♦इस खबर को आगे शेयर जरूर करें ♦

ਕਰੋਨਾ ਮਹਾਂਮਾਰੀ ਦੌਰਾਨ ਮਲੇਰਕੋਟਲਾ ਪੁਲਿਸ ਵੱਲੋਂ ਭੂਮਿਕਾ ਗਈ ਸ਼ਲਾਘਾਯੋਗ ਡਿਊਟੀ -ਐਸ.ਐਸ.ਪੀ

 

ਮਲੇਰਕੋਟਲਾ ,21 ਅਕਤੂਬਰ :

                  ਮਲੇਰਕੋਟਲਾ ਪੁਲਿਸ ਵੱਲੋਂ ਅੱਜ ਇੱਥੇ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਡੀ.ਆਈ.ਸੀ ਕੰਪਲੈਕਸ ਠੰਢੀ ਸੜਕ ਵਿਖੇ ਸੀਨੀਅਰ ਪੁਲਿਸ ਕਪਤਾਨ ਮਲੇਰਕੋਟਲਾ ਡਾਕਟਰ ਰਵਜੋਤ ਕੌਰ ਗਰੇਵਾਲ ਦੀ ਅਗਵਾਈ ਦੇਖ-ਰੇਖ ਹੇਠ ਮਨਾਏ ਗਏ ਪੁਲਿਸ ਸ਼ਹੀਦੀ ਦਿਵਸ ਮੌਕੇ ਦੇਸ਼ ਦੀ ਸੁਰੱਖਿਆ ਅਤੇ ਅਮਨ ਕਾਨੂੰਨ ਨੂੰ ਕਾਇਮ ਰੱਖਣ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਸਮੂਹ ਪੁਲਿਸ ਅਤੇ ਅਰਧ ਸੁਰੱਖਿਆ ਬਲਾਂ ਨਾਲ ਸਬੰਧਿਤ ਜਾਂਬਾਜ਼ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ।

 ਇਸ ਮੌਕੇ ਸੰਬੋਧਨ ਕਰਦਿਆਂ ਐਸ.ਐਸ.ਪੀ. ਮਲੇਰਕੋਟਲਾ ਡਾਕਟਰ ਰਵਜੋਤ ਕੌਰ ਗਰੇਵਾਲ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਨੂੰ ਭਵਿੱਖ ‘ਚ ਕਿਸੇ ਵੀ ਮੁਸੀਬਤ ਦਾ ਸਾਹਮਣਾ ਡੱਟ ਕੇ ਕਰਨ, ਦੇਸ਼ ਦੀ ਆਨ ਅਤੇ ਸ਼ਾਨ ਦੀ ਖ਼ਾਤਰ ਹਰ ਕੁਰਬਾਨੀ ਕਰਨ ਦਾ ਨਿਸ਼ਚਾ ਕਰਨ ਅਤੇ ਹਰ ਸਮੇਂ ਤਿਆਰ-ਬਰ-ਤਿਆਰ ਰਹਿਣ ਲਈ ਪ੍ਰੇਰਿਤ ਕਰਦੀਆਂ ਹਨ।

ਉਨ੍ਹਾਂ ਨੇ ਮੌਜੂਦਾ ਕੋਵਿਡ-19 ਮਹਾਂਮਾਰੀ ਦੇ ਦੌਰ ਦੌਰਾਨ ਜ਼ਿਲ੍ਹਾ ਪੁਲਿਸ ਵੱਲੋਂ ਨਿਭਾਈ ਗਈ ਭੂਮਿਕਾ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਦੇ ਸਾਡੇ ਕੋਰੋਨਾ ਯੋਧਿਆਂ ਵੱਲੋਂ ਆਪਣੀ ਡਿਊਟੀ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਸਹਿਯੋਗ ਕਰਕੇ ਦਿਨ-ਰਾਤ ਇੱਕ ਕਰਕੇ ਲੋੜਵੰਦਾਂ ਦੀ ਮਦਦ ਕੀਤੀ ਅਤੇ ਪੁਲਿਸ ਵਿਭਾਗ ਦੇ ਕਈ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਆਪਣੀਆਂ ਕੀਮਤੀ ਜਾਨਾਂ ਵੀ ਕੁਰਬਾਨ ਕੀਤੀਆਂ ਗਈਆਂ।ਇਸ ਲਈ ਇਹ ਸ਼ਹੀਦੀ ਸਮਾਗਮ ਕੋਵਿਡ-19 ਮਹਾਂਮਾਰੀ ਦੌਰਾਨ ਆਪਣੀਆਂ ਕੀਮਤੀ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਕਰਮਚਾਰੀਆਂ ਨੂੰ ਸਮਰਪਿਤ ਕੀਤੀ ਜਾਂਦਾ ਹੈ

