♦इस खबर को आगे शेयर जरूर करें ♦

ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਦਫਤਰਾਂ ਦਾ ਅਚਨਚੇਤ ਦੌਰਾ ਕੀਤਾ

ਪਟਿਆਲਾ, 21 ਅਕਤੂਬਰ(ਬਲਵਿੰਦਰ ਪਾਲ)
ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ, ਸਰਕਾਰੀ ਦਫ਼ਤਰਾਂ ‘ਚ ਕਰਮਚਾਰੀਆਂ ਦੀ ਸਮੇਂ ਸਿਰ ਆਮਦ ਅਤੇ ਦਫ਼ਤਰਾਂ ‘ਚ ਹਾਜ਼ਰੀ ‘ਤੇ ਨਜ਼ਰ ਰੱਖਣ ਅਤੇ ਜਨਤਕ ਸੇਵਾਵਾਂ ਦੀ ਨਿਰਵਿਘਨ ਸਪੁਰਦਗੀ ਨੂੰ ਯਕੀਨੀ ਬਣਾਉਣ ਦੇ ਲਈ, ਅੱਜ ਸਵੇਰੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਪਟਿਆਲਾ ਵਿਖੇ ਬਲਾਕ-ਏ ਦੇ ਦਫਤਰਾਂ, ਸੇਵਾ ਕੇਂਦਰ ਅਤੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਅਚਨਚੇਤ ਦੌਰਾ ਕੀਤਾ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ‘ਏ’ ਬਲਾਕ ਵਿੱਚ ਚੈਕਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਹਾਜ਼ਰੀ ਰਜਿਸਟਰ ਦੇਖੇ ਅਤੇ ਸਬੰਧਤ ਕਰਮਚਾਰੀਆਂ ਦੀ ਮੌਜੂਦਗੀ ਮੁਤਾਬਕ ਹਾਜ਼ਰੀ ਵੈਰੀਫਾਈ ਵੀ ਕੀਤੀਉਨ੍ਹਾਂ ਨੇ ਕਿਹਾ ਕਿ ਇੱਕ ਸਰਕਾਰੀ ਕਰਮਚਾਰੀ ਹੋਣ ਦੇ ਨਾਤੇ, ਇਹ ਸਾਡਾ ਫਰਜ਼ ਹੈ ਕਿ ਅਸੀਂ ਸਮੇਂ ਦੇ ਪਾਬੰਦ ਰਹਿ ਕੇ, ਜਨਤਾ ਦੀ ਸੇਵਾ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕਰੀਏ, ਕਿਉਂਕਿ ਅਸੀਂ ਰਾਜ ਸਰਕਾਰ ਦੁਆਰਾ ਲੋਕਾਂ ਦੀ ਸੇਵਾ ਵਿੱਚ ਲਗਾਏ ਗਏ ਹਾਂ।
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਨਾ ਸਿਰਫ਼ ਕਰਮਚਾਰੀਆਂ ਦੀ ਮੌਜੂਦਗੀ ਦੀ ਹੀ ਜਾਂਚ ਕੀਤੀ ਬਲਕਿ ਉਨ੍ਹਾਂ ਦੇ ਕਮਰਿਆਂ ਦੇ ਬਾਹਰ ਲੱਗੇ ਅਹੁਦਾ ਸੂਚਕ ਬੋਰਡਾਂ, ਨੋਟਿਸ ਬੋਰਡ, ਸਫ਼ਾਈ, ਦਫ਼ਤਰਾਂ ‘ਚ ਆਉਂਦੇ ਲੋਕਾਂ ਦੇ ਬੈਠਣ ਲਈ ਬਾਹਰ ਲਾਬੀ ‘ਚ ਰੱਖੇ ਫਰਨੀਚਰ, ਦਫ਼ਤਰ ਦੇ ਰਿਕਾਰਡ ਦੀ ਸਾਂਭ-ਸੰਭਾਲ ਆਦਿ ਨੂੰ ਵੀ ਜਾਂਚਿਆ।

