕਦੇ ਹਨ ਦਰਖਾਸਤਾਂ
ਮਲੇਰਕੋਟਲਾ 16 ਅਕਤੂਬਰ :
ਸਹਾਇਕ ਕਮਿਸ਼ਨਰ ਮਲੇਰਕੋਟਲਾ ਸ੍ਰੀ ਹਰਬੰਸ ਸਿੰਘ ਨੇ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਹਰ ਆਮ ਤੇ ਖ਼ਾਸ ਲੋਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜ਼ਿਲ੍ਹਾ ਮਲੇਰਕੋਟਲਾ ਵਿਖੇ ਇਸ ਸਾਲ ਸਮਰੱਥ ਅਧਿਕਾਰੀ ਵੱਲੋਂ ਨਿਰਧਾਰਿਤ ਕੀਤੇ ਗਏ ਸਥਾਨਾਂ ਤੇ ਪਟਾਕਿਆਂ ਦੀ ਆਰਜ਼ੀ (Temporary) ਵਿੱਕਰੀ ਲਈ ਡਰਾਅ ਰਾਹੀਂ ਅਸਥਾਈ ਲਾਇਸੰਸ ਜਾਰੀ ਕੀਤੇ ਜਾਣੇ ਹਨ ।
ਉਨ੍ਹਾਂ ਦੱਸਿਆ ਕਿ ਆਰਜ਼ੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ ਮਿਤੀ 18.10.2021(ਦਿਨ ਸੋਮਵਾਰ) ਤੋਂ 21.10.2021 (ਦਿਨ ਵੀਰਵਾਰ) ਸ਼ਾਮ 05.00 ਵਜੇ ਤੱਕ ਨਿਰਧਾਰਿਤ ਪ੍ਰੋਫਾਰਮੇ’ਚ ਅਸਲਾ ਸ਼ਾਖਾ ਦਫ਼ਤਰ ਡਿਪਟੀ ਕਮਿਸ਼ਨਰ ਮਲੇਰਕੋਟਲਾ ਜਾਂ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਆਪਣੀਆਂ ਦਰਖਾਸਤਾਂ ਦੇ ਸਕਦੇ ਹਨ। ਜਿਹਦੇ ਨਾਲ ਸ਼ਨਾਖ਼ਤੀ ਕਾਰਡ, ਸਵੈ ਘੋਸ਼ਣਾ ਪੱਤਰ ਲਗਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਦਰਖਾਸਤ ਫਾਰਮ ਪੰਜਾਬ ਸਰਕਾਰ ਦੀ ਵੈੱਬਸਾਈਟ www.punjab.gov.in ਅਤੇ ਸੇਵਾ ਕੇਂਦਰਾਂ ਵਿਖੇ ਵੀ ਉਪਲਬਧ ਹਨ। ਦਰਖਾਸਤ ਨਾਲ 100 ਰੁਪਏ ਫ਼ੀਸ ਸੇਵਾ ਕੇਂਦਰਾਂ ਵੱਲੋਂ ਪ੍ਰਾਪਤ ਕੀਤੀ ਜਾਵੇਗੀ।ਨਿਰਧਾਰਿਤ ਮਿਤੀ ਅਤੇ ਸਮੇਂ ਤੱਕ ਪ੍ਰਾਪਤ ਹੋਈਆ ਦਰਖਾਸਤਾਂ ਵਿਚੋਂ ਆਰਜ਼ੀ ਲਾਇਸੰਸ ਡਰਾਅ ਦੁਆਰਾ ਜਾਰੀ ਕੀਤੇ ਜਾਣਗੇ । ਉਨ੍ਹਾਂ ਦੱਸਿਆ ਕਿ ਕੁਲ ਪ੍ਰਾਪਤ ਹੋਈਆਂ ਦਰਖਾਸਤਾਂ ਵਿੱਚੋਂ ਮਿਤੀ 25.10.2021 ਦਿਨ ਸੋਮਵਾਰ ਸਵੇਰੇ 10:00 ਵਜੇ ਜ਼ਿਲ੍ਹਾ ਮੈਜਿਸਟਰੇਟ ਦੀ ਹਾਜ਼ਰੀ’ਚ ਪਟਾਕਿਆਂ ਦੀ ਵਿੱਕਰੀ ਲਈ ਡਰਾਅ ਰਾਹੀਂ ਅਸਥਾਈ ਲਾਇਸੰਸ ਜਾਰੀ ਕੀਤੇ ਜਾਣਗੇ ।
Please Share This News By Pressing Whatsapp Button