ਸਵੀਪ ਮੁਹਿੰਮ ਤਹਿਤ “ਚੋਣਾਂ ਭਾਰਤੀ ਲੋਕਤੰਤਰ ਅਤੇ ਭਾਰਤ ਦੇ ਲੋਕ” ਵਿਸ਼ੇ ਤਹਿਤ ਲੇਖ ਰਚਨਾ ਮੁਕਾਬਲਾ ਦਾ ਆਯੋਜਨ
ਮਲੇਰਕੋਟਲਾ 18 ਅਕਤੂਬਰ :
ਆਗਾਮੀ ਵਿਧਾਨ ਸਭਾ ਚੋਣਾਂ ਪੰਜਾਬ 2022 ਨੂੰ ਧਿਆਨ ਵਿੱਚ ਰੱਖਦੇ ਹੋਏ ਨੌਜਵਾਨ ਵੋਟਰਾਂ ਨੂੰ ਚੋਣ ਪ੍ਰਕ੍ਰਿਆ ਵਿਚ ਸ਼ਾਮਲ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਥਾਨਕ ਪੰਜਾਬ ਵਕਫ਼ ਬੋਰਡ ਤੇ ਪ੍ਰਬੰਧਾਂ ਅਧੀਨ ਚੱਲ ਰਹੇ ਇਸਲਾਮੀਆ ਗਰਲਜ਼ ਕਾਲਜ ਮਲੇਰਕੋਟਲਾ ਵਿਖੇ ਸਵੀਪ ਮੁਹਿੰਮ ਤਹਿਤ “ਚੋਣਾਂ ਭਾਰਤੀ ਲੋਕਤੰਤਰ ਅਤੇ ਭਾਰਤ ਦੇ ਲੋਕ ” ਵਿਸੇ ਤਹਿਤ ਲੇਖ ਰਚਨਾ ਮੁਕਾਬਲਾ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਰੁਬੀਨਾ ਵੱਲੋਂ ਨੌਜਵਾਨਾਂ ਨੂੰ ਚੋਣ ਪ੍ਰਕ੍ਰਿਆ ਦਾ ਹਿੱਸਾ ਬਣਨ ਲਈ ਪ੍ਰੇਰਿਆ ਗਿਆ।
ਇਸ ਮੌਕੇ ਪ੍ਰਿੰਸੀਪਲ ਰੁਬੀਨਾ ਨੇ ਵਿਦਿਆਰਥੀਆਂ ਦੇ ਰੂ-ਬ-ਰੂ ਹੁੰਦਿਆਂ ਕਿਹਾ ਕਿ ਲੋਕਤੰਤਰਿਕ ਢਾਂਚੇ ਨੂੰ ਮਜ਼ਬੂਤ ਰੱਖਣ ਲਈ ਹਰ ਵੋਟਰ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਵੋਟ ਰਜਿਸਟਰੇਸ਼ਨ ਕਰਵਾਉਣਾ ਤੇ ਵੋਟ ਦੀ ਸਹੀ ਵਰਤੋ ਕਰਨਾ ਲੋਕਤੰਤਰ ਦੀ ਮਜ਼ਬੂਤੀ ਦਾ ਮੁੱਖ ਆਧਾਰ ਹੈ।
ਉਨ੍ਹਾਂ ਦੱਸਿਆ ਕਿ ਲੇਖ ਰਚਨਾ ਮੁਕਾਬਲੇ ਤਹਿਤ ਬੀ.ਈ.ਭਾਗ ਦੂਜੇ ਦੀ ਵਿਦਿਆਰਥਣ ਆਫ਼ਰੀਨ ਨੇ ਪਹਿਲਾ ਸਥਾਨ, ਬੀ.ਏ ਭਾਗ ਪਹਿਲਾ ਦੀ ਮੁਸਕਾਨ ਨੇ ਦੂਜਾ ਸਥਾਨ ਅਤੇ ਬੀ.ਏ. ਭਾਗ ਦੂਜਾ ਦੀ ਵਿਦਿਆਰਥਣ ਇਕਰਾ ਨੇ ਤੀਜਾ ਸਥਾਨ ਹਾਸਲ ਕੀਤਾ । ਕਾਲਜ ਦੇ ਪ੍ਰਿੰਸੀਪਲ ਵੱਲੋਂ ਇਸ ਲੇਖ ਰਚਨਾ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਉਤਸ਼ਾਹਿਤ ਕੀਤਾ । ਇਸ ਲੇਖ ਰਚਨਾ ਮੁਕਾਬਲੇ ਵਿੱਚ ਡਾਕਟਰ ਰਾਹਿਲਾ ਵੱਲੋਂ ਜੱਜ ਦੀ ਭੂਮਿਕਾ ਨਿਭਾਈ ਗਈ ।ਇਸ ਮੌਕੇ ਲੈਕਚਰਾਰ ਰਾਸ਼ਦਾ ਵੀ ਮੌਜੂਦ ਸਨ ।
Please Share This News By Pressing Whatsapp Button