ਕਿਸਾਨ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਣਕਾਰੀ ਲਈ ਆਈ ਖੇਤ ਐਪ ਦੀ ਵਰਤੋਂ ਕਰਨ : ਡਾ. ਰਵਿਰੰਦਰਪਾਲ ਸਿੰਘ
ਪਟਿਆਲਾ, 19 ਅਕਤੂਬਰ:(ਬਲਵਿੰਦਰ ਪਾਲ)
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ‘ਚ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਬਲਾਕ ਪਟਿਆਲਾ ਦੇ ਸਰਕਲ ਧਬਲਾਨ ਅਧੀਨ ਪੈਂਦੇ ਪਿੰਡ ਰਣਵੀਰਪੁਰਾ, ਬਰਸਟ, ਜਾਹਲਾਂ, ਦਦਹੇੜਾ ਅਤੇ ਧਬਲਾਨ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਏ ਗਏ।
ਕਿਸਾਨ ਜਾਗਰੂਕਤਾ ਕੈਂਪਾਂ ‘ਚ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਵਿੰਦਰਪਾਲ ਸਿੰਘ ਚੱਠਾ ਨੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਜ਼ਿਲ੍ਹੇ ਵਿਚ ਮੌਜੂਦ ਖੇਤੀ ਮਸ਼ੀਨਰੀ ਨੂੰ ਵਰਤੋਂ ਵਿਚ ਲਿਆਉਣ ਲਈ ਕਿਸਾਨਾਂ ਨੂੰ ਆਈ ਖੇਤ ਐਪ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਦੀ ਵਿਉਂਤਬੰਦੀ ਝੋਨੇ ਦੀ ਬਿਜਾਈ ਤੋਂ ਅਤੇ ਜ਼ਮੀਨ ਦੀ ਕਿਸਮ ਅਨੁਸਾਰ ਕਰਨ ਲਈ ਵੱਖ-ਵੱਖ ਤਕਨੀਕੀ ਨੁਕਤੇ ਸਾਂਝੇ ਕੀਤੇ।
ਡਾ. ਚੱਠਾ ਨੇ ਕਿਹਾ ਕਿ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਵਾਢੀ ਹੋ ਚੁੱਕੀ ਹੈ ਅਤੇ ਕਿਸਾਨਾਂ ਕੋਲ ਕਣਕ ਦੀ ਬਿਜਾਈ ਕਰਨ ਲਈ ਕਾਫ਼ੀ ਸਮਾਂ ਹੈ ਅਤੇ ਕਿਸਾਨ ਪਰਾਲੀ ਨੂੰ ਖੇਤ ਵਿਚ ਪਰਾਲੀ ਨੂੰ ਮਿਲਾ ਸਕਦੇ ਹਨ ਅਤੇ ਜਿਹੜੀਆਂ ਕਿਸਮਾਂ ਅਜੇ ਲੇਟ ਪੱਕਣੀਆਂ ਉਨ੍ਹਾਂ ਖੇਤਾਂ ਵਿਚ ਕਣਕ ਦੀ ਬਿਜਾਈ ਤਾਪਮਾਨ ਦੇ ਮੱਦੇਨਜ਼ਰ ਰੱਖਦੇ ਹੋਏ ਹੈਪੀ ਸੀਡਰ ਅਤੇ ਸੁਪਰ ਸੀਡਰ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਕਣਕ ਦਾ ਬੀਜ ਸਬਸਿਡੀ ਉਪਰ ਖੇਤੀਬਾੜੀ ਵਿਭਾਗ ਤੋਂ ਪ੍ਰਾਪਤ ਕਰਨ ਲਈ ਆਨਲਾਈਨ ਸਿਖਲਾਈ ਵੀ ਮੌਕੇ ਉੱਪਰ ਦਿੱਤੀ। ਕੈਂਪਾਂ ਵਿਚ ਸਮੂਹ ਪਿੰਡਾਂ ਦੇ ਅਗਾਂਹਵਧੂ ਕਿਸਾਨਾਂ ਅਤੇ ਖੇਤੀਬਾੜੀ ਉਪ ਨਿਰੀਖਕ ਦਲਜਿੰਦਰ ਸਿੰਘ ਅਤੇ ਏ.ਟੀ.ਐਮ ਸੰਟੀ ਨੇ ਭਰਪੂਰ ਸਹਿਯੋਗ ਦਿੱਤਾ।
ਕੈਪਸ਼ਨ: ਖੇਤੀਬਾੜੀ ਵਿਭਾਗ ਦੇ ਅਧਿਕਾਰੀ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਦੇ ਹੋਏ।
Please Share This News By Pressing Whatsapp Button