ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਸਬੰਧੀ ਪਿੰਡ ਕਕਰਾਲਾ ਤੇ ਵਜੀਦਪੁਰ ਵਿਖੇ ਲਗਾਏ ਕਿਸਾਨ ਜਾਗਰੂਕਤਾ ਕੈਂਪ
ਪਟਿਆਲਾ (ਸਮਾਣਾ), 21 ਅਕਤੂਬਰ:(ਬਲਵਿੰਦਰ ਪਾਲ )
ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਸੰਦੀਪ ਹੰਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਦੀ ਅਗਵਾਈ ਹੇਠ ਸਰਕਲ ਗੱਜੂ ਮਾਜਰਾ ਅਧੀਨ ਪੈਂਦੇ ਪਿੰਡ ਕਕਰਾਲਾ ਅਤੇ ਵਜੀਦਪੁਰ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਦੀ ਸੰਭਾਲ ਸਬੰਧੀ ਪਿੰਡ ਪੱਧਰੀ ਕੈਂਪ ਲਗਾਏ ਗਏ।
ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਵਿੰਦਰਪਾਲ ਸਿੰਘ ਚੱਠਾ ਨੇ ਕਿਸਾਨਾਂ ਨੂੰ ਦੇਰ ਨਾਲ ਪੱਕਣ ਵਾਲੀਆਂ ਝੋਨੇ ਦੀਆਂ ਕਿਸਮਾਂ ਉਪਰ ਸੈਨਿਕ ਸੁੰਡੀ ਦੇ ਹਮਲੇ ਸਬੰਧੀ ਆਪਣੇ ਖੇਤਾਂ ਦਾ ਨਿਰੀਖਣ ਕਰਦੇ ਰਹਿਣ ਲਈ ਕਿਹਾ ਅਤੇ ਜੇਕਰ ਖੇਤਾਂ ਵਿਚ ਸੈਨਿਕ ਸੁੰਡੀ ਦਾ ਹਮਲਾ ਦੇਖਣ ਵਿਚ ਆਉਂਦਾ ਹੈ ਉਹਨਾਂ ਕਿਸਾਨਾਂ ਨੂੰ ਕਣਕ ਦੀ ਫ਼ਸਲ ਉਪਰ ਹੋਣ ਵਾਲੇ ਹਮਲੇ ਤੋਂ ਬਚਣ ਲਈ ਪੀ.ਏ.ਯੂ. ਵੱਲੋਂ ਸਿਫ਼ਾਰਿਸ਼ ਕੀਟਨਾਸ਼ਕਾਂ ਦੀ ਵਰਤੋਂ ਕਰਨ ਲਈ ਕਿਹਾ।
ਇਸ ਮੌਕੇ ਡਾ. ਚੱਠਾ ਨੇ ਮੌਕੇ ਉਪਰ ਕਿਸਾਨਾਂ ਨੂੰ ਆਈ.ਖੇਤ ਐਪ ਡਾਊਨਲੋਡ ਕਰਾ ਕੇ ਜ਼ਿਲ੍ਹੇ ਵਿਚ ਪਰਾਲੀ ਦੀ ਸੰਭਾਲ ਸਬੰਧੀ ਉਪਲਬਧ ਮਸ਼ੀਨਰੀ ਕਿਰਾਏ ਤੇ ਲੈਣ ਲਈ ਜਾਗਰੂਕ ਕੀਤਾ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਸੰਬੰਧੀ ਵਿਸਥਾਰਿਤ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ, ਡਾ. ਜੁਪਿੰਦਰ ਸਿੰਘ ਗਿੱਲ ਵੱਲੋਂ ਕੀੜੇਮਾਰ ਦਵਾਈਆਂ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਸਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਮਿੱਟੀ ਦੇ ਸੈਂਪਲ ਟੈਸਟ ਕਰਵਾਉਣ ਲਈ ਕਿਹਾ ਤਾਂ ਜੋ ਖਾਦਾਂ ਦੀ ਬੇਲੋੜੀ ਵਰਤੋਂ ਨੂੰ ਘੱਟ ਕੀਤਾ ਜਾ ਸਕੇ।
ਡਾ. ਗਿੱਲ ਨੇ ਦੱਸਿਆ ਗਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਕਣਕ ਦਾ ਬੀਜ 1000 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਦੀ ਦਰ ਨਾਲ ਦਿੱਤਾ ਗਿਆ ਹੈ। ਇਹਨਾਂ ਕੈਂਪਾਂ ਵਿਚ ਜ਼ਿਲ੍ਹਾ ਲੀਗਲ ਅਥਾਰਟੀ ਸਰਵਸਿਸ ਦੇ ਐਡਵੋਕੇਟ ਸ. ਕਾਹਲੋਂ, ਪੰਚਾਇਤ ਸੈਕਟਰੀ ਸ. ਭੁਪਿੰਦਰ ਸਿੰਘ ਅਤੇ ਖੇਤੀਬਾੜੀ ਉਪ ਨਿਰੀਖਕ ਦਲਜਿੰਦਰ ਸਿੰਘ ਅਤੇ ਨੇੜਲੇ ਪਿੰਡਾਂ ਦੇ ਅਗਾਂਹਵਧੂ ਕਿਸਾਨ ਹਾਜ਼ਰ ਸਨ।
ਕੈਪਸ਼ਨ : ਖੇਤੀਬਾੜੀ ਵਿਭਾਗ ਦੇ ਅਧਿਕਾਰੀ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਦਿੰਦੇ ਹੋਏ।
Please Share This News By Pressing Whatsapp Button