ਉਨ੍ਹਾਂ ਨੇ ਸਮੂਹ ਪੁਲਿਸ ਅਤੇ ਅਰਧ ਸੁਰੱਖਿਆ ਬਲਾਂ ਦੇ ਜਾਂਬਾਜ ਯੋਧਿਆਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਦੱਸਿਆ ਕਿ 21 ਅਕਤੂਬਰ 1959 ਨੂੰ ਭਾਰਤ ਅਤੇ ਚੀਨ ਦੀ ਸਰਹੱਦ ‘ਤੇ ਲਦਾਖ਼ ਦੇ ਖੇਤਰ ਹਾਟ ਸਪਰਿੰਗ ਵਿਖੇ ਐਸ.ਆਈ. ਕਰਮ ਸਿੰਘ ਦੀ ਅਗਵਾਈ ਵਿੱਚ ਸਰਹੱਦਾਂ ਦੀ ਰਾਖੀ ਕਰ ਰਹੀ ਸੀ.ਆਰ.ਪੀ.ਐਫ. ਅਤੇ ਇੰਟੈਲੀਜੈਂਸ ਬਿਊਰੋ ਦੀ ਸਾਂਝੀ ਗਸ਼ਤੀ ਟੁਕੜੀ ‘ਤੇ ਚੀਨੀ ਫ਼ੌਜਾਂ ਵੱਲੋਂ ਕੀਤੇ ਅਚਾਨਕ ਹਮਲੇ ਕਾਰਨ ਸ਼ਹੀਦ ਹੋਏ 10 ਜਵਾਨਾਂ ਦੀ ਯਾਦ ‘ਚ ਦੇਸ਼ ਭਰ ‘ਚ 21 ਅਕਤੂਬਰ ਦਾ ਦਿਨ ਸ਼ਹੀਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ।

                              ਇਸ ਤੋਂ ਪਹਿਲਾਂ ਮਿਸ ਜਯੋਤੀ ਯਾਦਵ, ਆਈ.ਪੀ.ਐਸ., ਸਹਾਇਕ ਕਪਤਾਨ ਪੁਲਿਸ ਸਬ ਡਵੀਜ਼ਨ ਅਮਰਗੜ੍ਹ ਦੀ ਅਗਵਾਈ ਹੇਠਲੀ ਟੁਕੜੀ ਤੋਂ ਸਲਾਮੀ ਲਈ ਅਤੇ ਇਸੇ ਟੁਕੜੀ ਵੱਲੋਂ ਹਥਿਆਰ ਪੁੱਠੇ ਕਰਕੇ ਅਤੇ ਸਾਰਿਆਂ ਨੇ ਦੋ ਮਿੰਟ ਦਾ ਮੋਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਐਸ.ਐਸ.ਪੀ. ਨੇ ਇਸ ਸਮਾਗਮ ਵਿੱਚ ਪੁੱਜੇ ਸਮੁੱਚੇ ਮਹਿਮਾਨਾਂ ਦਾ ਧੰਨਵਾਦ ਵੀ ਕੀਤਾ।ਇਸ ਮੌਕੇ ਜ਼ਿਲ੍ਹੇ ਦੇ ਸ਼ਹੀਦ ਪੁਲਿਸ ਪਰਿਵਾਰਾਂ ਦਾ ਸਨਮਾਨ ਅਤੇ ਉਨ੍ਹਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ ।

    ਸਮਾਗਮ ਦੌਰਾਨ ਮਿਸ ਹਰਵੰਤ ਕੌਰ ਪੀ.ਪੀ.ਐਸ.,ਕਪਤਾਨ ਪੁਲਿਸ(ਸਥਾਨਕ)ਮਲੇਰਕੋਟਲਾ ਨੇ ਪਿਛਲੇ ਇੱਕ ਸਾਲ ਦੌਰਾਨ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਲਈ ਦੇਸ਼ ਭਰ ਵਿੱਚ ਸ਼ਹੀਦ ਹੋਣ ਵਾਲੇ ਸਮੂਹ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਤੇ ਜਵਾਨਾਂ ਦੇ ਨਾਮ ਪੜ੍ਹ ਕੇ ਸ਼ਰਧਾਂਜਲੀ ਭੇਂਟ ਕੀਤੀ।

                              ਇਸ ਉਪਰੰਤ ਸਿਵਲ ਜੱਜ ਸ੍ਰੀ ਜੈ ਬੀਰ ਸਿੰਘ, ਸਿਵਲ ਜੱਜ ਸ੍ਰੀ ਸੁਰੇਸ਼ ਕੁਮਾਰ, ਸਿਵਲ ਜੱਜ ਸ੍ਰੀ ਹਰਸਬੀਰ ਸਿੰਘ ਸੰਧੂ, ਕਪਤਾਨ ਪੁਲਿਸ ਪੀ.ਪੀ.ਐਸ (ਇੰਨਵੈਸਟੀਗੇਸਨ) ਸ੍ਰੀ ਹਰਮੀਤ ਸਿੰਘ ਹੁੰਦਲ, ਕਪਤਾਨ ਪੁਲਿਸ ਮਲੇਰਕੋਟਲਾ ਪੀ.ਪੀ.ਐਸ ਸ੍ਰੀ ਅਮਨਦੀਪ ਸਿੰਘ ਬਰਾੜ,ਐਸ.ਡੀ.ਐਮ ਮਲੇਰਕੋਟਲਾ ਸ੍ਰੀ ਜਸਵੀਰ ਸਿੰਘ,ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੌਰ,ਉਪ ਪੁਲਿਸ ਕਪਤਾਨ ਪਵਨਜੀਤ ਸਿੰਘ,ਸ੍ਰੀ ਹਰਦੀਪ ਸਿੰਘ,ਸ੍ਰੀ ਰਛਪਾਲ ਸਿੰਘ ਅਤੇ ਹੋਰ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ, ਆਦਿ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਸ਼ਹੀਦੀ ਯਾਦਗਾਰ ਅਤੇ ਸ਼ਹੀਦਾਂ ਦੀਆਂ ਤਸਵੀਰਾਂ ‘ਤੇ ਫੁੱਲਾਂ ਦੀਆਂ ਰੀਥਾਂ ਰੱਖ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

 

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129