16 ਲੋਕ-ਪੱਖੀ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ,28-29 ਅਕਤੂਬਰ ਨੂੰ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਜਾਣਗੇ – ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ
ਮਲੇਰਕੋਟਲਾ, 22 ਅਕਤੂਬਰ :
ਪੰਜਾਬ ਸਰਕਾਰ ਦੀਆ 16 ਲੋਕ-ਪੱਖੀ ਸਕੀਮਾਂ ਅਤੇ ਨੀਤੀਆਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਮਲੇਰਕੋਟਲਾ ਜ਼ਿਲ੍ਹਾ ਪ੍ਰਸ਼ਾਸਨ 28 ਅਤੇ 29 ਅਕਤੂਬਰ ਨੂੰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਸੁਵਿਧਾ ਕੈਂਪਾਂ ਦਾ ਆਯੋਜਨ ਕਰਨ ਤਤਪਰ ਹੈ।
ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਵਲੋਂ ਅੱਜ ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਕਸਟਰ ਸਹਾਇਕ ਕਮਿਸ਼ਨਰ (ਯੂ.ਟੀ) ਸ੍ਰੀ ਗੁਰਮੀਤ ਕੁਮਾਰ, ਐਸ.ਡੀ.ਐਮ ਮਲੇਰਕੋਟਲਾ ਸ੍ਰੀ ਜਸਵੀਰ ਸਿੰਘ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਭਰ ਵਿੱਚ ਸੁਵਿਧਾ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਲੋਕਾਂ ਨੂੰ ਇਨ੍ਹਾਂ ਸਰਕਾਰੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਮਿਲ ਸਕੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਲੋਕ ਭਲਾਈ ਦੀਆਂ ਯੋਜਨਾਵਾਂ ਦਾ ਲਾਭ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੇ ਮਕਸਦ ਨਾਲ ‘ਸੁਵਿਧਾ ਕੈਂਪਾਂ’ ਲਗਾਏ ਜਾ ਰਹੇ ਹਨ ।
ਇਨ੍ਹਾਂ ਕੈਂਪਾਂ ਨੂੰ ਸਫਲ ਬਣਾਉਣ ਲਈ ਸਬੰਧਿਤ ਵਿਭਾਗਾਂ ਨੂੰ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕਾਰਜ ਵਿੱਚ ਕਿਸੇ ਵੀ ਕਿਸਮ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਸਮੂਹ ਵਿਭਾਗ ਆਪੋ ਆਪਣੇ ਵਿਭਾਗਾਂ ਨਾਲ ਸਬੰਧਿਤ ਯੋਜਨਾਵਾਂ, ਨਿਯਮ ਤੇ ਸ਼ਰਤਾਂ, ਉਨ੍ਹਾਂ ਲਈ ਲੋੜੀਂਦੇ ਦਸਤਾਵੇਜ਼ਾਂ ਆਦਿ ਬਾਰੇ ਅਗਾਊਂ ਤੌਰ ‘ਤੇ ਸਰਪੰਚਾਂ, ਕੌਂਸਲਰਾਂ ਤੇ ਹੋਰ ਮੋਹਤਬਾਰਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਜਾਣੂੰ ਕਰਵਾਉਣ ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਕੈਂਪ ਹਰ ਸਬ ਡਵੀਜ਼ਨ ਪੱਧਰ ‘ਤੇ ਵੀ ਲਗਾਏ ਜਾਣਗੇ, ਜਿਨ੍ਹਾਂ ਰਾਹੀਂ ਜਿੱਥੇ ਸਿੱਧੇ ਤੌਰ ‘ਤੇ ਪੰਜਾਬ ਸਰਕਾਰ ਦੀਆਂ 16 ਲੋਕ ਭਲਾਈ ਯੋਜਨਾਵਾਂ ਦਾ ਲਾਭ ਸਿੱਧਾ ਲਾਭਪਾਤਰੀ ਤੱਕ ਪਹੁੰਚਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਸੁਵਿਧਾ ਕੈਂਪਾਂ ਵਿੱਚ 5-5 ਮਰਲੇ ਦੇ ਪਲਾਟ , ਪੈਨਸ਼ਨ ਸਕੀਮ (ਬੁਢਾਪਾ,ਵਿਧਵਾ,ਆਸ਼ਰਿਤ ਅੰਗਹੀਣ ਆਦਿ ਸਕੀਮਾਂ), ਘਰ ਦੀ ਸਥਿਤੀ (ਕੱਚਾ/ ਪੱਕਾ) ਪੀ.ਐਮ.ਏ.ਵਾਈ ਯੋਜਨਾ , ਬਿਜਲੀ ਕੁਨੈਕਸ਼ਨ, ਘਰਾਂ ਵਿੱਚ ਪਖਾਨਾ, ਐਲ.ਪੀ.ਜੀ.ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਆਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸ.ਸੀ.ਬੀ.ਸੀ.ਕਾਰਪੋਰੇਸ਼ਨਾਂ/ ਬੈਂਕ ਫਿੰਕੋ ਤੋਂ ਕਰਜ਼ਾ , ਬੱਸ ਪਾਸ , ਪੈਂਡਿੰਗ ਇੰਤਕਾਲ ਦੇ ਕੇਸ , ਮਗਨਰੇਗਾ ਜਾਬ ਕਾਰਡ, ਦੋ ਕਿੱਲੋਵਾਟ ਤੱਕ ਦੇ ਬਿਜਲੀ ਦੇ ਏਰੀਅਰ ਦੇ ਮੁਆਫ਼ੀ ਦੇ ਸਰਟੀਫਿਕੇਟ , ਪੈਂਡਿੰਗ ਸੀ.ਐਲ.ਯੂ ਕੇਸ/ਨਕਸ਼ੇ ਆਦਿ ਸਬੰਧੀ ਫਾਰਮ ਭਰੇ ਜਾਣਗੇ।
Please Share This News By Pressing Whatsapp Button