ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਨੂੰ ਸਰਕਾਰ ਵੱਲੋਂ ਲੋਕ ਭਲਾਈ ਲਈ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਬੰਸ ਸਿੰਘ
ਮਲੇਰਕੋਟਲਾ/ਅਹਿਮਦਗੜ੍ਹ ,20 ਅਕਤੂਬਰ :
ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਨੂੰ ਸਰਕਾਰ ਵੱਲੋਂ ਲੋਕ ਭਲਾਈ ਲਈ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਪਹਿਲ ਦੇ ਅਧਾਰ ਉੱਤੇ ਮੁਹੱਈਆ ਕਰਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਕੰਗਣਵਾਲ ਵਿਖੇ ਵਿਸ਼ੇਸ਼ ਸੁਵਿਧਾ ਕੈਂਪ ਦਾ ਆਯੋਜਨ ਦੌਰਾਨ ਕੀਤੇ ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਇਆ ਕਿ ਵੱਖ ਵੱਖ ਦਫ਼ਤਰਾਂ ਵਿੱਚ ਸਰਕਾਰੀ ਸੇਵਾਵਾਂ ਲੈਣ ਲਈ ਵੱਡੀ ਗਿਣਤੀ ਵਿਚ ਅਰਜ਼ੀਆਂ ਬਕਾਇਆ ਪਈਆਂ ਹਨ, ਜਿਸ ਨਾਲ ਲੋਕਾਂ ਵਿੱਚ ਕਾਫ਼ੀ ਨਿਰਾਸ਼ਾ ਪੈਦਾ ਹੁੰਦੀ ਹੈ। ਲੋਕਾਂ ਦੀ ਇਸ ਪ੍ਰੇਸ਼ਾਨੀ ਨੂੰ ਦੂਰ ਕਰਨ ਲਈ ਹੁਣ ਪ੍ਰਸ਼ਾਸਨ ਨੇ ਵਿਸ਼ੇਸ਼ ਸੁਵਿਧਾ ਕੈਂਪਾਂ ਦਾ ਆਯੋਜਨ ਕਰ ਰਿਹਾ ਹੈ।
ਅੱਜ ਇਸ ਕੈਂਪ ਦੌਰਾਨ 5-5 ਮਰਲੇ ਵਾਲੇ ਪਲਾਟ, ਪੈਨਸ਼ਨ ਸਕੀਮਾਂ, ਘਰ ਦੀ ਸਥਿਤੀ ਯੋਜਨਾ, ਬਿਜਲੀ ਕੁਨੈਕਸ਼ਨ, ਘਰਾਂ ਵਿੱਚ ਪਖਾਨੇ, ਐੱਲ. ਪੀ. ਜੀ. ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ, ਅਸ਼ੀਰਵਾਦ ਸਕੀਮ, ਬੱਚਿਆਂ ਲਈ ਵਜ਼ੀਫ਼ਾ ਯੋਜਨਾ, ਐਸ.ਸੀ, ਬੀ.ਸੀ ਕਾਰਪੋਰੇਸ਼ਨ ਤੋਂ ਲੋਨ ਕੇਸ, ਬੱਸ ਪਾਸ, ਬਕਾਇਆ ਇੰਤਕਾਲ ਕੇਸ, ਮਗਨਰੇਗਾ ਜੌਬ ਕਾਰਡ, ਬਿਜਲੀ ਬਿੱਲ ਮੁਆਫ ਕੇਸ, ਆਦਿ ਸਬੰਧੀ ਕੇਸ ਵਿਚਾਰੇ ਗਏ।
ਉਨ੍ਹਾਂ ਹੋਰ ਕਿਹਾ ਕਿ ਇਸੇ ਕੜੀ ਤਹਿਤ ਮਿਤੀ 21 ਅਕਤੂਬਰ 2021 ਨੂੰ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਅਕਬਰਪੁਰ ਛੰਨਾ ਵਿਖੇ ਸਵੇਰੇ 09.00 ਵਜੇ ਤੋਂ 05.00 ਵਜੇ ਤੱਕ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਸੁਵਿਧਾ ਕੈਂਪ ਲਗਾਇਆ ਜਾਵੇਗਾ।
Please Share This News By Pressing Whatsapp Button