ਉਨ੍ਹਾਂ ਨੇ ਕੰਪਲੈਕਸ ਦੀਆਂ ਕੰਧਾਂ ‘ਤੇ ਦਸਤਾਵੇਜ਼ ਚਿਪਕਾਉਣ ਤੋਂ ਮਨ੍ਹਾਂ ਕਰਦਿਆਂ, ਕੇਵਲ ਤੇ ਕੇਵਲ ਨੋਟਿਸ ਬੋਰਡਾਂ ਦੀ ਵਰਤੋਂ ਕਰਨ ਦੀ ਹਦਾਇਤ ਵੀ ਕੀਤੀ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਆਪਣੇ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਦੇ ਉਡੀਕ ਕਰਨ ਦੀ ਸੂਰਤ ਵਿੱਚ ਬੈਠਣ ਦੇ ਢੁਕਵੇਂ ਅਤੇ ਸੰਤੋਖਜਨਕ ਪ੍ਰਬੰਧ ਯਕੀਨੀ ਬਣਾਉਣ, ਤਾਂ ਕਿ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।
ਸੇਵਾ ਕੇਂਦਰਾਂ ਦਾ ਦੌਰਾ ਕਰਦਿਆਂ, ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਉੱਥੇ ਮੌਜੂਦ ਸੇਵਾ ਖਿੜਕੀਆਂ ਅਤੇ ਕੰਮ ਕਰ ਰਹੇ ਆਪਰੇਟਰਾਂ ਦੇ ਕੰਮਕਾਜ ਨੂੰ ਗਹੁ ਨਾਲ ਵੇਖਿਆਉਨ੍ਹਾਂ ਨੇ ਜ਼ਿਲ੍ਹਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਅਤੇ ਜ਼ਿਲਾ ਈ-ਗਵਰਨੈਂਸ ਕੋਆਰਡੀਨੇਟਰ ਰੋਬਿਨ ਸਿੰਘ ਨੂੰ ਕਿਹਾ ਕਿ ਉਹ ਸੇਵਾਵਾਂ ਦੀ ਸਪੁਰਦਗੀ ਨੂੰ ਸੌਖਾ ਬਣਾਉਣ ਲਈ ਹੋਰ ‘ਸਰਵਿਸ ਵਿੰਡੋਜ਼’ ਸਥਾਪਤ ਕਰਨ ਦੀ ਸੰਭਾਵਨਾ ਦਾ ਵੀ ਪਤਾ ਲਗਾਉਣ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦੌਰੇ ਦੌਰਾਨ, ਡਿਪਟੀ ਕਮਿਸ਼ਨਰ ਨੇ ਡਿਪਟੀ ਡਾਇਰੈਕਟਰ ਰੋਜ਼ਗਾਰ ਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੂੰ ਲਾਇਬ੍ਰੇਰੀ ਅਤੇ ਮੁਫ਼ਤ ਇੰਟਰਨੈਟ ਰੂਮ ਵਿਖੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਵਿੱਚ ਹੋਰ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇਉਨ੍ਹਾਂ ਕਿਹਾ ਕਿ ਸਾਨੂੰ ਸਰਕਾਰ ਦੁਆਰਾ ਪ੍ਰਯੋਜਿਤ ਸਵੈ ਰੋਜ਼ਗਾਰ ਯੋਜਨਾਵਾਂ ਅਤੇ ਪ੍ਰਾਈਵੇਟ ਅਤੇ ਸਰਕਾਰੀ ਖੇਤਰ ਵਿੱਚ ਰੋਜ਼ਗਾਰ ਦੇ ਮੌਕਿਆਂ ਦੀ ਜਾਣਕਾਰੀ ਮੁਹਈਆ ਕਰਵਾ ਕੇ, ਇੱਥੇ ਆਉਣ ਵਾਲੇ ਨੌਜਵਾਨਾਂ ਦੀ ਸਹੀ ਅਗਵਾਈ ਕਰਨੀ ਚਾਹੀਦੀ ਹੈ।
ਸ੍ਰੀ ਸੰਦੀਪ ਹੰਸ ਨੇ ਡੀ ਬੀ ਈ ਈ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਅਦਾਰੇ ਤੇ ਦਫ਼ਤਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜਾਣਕਾਰੀ ਦੇ ਪ੍ਰਵਾਹ ਦਾ ਕੇਂਦਰ ਬਣਾਉਣ ਤੋਂ ਇਲਾਵਾ ਵਧੇਰੇ ਇੱਥੇ ਆਉਣ ਵਾਲੇ ਨੌਜੁਆਨਾਂ ਲਈ ਹੋਰ ਵੀ ਆਕਰਸ਼ਕ ਬਣਾਉਣ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸਬ ਰਜਿਸਟਰਾਰ ਦਫ਼ਤਰ ਦੇ ਨਾਲ ਸਥਾਪਿਤ ਗੁਰੂ ਨਾਨਕ ਬਗੀਚੀ ਦਾ ਵੀ ਦੌਰਾ ਕੀਤਾ ਅਤੇ ਇਸ ਨੂੰ ਹੋਰ ਹਰਿਆ ਭਰਿਆ ਬਣਾਉਣ ਲਈ ਕੁਝ ਬਦਲਾਅ ਵੀ ਸੁਝਾਏ। ਉਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ (ਜ) ਜਸਲੀਨ ਕੌਰ ਭੁੱਲਰ, ਪੀ ਏ ਪਰਮਜੀਤ ਕੌਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129