ਖੇਤੀਬਾੜੀ ਵਿਭਾਗ ਵੱਲੋਂ ਹਾੜ੍ਹੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 19 ਅਕਤੂਬਰ ਨੂੰ
ਸੰਗਰੂਰ, 18 ਅਕਤੂਬਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਮਿਤੀ 19 ਅਕਤੂਬਰ 2021 ਨੂੰ ਸਨਰਾਈਜ਼ ਰਿਜ਼ੋਰਟ, ਧੂਰੀ ਰੋਡ, ਸੰਗਰੂਰ ਵਿਖੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੌਰਾਨ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਤੇ ਵਧੇਰੇ ਪੈਦਾਵਾਰ ਲੈਣ ਲਈ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਇਹ ਜਾਣਕਾਰੀ ਸ੍ਰੀ ਜਸਵਿੰਦਰਪਾਲ ਸਿੰਘ ਗਰੇਵਾਲ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਖੇਤੀ ਨਾਲ ਸਬੰਧਿਤ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ ਅਤੇ ਕੇ.ਵੀ.ਕੇ. ਖੇੜੀ ਅਤੇ ਪਨਸੀਡ ਵੱਲੋਂ ਵੱਖ ਵੱਖ ਹਾੜ੍ਹੀ ਦੇ ਬੀਜ਼ ਵੀ ਵਾਜਬ ਰੇਟਾਂ ’ਤੇ ਵਿਕਰੀ ਕੀਤੇ ਜਾਣਗੇ। ਉਨ੍ਹਾਂ ਜ਼ਿਲੇ ਦੇ ਸਮੂਹ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ’ਚ ਪਹੁੰਚ ਕੇ ਇਸ ਕੈਂਪ ਦਾ ਲਾਭ ਉਠਾਉਣ ਅਤੇ ਖੇਤੀ ਸਬੰਧੀ ਗਿਆਨ ਹਾਸਲ ਕਰਨ।
Please Share This News By Pressing Whatsapp Button