ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਖੇੜੀ ਮਾਨੀਆ ਤੇ ਖਾਨਪੁਰ ਗੰਢਿਆ ਵਿਖੇ ਜਾਗਰੂਕਤਾ ਪ੍ਰੋਗਰਾਮ
ਪਟਿਆਲਾ, 19 ਅਕਤੂਬਰ:(ਬਲਵਿੰਦਰ ਪਾਲ )
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਬਾਰੇ ਪਿੰਡ ਖੇੜੀ ਮਾਨੀਆ ਤੇ ਖਾਨਪੁਰ ਗੰਢਿਆ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ‘ਚ 80 ਦੇ ਕਰੀਬ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ।
ਇਸ ਮੌਕੇ ਡਾ. ਵਿਪਨ ਕੁਮਾਰ ਰਾਮਪਾਲ, ਡਿਪਟੀ ਡਾਇਰੈਕਟਰ (ਸਿਖਲਾਈ) ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪਰਾਲੀ ਨੂੰ ਸੁਚੱਜੇ ਢੰਗ ਨਾਲ ਸਾਂਭਣ ਲਈ ਪ੍ਰੇਰਿਤ ਕੀਤਾ ਅਤੇ ਪਰਾਲੀ ਦੀ ਸੰਭਾਲ ਸਬੰਧੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਬਾਰੇ ਦੱਸਿਆ। ਡਾ. ਗੁਰਨਾਜ਼ ਸਿੰਘ ਗਿੱਲ, ਸਹਿਯੋਗੀ ਪ੍ਰੋਫੈਸਰ (ਪ੍ਰੋਸੈਸਿੰਗ ਅਤੇ ਭੋਜਨ ਇੰਜੀਨੀਅਰਿੰਗ) ਨੇ ਪਰਾਲੀ ਦੀ ਸੰਭਾਲ ਸਬੰਧੀ ਮਸ਼ੀਨਰੀ ਦੀ ਸਰਵੋਤਮ ਅਤੇ ਸੁਚੱਜੀ ਵਰਤੋਂ ਬਾਰੇ ਦੱਸਿਆ। ਡਾ. ਰਜਨੀ ਗੋਇਲ, ਸਹਿਯੋਗੀ ਪ੍ਰੋਫੈਸਰ (ਭੋਜਨ ਵਿਗਿਆਨ) ਨੇ ਪ੍ਰੋਸੈਸਿੰਗ ਦੀ ਮਹੱਤਤਾ ਬਾਰੇ ਕਿਸਾਨਾਂ ਨੂੰ ਦੱਸਿਆ।
ਡਾ. ਰਚਨਾ ਸਿੰਗਲਾ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਬਾਗਬਾਨੀ ਦੀਆਂ ਫ਼ਸਲਾਂ ਵਿਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਅਗਾਂਹਵਧੂ ਕਿਸਾਨ ਸ. ਹਰਭਗਵਾਨ ਸਿੰਘ ਨੇ ਪਰਾਲੀ ਦੀ ਸਾਂਭ-ਸੰਭਾਲ ਬਾਰੇ ਆਪਣੇ ਨਿੱਜੀ ਤਜਰਬੇ ਸਾਂਝੇ ਕੀਤੇ। ਸਾਰੇ ਆਏ ਹੋਏ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਪਰਾਲੀ ਨੂੰ ਸੰਭਾਲਣ ਲਈ ਭਰਵਾਂ ਹੁੰਗਾਰਾ ਭਰਿਆ।
Please Share This News By Pressing Whatsapp Button