ਐੱਸ ਡੀ ਐੱਮ ਵੱਲੋਂ ਵੱਖ ਵੱਖ ਅਧਿਕਾਰੀਆਂ ਨੂੰ ਆਪਣੇ ਸਟਾਫ ਦੀ 100 ਫ਼ੀਸਦੀ ਵੈਕਸੀਨੇਸ਼ਨ ਕਰਵਾਉਣ ਦੀਆਂ ਹਦਾਇਤਾਂ
ਸੰਗਰੂਰ/ਭਵਾਨੀਗੜ੍ਹ,23 ਅਕਤੂਬਰ
ਉਪ ਮੰਡਲ ਮੈਜਿਸਟ੍ਰੇਟ ਸ਼੍ ਚਰਨਜੋਤ ਸਿੰਘ ਵਾਲੀਆ ਵੱਲੋਂ ਕੋਵਿਡ-19 ਦੀ ਸੈਂਪਲਿੰਗ ਅਤੇ ਵੈਕਸੀਨੇਸ਼ਨ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ।
ਐਸ ਡੀ ਐਮ ਚਰਨਜੋਤ ਸਿੰਘ ਵਾਲੀਆ ਨੇ ਮੰਡੀ ਸੁਪਰਵਾਈਜ਼ਰ ਨੂੰ ਹਦਾਇਤ ਕੀਤੀ ਕਿ ਉਹ ਆਡ਼੍ਹਤੀਆ ਐਸੋਸੀਏਸ਼ਨ ਨਾਲ ਤਾਲਮੇਲ ਕਰਕੇ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ, ਲੇਬਰ ਆਦਿ ਦੀ 100 ਫ਼ੀਸਦੀ ਕੋਵਿਡ ਸੈਂਪਲਿੰਗ ਅਤੇ ਵੈਕਸੀਨੇਸ਼ਨ ਕਰਵਾਉਣੀ ਯਕੀਨੀ ਬਣਾਉਣ। ਉਨ੍ਹਾਂ ਪੰਚਾਇਤ ਅਫਸਰ ਨੂੰ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨਾਲ ਤਾਲਮੇਲ ਕਰਕੇ ਪਿੰਡਾਂ ਵਿੱਚ ਲੱਗਣ ਵਾਲੇ ਕੈਂਪਾਂ ਦੌਰਾਨ 100 ਫੀਸਦੀ ਯੋਗ ਲਾਭਪਾਤਰੀਆਂ ਦੀ ਵੈਕਸੀਨੇਸ਼ਨ ਕਰਵਾਉਣ ਦੇ ਆਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ ਹੋਰ ਵਿਭਾਗਾਂ ਨੂੰ ਵੀ ਉਨ੍ਹਾਂ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਣ ਵਾਲੇ ਸਮੁੱਚੇ ਸਟਾਫ ਦੀ ਵੈਕਸੀਨੇਸ਼ਨ ਯਕੀਨੀ ਬਣਾਉਣ । ਉਨ੍ਹਾਂ ਸੀ ਡੀ ਪੀ ਓ ਨੂੰ ਸਮੂਹ ਆਂਗਨਵਾੜੀ ਵਰਕਰ, ਸੁਪਰਵਾਈਜ਼ਰ ਅਤੇ ਹੋਰ ਸਟਾਫ ਅਤੇ ਸਕੂਲਾਂ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਸਟਾਫ ਅਤੇ ਵਿਦਿਆਰਥੀਆਂ ਦੀ ਸੈਂਪਲਿੰਗ ਅਤੇ ਵੈਕਸੀਨੇਸ਼ਨ ਯਕੀਨੀ ਬਣਾਉਣ ਲਈ ਕਿਹਾ।
ਮੀਟਿੰਗ ਵਿੱਚ ਐਸ ਐਮ ਓ ਡਾ ਮਹੇਸ਼ ਆਹੂਜਾ, ਤਹਿਸੀਲਦਾਰ ਰਾਜੇਸ਼ ਆਹੂਜਾ, ਐੱਸ ਐੱਚ ਓ ਗੁਰਪ੍ਰੀਤ ਸਿੰਘ, ਸੀ ਡੀ ਪੀ ਓ ਨੇਹਾ ਸਿੰਘ, ਪ੍ਰਿੰਸੀਪਲ ਸਰਕਾਰੀ ਸਕੂਲ ਲੜਕੇ ਤਰਵਿੰਦਰ ਕੌਰ, ਪ੍ਰਿੰਸੀਪਲ ਸਰਕਾਰੀ ਸਕੂਲ ਲੜਕੀਆਂ ਨੀਰਜਾ ਸੂਦ, ਪੰਚਾਇਤ ਅਫਸਰ ਕਰਮਜੀਤ ਸਿੰਘ ਅਤੇ ਮੰਡੀ ਸੁਪਰਵਾਈਜ਼ਰ ਗੁਰਦੀਪ ਸਿੰਘ ਹਾਜ਼ਰ ਸਨ ।
Please Share This News By Pressing Whatsapp Button